Home /News /punjab /

ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਵਿੱਗੜੀ ਡਾਕਟਰਾਂ ਨੇ ਦਿੱਤੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਸਲਾਹ

ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਵਿੱਗੜੀ ਡਾਕਟਰਾਂ ਨੇ ਦਿੱਤੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਸਲਾਹ

ਡੱਲੇਵਾਲ ਦੀ ਤਬੀਅਤ ਵਿੱਗੜੀ ਡਾਕਟਰਾਂ ਨੇ ਦਿੱਤੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਸਲਾਹ

ਡੱਲੇਵਾਲ ਦੀ ਤਬੀਅਤ ਵਿੱਗੜੀ ਡਾਕਟਰਾਂ ਨੇ ਦਿੱਤੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਸਲਾਹ

ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦੀ ਸੋਮਵਾਰ ਨੂੰ ਤੀਜੇ ਦਿਨ ਸਿਹਤ ਵਿਗੜ ਗਈ। ਡਾਕਟਰਾਂ ਨੇ ਉਨ੍ਹਾਂ ਦੀ ਜਾਂਚ ਕਰ ਕੇ ਦੱਸਿਆ ਕਿ ਉਨ੍ਹਾਂ ਦੇ ਸ਼ਰੀਰ ਵਿੱਚ ਸ਼ੂਗਰ ਲੈਵਲ ਘੱਟ ਗਿਆ ਹੈ। ਸ਼ੂਗਰ ਲੈਵਲ ਘਟਣ ਦੇ ਨਾਲ ਉਨ੍ਹਾਂ ਨੂੰ ਅਟੈਕ ਆਉਣ ਦਾ ਖਤਰਾ ਬਣ ਗਿਆ ਹੈ।ਇਸ ਦੇ ਲਈ ਡਾਕਟਰਾਂ ਦੇ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਉਣ ਦੀ ਸਲਾਹ ਦਿੱਤੀ ਗਈ ਹੈ। ਹਾਲਾਂਕਿ ਡੱਲੇਵਾਲਾ ਨੇ ਮਨ੍ਹਾ ਕਰ ਦਿੱਤਾ ਹੈ ਕਿ ਉਹ ਹਸਪਤਾਲ ਵਿੱਚ ਭਰਤੀ ਨਹੀਂ ਹੋਣਗੇ।ਦੂਕੇ ਪਾਸੇ ਸਥਾਨਕ ਪ੍ਰਸ਼ਾਸਨ ਜਗਜੀਤ ਸਿੰਘ ਡੱਲੇਵਾਲਾ ਨੂੰ ਜ਼ਬਰਦਸਤੀ ਹਸਪਤਾਲ ਲੈ ਜਾ ਸਕਦਾ ਹੈ।

ਹੋਰ ਪੜ੍ਹੋ ...
  • Share this:

ਪੰਜਾਬ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦੀ ਸੋਮਵਾਰ ਨੂੰ ਤੀਜੇ ਦਿਨ ਸਿਹਤ ਵਿਗੜ ਗਈ। ਡਾਕਟਰਾਂ ਨੇ ਉਨ੍ਹਾਂ ਦੀ ਜਾਂਚ ਕਰ ਕੇ ਦੱਸਿਆ ਕਿ ਉਨ੍ਹਾਂ ਦੇ ਸ਼ਰੀਰ ਵਿੱਚ ਸ਼ੂਗਰ ਲੈਵਲ ਘੱਟ ਗਿਆ ਹੈ। ਸ਼ੂਗਰ ਲੈਵਲ ਘਟਣ ਦੇ ਨਾਲ ਉਨ੍ਹਾਂ ਨੂੰ ਅਟੈਕ ਆਉਣ ਦਾ ਖਤਰਾ ਬਣ ਗਿਆ ਹੈ।ਇਸ ਦੇ ਲਈ ਡਾਕਟਰਾਂ ਦੇ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਉਣ ਦੀ ਸਲਾਹ ਦਿੱਤੀ ਗਈ ਹੈ। ਹਾਲਾਂਕਿ ਡੱਲੇਵਾਲਾ ਨੇ ਮਨ੍ਹਾ ਕਰ ਦਿੱਤਾ ਹੈ ਕਿ ਉਹ ਹਸਪਤਾਲ ਵਿੱਚ ਭਰਤੀ ਨਹੀਂ ਹੋਣਗੇ।ਦੂਕੇ ਪਾਸੇ ਸਥਾਨਕ ਪ੍ਰਸ਼ਾਸਨ ਜਗਜੀਤ ਸਿੰਘ ਡੱਲੇਵਾਲਾ ਨੂੰ ਜ਼ਬਰਦਸਤੀ ਹਸਪਤਾਲ ਲੈ ਜਾ ਸਕਦਾ ਹੈ। ਤੁਹਾਨੂੰ ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਵੱਲੋਂ ਕਈ ਮਹੀਨਿਆਂ ਬਾਅਦ ਮੀਟਿੰਗਾਂ ਕਰਨ ਦੇ ਬਾਵਜੂਦ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਵਿਰੋਧ 'ਚ 16 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਧਰਨਾ ਦੇ ਕੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਸੀ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਧਰਨਿਆਂ 'ਤੇ ਸਵਾਲ ਉਠਾਉਣ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਧਰਨਿਆਂ ਵਿੱਚੋਂ ਹੀ ਪੈਦਾ ਹੋਏ ਹਨ। ਇਹ ਪਾਰਟੀ ਖ਼ੁਦ ਚੋਣਾਂ ਤੋਂ ਪਹਿਲਾਂ ਧਰਨਿਆਂ ਵਿੱਚ ਸ਼ਾਮਲ ਹੁੰਦੀ ਰਹੀ ਹੈ ਅਤੇ ਹੁਣ ਜਦੋਂ ਇਹ ਸੱਤਾ ਵਿੱਚ ਆ ਗਏ ਹਨ ਅਤੇ ਇਨ੍ਹਾਂ ਦੇ ਖ਼ਿਲਾਫ਼ ਧਰਨੇ ਸ਼ੁਰੂ ਹੋ ਰਹੇ ਹਨ ਤਾਂ ਹੁਣ ਉਨ੍ਹਾਂ ਨੂੰ ਧਰਨਿਆਂ ਤੋਂ ਨਫ਼ਰਤ ਹੋਣ ਲੱਗ ਗਈ ਹੈ। ਇਸ ਦੇ ਨਾਲ ਹੀ ਡੱਲੇਵਾਲ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਜਲਦ ਹੀ ਪੂਰੀਆਂ ਕਰ ਦਿੰਦੀ ਹੈ ਤਾਂ ਹੀ ਉਹ ਆਪਣਾ ਧਰਨਾ ਖਤਮ ਕਰ ਦੇਣਗੇ।

ਤੁਹਾਨੂੰ ਦਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਹੜਤਾਲ 'ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਨਾ ਦੇਣ ਅਤੇ ਕਿਸਾਨਾਂ ਦੇ ਮਾਲਕੀ ਹੱਕਾਂ ਨੂੰ ਦਬਾਉਣ, ਪਿੰਕ ਬਲਾਈਟ ਨਾਲ ਨੁਕਸਾਨੇ ਝੋਨੇ, ਚਾਇਨਾ ਵਾਇਰਸ ਕਾਰਨ ਨੁਕਸਾਨੇ ਨਰਮੇ ਅਤੇ ਮੀਂਹ ਦੇ ਨਾਲ ਹੋਏ ਝੋਨੇ ਦੇ ਨੁਕਸਾਨ ਦਾ ਮੁਆਵਜ਼ਾ ਦੇਣ, ਪਰਾਲੀ ਸਬੰਧੀ ਦਰਜ ਕੀਤੇ ਕੇਸਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ ਹੋਇਆ ਹੈ।

Published by:Shiv Kumar
First published:

Tags: Farmer, Health, Jagjit, Protest, Punjab