Home /News /punjab /

Faridkot- ਡੇਰਾ ਪ੍ਰੇਮੀ ਕਤਲ ਕਾਂਡ ਦੇ ਦੋ ਸ਼ੂਟਰ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ

Faridkot- ਡੇਰਾ ਪ੍ਰੇਮੀ ਕਤਲ ਕਾਂਡ ਦੇ ਦੋ ਸ਼ੂਟਰ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ

Faridkot- ਡੇਰਾ ਪ੍ਰੇਮੀ ਕਤਲ ਕਾਂਡ ਦੇ ਦੋ ਸ਼ੂਟਰ ਹੁਸ਼ਿਆਰਪੁਰ ਤੋਂ ਕੀਤਾ ਗ੍ਰਿਫ਼ਤਾਰ

Faridkot- ਡੇਰਾ ਪ੍ਰੇਮੀ ਕਤਲ ਕਾਂਡ ਦੇ ਦੋ ਸ਼ੂਟਰ ਹੁਸ਼ਿਆਰਪੁਰ ਤੋਂ ਕੀਤਾ ਗ੍ਰਿਫ਼ਤਾਰ

ਏ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਉਰਫ਼ ਮਨੀ ਅਤੇ ਭੁਪਿੰਦਰ ਉਰਫ਼ ਗੋਲਡੀ ਵਜੋਂ ਹੋਈ ਹੈ। ਫਰੀਦਕੋਟ ਪੁਲਸ ਨੇ ਬਲਜੀਤ ਉਰਫ ਮੰਨਾ ਨੂੰ ਹਰਿਆਣਾ ਦੇ 3 ਸ਼ੂਟਰਾਂ ਦੀ ਮਦਦ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।

  • Share this:

10 ਨਵੰਬਰ ਨੂੰ ਫਰੀਦਕੋਟ 'ਚ ਹੋਏ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ 'ਚ ਸ਼ਾਮਿਲ ਦੋ ਸ਼ੂਟਰਾਂ ਨੂੰ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਸੀ.ਆਈ.ਜਲੰਧਰ, ਹੁਸ਼ਿਆਰਪੁਰ ਅਤੇ ਫਰੀਦਕੋਟ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਕੀਤੀ ਗਈ ਹੈ। ਫੜ੍ਹੇ ਗਏ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਉਰਫ਼ ਮਨੀ ਅਤੇ ਭੁਪਿੰਦਰ ਉਰਫ਼ ਗੋਲਡੀ ਵਜੋਂ ਹੋਈ ਹੈ। ਫਰੀਦਕੋਟ ਪੁਲਸ ਨੇ ਬਲਜੀਤ ਉਰਫ ਮੰਨਾ ਨੂੰ ਹਰਿਆਣਾ ਦੇ 3 ਸ਼ੂਟਰਾਂ ਦੀ ਮਦਦ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।


ਦੱਸ ਦਈਏ ਕਿ ਇਸ ਤੋਂ ਪਹਿਲਾਂ ਫਰੀਦਕੋਟ ਪੁਲਿਸ ਨੇ ਇਸ ਕਤਲਕਾਂਡ ਵਿੱਚ ਸ਼ਾਮਿਲ ਹਰਿਆਣਾ ਦੇ ਤਿੰਨ ਸ਼ੂਟਰਾਂ ਨੂੰ ਪਨਾਹ ਦੇਣ ਦੇ ਦੋਸ਼ ਵਿੱਚ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦੇ ਪੁੱਤਰ ਬਲਜੀਤ ਸਿੰਘ ਉਰਫ ਮੰਨਾ ਨੂੰ ਬਠਿੰਡਾ ਤੋਂ ਗ੍ਰਿਫਤਾਰ ਕੀਤਾ ਸੀ। ਹੁਣ ਤੱਕ ਇਸ ਮਾਮਲੇ ਵਿੱਚ 3 ਦੋਸ਼ੀਆਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ।


ਕਾਬਲੇਗੌਰ ਹੈ ਕਿ ਫਰੀਦਕੋਟ ਵਿੱਚ 10 ਨਵੰਬਰ ਨੂੰ ਦਿਨ ਦਿਹਾੜੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਦੌਰਾਨ ਪ੍ਰਦੀਪ ਸਿੰਘ ਦੇ ਗੰਨਮੈਨ ਅਤੇ ਇੱਕ ਹੋਰ ਦੁਕਾਨਦਾਰ ਵੀ ਗੋਲੀਆਂ ਲੱਗਣ ਕਾਰਨ ਜਖਮੀ ਹੋ ਗਏ ਸਨ।

Published by:Ashish Sharma
First published:

Tags: Faridkot, Hoshiarpur, Punjab Police