Home /News /punjab /

ਦਿੱਲੀ ਧਰਨੇ ਤੋਂ ਵਾਪਸ ਪਰਤੇ ਕਿਸਾਨ ਦੀ ਮੌਤ

ਦਿੱਲੀ ਧਰਨੇ ਤੋਂ ਵਾਪਸ ਪਰਤੇ ਕਿਸਾਨ ਦੀ ਮੌਤ

 • Share this:
  ਰਵੀ  ਆਜ਼ਾਦ

  ਭਵਾਨੀਗੜ੍ਹ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ ਪਿਛਲੇ 20 ਦਿਨਾਂ ਤੋਂ ਦਿੱਲੀ ਮੋਰਚੇ ਵਿੱਚ ਸ਼ਾਮਲ ਰਹੇ ਨੇੜਲੇ ਪਿੰਡ ਬਾਲਦ ਕਲਾਂ ਦੇ ਕਿਸਾਨ ਹਾਕਮ ਸਿੰਘ ਦੀ ਮੌਤ ਹੋ ਗਈ ਹੈ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਬਲਾਕ ਭਵਾਨੀਗੜ੍ਹ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਕਲਾਂ ਅਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਆਗੂ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ ਨੇ ਦੱਸਿਆ ਕਿ ਹਾਕਮ ਸਿੰਘ 35 -40 ਦਿਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਰੇਲਵੇ ਸਟੇਸ਼ਨ ਸੰਗਰੂਰ ਵਿਖੇ ਲਗਾਏ ਧਰਨੇ ਵਿੱਚ ਸ਼ਾਮਲ ਹੁੰਦਾ ਰਿਹਾ ਸੀ ਅਤੇ ਹੁਣ 20 ਦਿਨਾਂ ਤੋਂ ਦਿੱਲੀ ਮੋਰਚੇ ਵਿੱਚ ਡਟਿਆ ਹੋਇਆ ਸੀ।

  ਆਗੂਆਂ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਸਿਹਤ ਖਰਾਬ ਹੋਣ ਕਾਰਨ ਹਾਕਮ ਸਿੰਘ ਆਪਣੇ ਪਿੰਡ ਬਾਲਦ ਕਲਾਂ ਆ ਗਿਆ ਸੀ ਤੇ ਬੀਤੀ ਸ਼ਾਮ ਉਸ ਦੀ ਹਾਲਤ ਜਿਆਦਾ ਵਿਗੜ ਗਈ ਜਿਸ ਕਰਕੇ ਪਰਿਵਾਰ ਵੱਲੋਂ ਉਸ ਨੂੰ ਤੁਰਤ ਸਥਾਨਕ ਸਰਕਾਰੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

  ਇਸ ਮੌਕੇ ਆਗੂਆਂ ਨੇ ਹਾਕਮ ਸਿੰਘ ਨੂੰ ਕਿਸਾਨ ਮੋਰਚੇ ਦਾ ਸ਼ਹੀਦ ਐਲਾਨਦਿਆਂ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਮੁਆਵਜ਼ਾ ਦੇਣ ਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਹੈ।
  Published by:Gurwinder Singh
  First published:

  Tags: Farmer suicide, Farmers Protest

  ਅਗਲੀ ਖਬਰ