Home /News /punjab /

ਸੰਗਰੂਰ : ਕਣਕ ਦਾ ਝਾੜ ਘੱਟ ਨਿਕਲਣ ਕਾਰਨ 2 ਏਕੜ ਦੇ ਮਾਲਕ ਕਿਸਾਨ ਨੇ ਕੀਤੀ ਖੁਦਕੁਸ਼ੀ

ਸੰਗਰੂਰ : ਕਣਕ ਦਾ ਝਾੜ ਘੱਟ ਨਿਕਲਣ ਕਾਰਨ 2 ਏਕੜ ਦੇ ਮਾਲਕ ਕਿਸਾਨ ਨੇ ਕੀਤੀ ਖੁਦਕੁਸ਼ੀ

ਕਿਸਾਨ ਭੋਲਾ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਖੇਤ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।

ਕਿਸਾਨ ਭੋਲਾ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਖੇਤ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।

Sangrur : ਕਣਕ ਦਾ ਝਾੜ ਘੱਟ ਨਿਕਲਣ ਕਾਰਨ 2 ਏਕੜ ਦੇ ਮਾਲਕ ਕਿਸਾਨ ਭੋਲਾ ਸਿੰਘ ਪੁੱਤਰ ਸੁਖਦੇਵ ਸਿੰਘ ਪੱਤੀ ਦੁੱਲਟ ਲੌਂਗੋਵਾਲ ਨੇ ਖੇਤ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕੀਤੀ।  

 • Share this:

  ਚਿਰੰਜੀਵ ਕੌਸ਼ਲ

  ਸੰਗਰੂਰ : ਇਸ ਵਾਰ ਕਣਕ ਦੀ ਵਾਢੀ ਵੇਲੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਹੁਣ ਸੰਗਰੂਰ ਦੇ ਕਿਸਾਨ ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਪਿੰਡ ਲੌਂਗੋਵਾਲ ਦੇ ਪੱਤੀ ਦੁੱਲਟ ਦੇ ਦੋ ਏਕੜ ਦੇ ਮਾਲਕ ਕਿਸਾਨ ਭੋਲਾ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਖੇਤ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਛੋਟੇ ਕਿਸਾਨ ਭੋਲਾ ਸਿੰਘ ਨੇ 14 ਏਕੜ ਜਮੀਨ 60 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਠੇਕੇ ਤੇ ਲਈ ਹੋਈ ਸੀ। ਇਸ ਵਾਰ ਕਣਕ ਦਾ ਝਾੜ ਬਹੁਤ ਜ਼ਿਆਦਾ ਘੱਟ ਨਿਕਲਿਆ, ਜਿਸ ਕਾਰਨ ਉਹ ਭੋਲਾ ਸਿੰਘ ਪਿਛਲੇ ਕਈ ਦਿਨਾਂ ਤੋਂ ਪ੍ਰੇਸ਼ਾਨ ਸੀ ਕਿਉਂਕਿ ਭੋਲਾ ਸਿੰਘ ਨੇ ਜਮੀਨ ਦਾ ਠੇਕਾ ਦੇਣ ਲਈ ਕਰੀਬ 7-8 ਲੱਖ ਦਾ ਕਰਜਾ ਲਿਆ ਸੀ।

  ਕਿਸਾਨ ਆਗੂ ਨੇ ਕਿਹਾ ਕਿ ਕਣਕ ਦਾ ਝਾੜ ਘਟਣ ਕਰਕੇ ਉਹ ਕਰਜ਼ਾ ਮੋੜਨ ਤੋਂ ਅਸਮਰੱਥ ਹੋ ਗਿਆ, ਜਿਸ ਕਾਰਨ ਪ੍ਰੇਸ਼ਾਨ ਰਹਿਣ ਲੱਗ ਪਿਆ ਤੇ ਸਵੇਰੇ ਸਵੱਖਤੇ ਉਸਨੇ ਖੇਤ ਜਾ ਕੇ ਅਮਰੂਦ ਦੇ ਦਰੱਖਤਾਂ ਨਾਲ ਆਪਣੇ ਪਰਨੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਭੋਲਾ ਸਿੰਘ ਪਿੱਛੇ ਆਪਣੇ ਦੋ ਪੁੱਤਰ ਅਤੇ ਪਤਨੀ ਛੱਡ ਗਿਆ ।

  ਕਿਸਾਨ ਆਗੂਆਂ ਅਵਤਾਰ ਸਿੰਘ ਅਤੇ ਜਗਜੀਤ ਸਿੰਘ ਨੇ ਮੰਗ ਕੀਤੀ ਕਿ ਭੋਲਾ ਸਿੰਘ ਦਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਇਸ ਦੇ ਇਕ ਬੱਚੇ ਨੂੰ ਸਰਕਾਰੀ ਨੌਕਰੀ ਅਤੇ ਦੱਸ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਣਕ ਦੇ ਘੱਟ ਝਾੜ ਕਾਰਨ ਬਹੁਤ ਸਾਰੇ ਕਿਸਾਨ ਪ੍ਰੇਸ਼ਾਨ ਹਨ, ਇਸ ਕਰਕੇ ਪੰਜਾਬ ਸਰਕਾਰ ਫੌਰੀ ਇੱਕ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਮੁਆਵਜ਼ੇ ਦਾ ਐਲਾਨ ਕਰੇ ਤਾਂ ਜੋ ਹੋਰ ਕੀਮਤੀ ਜਾਨਾਂ ਜਾਣ ਤੋਂ ਬਚ ਸਕਣ।

  Published by:Sukhwinder Singh
  First published:

  Tags: Farmer suicide, Sangrur