ਪੰਜਾਬ ਸਰਕਾਰ ਦੀ ਨਵੀਂ ਕਰਜ਼ਾਮਾਫ਼ੀ ਨੂੰ ਕਿਸਾਨਾਂ ਤੇ ਮਜ਼ਦੂਰਾਂ ਨੇ ਦੱਸਿਆ ਚੋਣ ਸਟੰਟ

News18 Punjabi | News18 Punjab
Updated: July 14, 2021, 7:08 PM IST
share image
ਪੰਜਾਬ ਸਰਕਾਰ ਦੀ ਨਵੀਂ ਕਰਜ਼ਾਮਾਫ਼ੀ ਨੂੰ ਕਿਸਾਨਾਂ ਤੇ ਮਜ਼ਦੂਰਾਂ ਨੇ ਦੱਸਿਆ ਚੋਣ ਸਟੰਟ
ਪੰਜਾਬ ਸਰਕਾਰ ਦੀ ਨਵੀਂ ਕਰਜ਼ਾਮਾਫ਼ੀ ਨੂੰ ਕਿਸਾਨਾਂ ਤੇ ਮਜ਼ਦੂਰਾਂ ਨੇ ਦੱਸਿਆ ਚੋਣ ਸਟੰਟ

  • Share this:
  • Facebook share img
  • Twitter share img
  • Linkedin share img
ਆਸ਼ੀਸ਼ ਸ਼ਰਮਾ

ਬਰਨਾਲਾ: ਪੰਜਾਬ ਸਰਕਾਰ ਵੱਲੋਂ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ 590 ਕਰੋੜ ਦੀ ਕਰਜ਼ੇ ਮਾਫ਼ੀ ਨੂੰ ਕਿਸਾਨ ਅਤੇ ਮਜ਼ਦੂਰ ਆਗੂਆਂ ਨੇ ਚੋਣ ਸਟੰਟ ਦੱਸਿਆ ਹੈ। ਉਨ੍ਹਾਂ ਨੇ ਕੈਪਟਨ ਸਰਕਾਰ ਉਤੇ ਸੰਪੂਰਨ ਕਰਜ਼ਾਮਾਫ਼ੀ ਦੇ ਚੋਣ ਵਾਅਦੇ ਤੋਂ ਭੱਜਣ ਦੇ ਦੋਸ਼ ਲਗਾਏ ਹਨ। ਮਜ਼ਦੂਰ ਜੱਥੇਬੰਦੀਆਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾਮਾਫ਼ੀ ਨੂੰ ਲੈ ਕੇ ਪਟਿਆਲਾ ਵਿਖੇ ਮੁੱਖ ਮੰਤਰੀ ਦਾ ਮੋਤੀ ਮਹਿਲ ਘੇਰਣਗੀਆਂ।

ਇਸ ਸਬੰਧੀ ਕਿਸਾਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਮੌਕੇ ਵਾਅਦਾ ਕੀਤਾ ਸੀ ਕਿ ਕਿਸਾਨਾਂ ਦਾ ਹਰ ਤਰ੍ਹਾਂ ਦਾ ਮੁਕੰਮਲ ਕਰਜ਼ਾ ਮਾਫ਼ ਕੀਤਾ ਜਾਵੇਗਾ। ਪਰ ਸਰਕਾਰ ਇਸ ਵਾਅਦੇ ਤੋਂ ਭੱਜੀ ਹੈ। ਹੁਣ ਵੀ ਸਰਕਾਰ ਵਲੋਂ 590 ਕਰੋੜ ਬੇਜ਼ਮੀਨੇ ਕਿਸਾਨਾਂ ਲਈ ਰੱਖੇ ਗਏ ਹਨ। ਪਰ ਏਨੀ ਨਿਗੂਣੀ ਰਾਸ਼ੀ ਨਾਲ ਕਿਸਾਨਾਂ ਦਾ ਕੋਈ ਫ਼ਾਇਦਾ ਨਹੀਂ ਹੋਵੇਗਾ। ਜਦਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦਾ ਪੂਰਾ ਕਰਜ਼ਾ ਮਾਫ਼ ਕੀਤਾ ਜਾਵੇ।
ਕਿਸਾਨ ਆਗੂਆਂ ਬਲਵੰਤ ਸਿੰਘ ਉਪਲੀ, ਬਾਬੂ ਸਿੰਘ, ਗੋਰਾ ਸਿੰਘ, ਗੁਰਚਰਨ ਸਿੰਘ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਕਾਂਗਰਸ ਸਰਕਾਰ ਅਜਿਹੇ ਐਲਾਨ ਕਰ ਰਹੀ ਹੈ। ਇਸ ਮੌਕੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ 590 ਕਰੋੜ ਰੁਪਏ ਦੀ ਕਰਜ਼ਾਮਾਫ਼ੀ ਸਿਰਫ਼ ਚੋਣ ਸਟੰਟ ਹੈ। ਇੰਨੀ ਥੋੜੀ ਰਾਸ਼ੀ ਨਾਲ ਪੰਜਾਬ ਦੇ ਮਜ਼ਦੂਰਾਂ ਦਾ ਕਰਜ਼ਾ ਲਹਿਣ ਵਾਲਾ ਨਹੀਂ ਹੈ।

ਮਜ਼ਦੂਰ ਆਗੂ ਮੱਖਣ ਸਿੰਘ ਰਾਮਗੜ੍ਹ, ਖੁਸ਼ੀਆ ਸਿੰਘ ਨੇ ਕਿਹਾ ਕਿ ਮਜਦੂਰ ਜਥੇਬੰਦੀਆਂ, ਲੰਬੇ ਸਮੇਂ ਤੋਂ ਮਜ਼ਦੂਰ ਔਰਤਾਂ ਸਿਰ ਖੜੇ ਫ਼ਾਈਨਾਂਸ ਕੰਪਨੀਆਂ ਦੇ ਕਰਜ਼ੇ ਸਮੇਤ ਮਜ਼ਦੂਰਾਂ ਦੀ ਸੰਪੂਰਨ ਕਰਜ਼ਾਮਾਫ਼ੀ ਦੀ ਮੰਗ ਕਰਦੀਆਂ ਆਈਆਂ ਹਨ। ਪਰ ਅੱਜ ਸਰਕਾਰ ਦਾ ਐਲਾਨ ਮਜ਼ਦੂਰਾਂ ਨਾਲ ਮਜ਼ਾਕ ਹੈ। ਉਹਨਾਂ ਕਿਹਾ ਕਿ ਆਉਣ ਵਾਲੀ 9 ਤੋਂ 11 ਅਗਸਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਵਿਖੇ ਮੋਤੀ ਮਹਿਲ ਅੱਗੇ ਮਜ਼ਦੂਰ ਜੱਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਮੋਰਚਾ ਲਗਾਉਣਗੀਆਂ।
Published by: Gurwinder Singh
First published: July 14, 2021, 6:53 PM IST
ਹੋਰ ਪੜ੍ਹੋ
ਅਗਲੀ ਖ਼ਬਰ