Home /News /punjab /

ਆਰਥਿਕ ਤੰਗੀ ਕਾਰਨ ਕਿਸਾਨ ਵੱਲੋਂ ਖੁਦਕੁਸ਼ੀ

ਆਰਥਿਕ ਤੰਗੀ ਕਾਰਨ ਕਿਸਾਨ ਵੱਲੋਂ ਖੁਦਕੁਸ਼ੀ

ਆਰਥਿਕ ਤੰਗੀ ਕਾਰਨ ਕਿਸਾਨ ਵੱਲੋਂ ਖੁਦਕੁਸ਼ੀ

ਆਰਥਿਕ ਤੰਗੀ ਕਾਰਨ ਕਿਸਾਨ ਵੱਲੋਂ ਖੁਦਕੁਸ਼ੀ

 • Share this:

  ਅਸ਼ਫਾਕ ਢੁੱਡੀ

  ਸ੍ਰੀ ਮੁਕਤਸਰ ਸਾਹਿਬ: ਹਲਕੇ ਦੇ ਪਿੰਡ ਗੁਰੂਸਰ ਵਿਚ ਆਰਥਿਕ ਤੰਗੀ ਦੇ ਚੱਲਦਿਆਂ ਇਕ ਕਿਸਾਨ ਵੱਲੋਂ ਖੁਦਕੁਸ਼ੀ (Farmer Suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਸੁਖਮੰਦਰ ਸਿੰਘ (55) ਵੱਜੋਂ ਹੋਈ ਹੈ।

  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕਿਸਾਨ ਦੇ ਭਰਾ ਛਿੰਦਰਪਾਲ ਸਿੰਘ ਅਤੇ ਪੁੱਤਰ ਜਸਵੰਤ ਸਿੰਘ ਨੇ ਦੱਸਿਆ ਕਿ ਸੁਖਮੰਦਰ ਸਿੰਘ ਕੋਲ ਢਾਈ ਏਕੜ ਜ਼ਮੀਨ ਸੀ ਅਤੇ ਉਸ ’ਤੇ ਕਰੀਬ ਬੈਂਕਾਂ ਅਤੇ ਪ੍ਰਾਈਵੇਟ ਤੌਰ ’ਤੇ ਕਰੀਬ 9-10 ਲੱਖ ਰੁਪਏ ਦਾ ਕਰਜਾ ਸੀ।

  ਇਸ ਵਾਰ ਕਣਕ ਦਾ ਝਾੜ ਘੱਟ ਹੋਣ ਕਾਰਨ ਸੁਖਮੰਦਰ ਸਿੰਘ ਬਹੁਤ ਜਿਆਦਾ ਪਰੇਸ਼ਾਨੀ ਵਿਚ ਰਹਿੰਦਾ ਸੀ ਅਤੇ ਇਸੇ ਪਰੇਸ਼ਾਨੀ ਅਤੇ ਆਰਥਿਕ ਤੰਗੀ ਦੇ ਚੱਲਦਿਆਂ ਬੀਤੀ 10 ਮਈ ਨੂੰ ਸੁਖਮੰਦਰ ਸਿੰਘ ਨੇ ਆਪਣੇ ਖੇਤ ਵਿਚ ਜਾ ਕੇ ਕਿਸੇ ਜ਼ਹਿਰੀਲੀ ਦਵਾਈ ਦਾ ਸੇਵਨ ਕਰ ਲਿਆ ਸੀ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਸੁਖਮੰਦਰ ਸਿੰਘ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾ ਦਿੱਤਾ ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।

  ਵਰਣਨਯੋਗ ਹੈ ਮ੍ਰਿਤਕ ਕਿਸਾਨ ਸੁਖਮੰਦਰ ਸਿੰਘ ਦਾ ਲੜਕਾ ਜਸਵੰਤ ਸਿੰਘ ਅਪਾਹਿਜ ਹੈ ਅਤੇ ਹੁਣ ਘਰ ਦੀ ਸਾਰੀ ਜਿੰਮੇਵਾਰੀ ਜਸਵੰਤ ਸਿੰਘ ’ਤੇ ਆ ਗਈ ਹੈ। ਮ੍ਰਿਤਕ ਸੁਖਮੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਰਪੰਚ ਬੇਅੰਤ ਸਿੰਘ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।

  Published by:Gurwinder Singh
  First published:

  Tags: Farmer suicide, Suicide