ਫ਼ਰੀਦਕੋਟ ਵਿੱਚ ਯੂਥ ਕਾਂਗਰਸ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ। ਸੂਤਰਾਂ ਮੁਤਾਬਿਕ ਦੋ ਬਾਈਕ ਸਵਾਰ ਹਮਲਾਵਰਾਂ ਨੇ 11 ਰਾਊਂਡ ਫਾਇਰ ਕੀਤੇ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ। ਵਿਧਾਇਕ ਕੁਸ਼ਲਦੀਪ ਢਿੱਲੋਂ ਵੀ ਹਸਪਤਾਲ ਪਹੁੰਚੇ।
ਫਰੀਦਕੋਟ ਵਿਚ ਅੱਜ ਦਿਨ ਦਿਹਾੜੇ ਯੂਥ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਅਤੇ ਜਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਸਿੰਘ ਭਲਵਾਨ ਦਾ 2 ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੋਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕਾਰਵਾਈ ਸੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਸੀਸੀਟੀਵੀ ਕੈਮਰਿਆ ਦੀ ਮਦਦ ਲੇ ਰਹੀ ਹੈ।
ਇਸ ਮੌਕੇ ਜਾਣਕਾਰੀ ਦਿੰਦਿਆਂ ਐਸਪੀ ਅਪ੍ਰੇਸ਼ਨ ਫਰੀਦਕੋਟ ਭੁਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਕਰੀਬ ਪੌਣੇ ਕੁ ਪੰਜ ਵਜੇ ਕੁਝ ਅਣਪਛਾਤੇ ਨੌਜਵਾਨਾਂ ਨੇ ਜਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਸਿੰਘ ਭਲਵਾਨ ਨੂੰ ਉਸ ਸਮੇਂ ਗੋਲੀਆ ਮਾਰ ਕੇ ਮਾਰ ਦਿੱਤੀਆਂ ਜਦ ਉਹ ਆਪਣੇ ਕਿਸੇ ਦੋਸਤ ਦੀ ਦੁਕਾਨ ਵਿਚੋਂ ਬਾਹਰ ਆ ਕੇ ਆਪਣੀ ਗੱਡੀ ਵਿਚ ਬੈਠਣ ਲੱਗਾ ਸੀ। ਉਹਨਾਂ ਦੱਸਿਆ ਕਿ ਮੌਕੇ ਤੇ 12/13 ਖਾਲੀ ਕਾਰਤੂਸ ਮਿਲੇ ਹਨ ਜਿੰਨਾਂ ਤੋਂ ਪਤਾ ਚੱਲਦਾ ਹੈ ਕਿ 12/13 ਰਾਉਂਡ ਫਾਇਰ ਹੋਏ ਹਨ । ਉਹਨਾਂ ਕਿਹਾ ਕਿ ਲਾਸ ਨੂੰ ਕਬਜੇ ਵਿਚ ਲੈ ਲਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਤਲ ਦੇ ਕਾਰਨਾ ਦੀ ਕੋਈ ਪੁਸ਼ਟੀ ਨਹੀਂ ਕੀਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Faridkot, Murder, President, Punjab youth congress