Home /News /punjab /

ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਤੇ ਸਰਕਾਰ ਦੀ ਵਾਅਦਾਖਿਲਾਫ਼ੀ ਵਿਰੁੱਧ ਕਿਸਾਨਾਂ ਦਾ ਰੋਹ ਤਿੱਖਾ

ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਤੇ ਸਰਕਾਰ ਦੀ ਵਾਅਦਾਖਿਲਾਫ਼ੀ ਵਿਰੁੱਧ ਕਿਸਾਨਾਂ ਦਾ ਰੋਹ ਤਿੱਖਾ

ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਤੇ ਸਰਕਾਰ ਦੀ ਵਾਅਦਾਖਿਲਾਫ਼ੀ ਵਿਰੁੱਧ ਕਿਸਾਨਾਂ ਦਾ ਰੋਹ ਤਿੱਖਾ

ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਤੇ ਸਰਕਾਰ ਦੀ ਵਾਅਦਾਖਿਲਾਫ਼ੀ ਵਿਰੁੱਧ ਕਿਸਾਨਾਂ ਦਾ ਰੋਹ ਤਿੱਖਾ

ਸ਼ਹਿਰ ਵਿਚ ਮਾਰਚ ਕਰਨ ਤੋਂ ਬਾਅਦ ਮੋਦੀ ਹਕੂਮਤ ਦੀ ਅਰਥੀ  ਸਾੜੀ

 • Share this:
  ਆਸ਼ੀਸ਼ ਸ਼ਰਮਾ 
   
   ਬਰਨਾਲਾ:  ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਮੁਲਜ਼ਮ ਅਸ਼ੀਸ਼ ਮਿਸ਼ਰਾ ਨੂੰ ਜਮਾਨਤ ਮਿਲਣ ਅਤੇ ਮੋਦੀ ਹਕੂਮਤ ਦੀ ਵਾਅਦਾਖਿਲਾਫ਼ੀ ਵਿਰੁੱਧ ਕਿਸਾਨਾਂ ਦਾ ਰੋਹ ਤਿੱਖਾ ਹੋ ਗਿਆ ਹੈ। ਇਸ ਦੇ ਰੋਸ ਵਜੋਂ ਸ਼ਹਿਰ ਵਿੱਚ ਮਾਰਚ ਕਰਨ ਤੋਂ ਬਾਅਦ ਮੋਦੀ ਹਕੂਮਤ ਦੀ ਅਰਥੀ ਸਾੜੀ ਗਈ।

  ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਦੇ ਬੁਲਾਰੇ ਦਰਸ਼ਨ ਸਿੰਘ ਉੱਗੋਕੇ, ਬਾਬੂ ਸਿੰਘ ਖੁੱਡੀ, ਪਰਮਿੰਦਰ ਸਿੰਘ ਹੰਢਿਆਇਆ, ਗੁਰਦਰਸ਼ਨ ਸਿੰਘ ਦਿਓਲ, ਬੂਟਾ ਸਿੰਘ ਬਾਜਵਾ, ਗੁਰਨਾਮ ਸਿੰਘ ਠੀਕਰੀਵਾਲਾ, ਜਸਵੀਰ ਸਿੰਘ ਸੁਖਪੁਰਾ, ਇੰਦਰਪਾਲ ਸਿੰਘ , ਕੇਵਲ ਸਿੰਘ ਸਹੌਰ, ਬਲਵੰਤ ਸਿੰਘ ਰਾਏ, ਕੁਲਵਿੰਦਰ ਸਿੰਘ ਉੱਪਲੀ ਨੇ ਕਿਹਾ ਕਿ ਹਕੂਮਤੀ ਦਬਾਅ ਨੇ ਲਖੀਮਪੁਰ ਖੀਰੀ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ੀਸ਼ ਮਿਸ਼ਰਾ ਨੂੰ ਜਮਾਨਤ ਦੇ ਕੇ ਖੁੱਲੀ ਛੁੱਟੀ ਦੇ ਦਿੱਤੀ ਹੈ ਕਿ ਬਾਹਰ ਆ ਕੇ ਇਹ ਹਰ ਤਰ੍ਹਾਂ ਦੀਆਂ ਗਵਾਹੀਆਂ ਤੇ ਤੱਥਾਂ ਨੂੰ ਪ੍ਰਭਾਵਿਤ ਕਰਨ ਦਾ ਯਤਨ ਕਰ ਸਕੇ।

  ਅਸ਼ੀਸ਼ ਮਿਸ਼ਰਾ ਨੂੰ ਜਮਾਨਤ ਮਿਲਣ ਨਾਲ ਸ਼ਹੀਦ ਕਿਸਾਨ ਪਰਿਵਾਰਾਂ 'ਤੇ ਵੀ ਡਰਾਉਣ ਧਮਕਾਉਣ ਲਾਲਚ ਦੇਣ ਦੀ ਤਲਵਾਰ ਲਟਕੇਗੀ। ਕਿਸਾਨ ਆਗੂਆਂ ਨੇ ਹੈਰਾਨੀ ਪ੍ਰਗਟ ਕੀਤੀ ਕਿ ਸੁਪਰੀਮ ਕੋਰਟ ਵੱਲੋਂ ਨਿਯੁਕਤ ਪੰਜਾਬ ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਰਾਕੇਸ਼ ਕੁਮਾਰ ਜੈਨ ਦੀ ਅਗਵਾਈ 'ਚ ਬਣੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਇਸ ਕਾਂਡ ਨੂੰ ਕੋਈ ਅਣਗਹਿਲੀ ਵੱਸ ਹੋਏ ਕਾਰੇ ਦੀ ਥਾਂ ਕਿਸਾਨਾਂ ਨੂੰ ਮਾਰਨ ਲਈ ਬਣਾਈ ਇੱਕ ਸਾਜਿਸ਼ ਕਰਾਰ ਦਿੱਤਾ ਸੀ।

  ਕਿਸਾਨ ਆਗੂਆਂ ਨੇ ਹੈਰਾਨੀ ਪ੍ਰਗਟ ਕੀਤੀ ਅਲਾਹਾਬਾਦ ਹਾਈਕੋਰਟ ਵੱਲੋਂ ਅਸ਼ੀਸ਼ ਮਿਸ਼ਰਾ ਨੂੰ ਦਿੱਤੀ ਗਈ ਜਮਾਨਤ ਅਤੇ ਗ੍ਰਹਿ ਰਾਜ ਮੰਤਰੀ ਦਾ ਸਿਆਸੀ ਦਬਾਅ ਇਸ ਕੇਸ ਨੂੰ ਪ੍ਰਭਾਵਿਤ ਕਰੇਗਾ। ਅੱਜ ਅਰਥੀ ਸਾੜਨ ਮੌਕੇ ਬੁਲਾਰਿਆਂ ਨੇ ਕਿਹਾ ਕਿ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਮੁਲਜ਼ਮ ਦੀ ਜਮਾਨਤ ਰੱਦ ਕਰਾਉਣ ਲਈ ਯੂਪੀ ਸਰਕਾਰ ਉਤੇ ਦਬਾਅ ਪਾਉਣ ਤੇ ਅਜੈ ਮਿਸ਼ਰਾ ਟੈਨੀ ਦਾ ਅਸਤੀਫਾ ਦਿਵਾਉਣ ਲਈ ਸੰਘਰਸ਼ ਜਾਰੀ ਰਹੇਗਾ।

  ਅੱਜ 16 ਫਰਬਰੀ ਨੂੰ ਸਮੁੱਚੇ ਪੰਜਾਬ ਅੰਦਰ ਜਿਲ੍ਹਾ ਹੈੱਡਕੁਆਰਟਰ ਉਤੇ ਵਿਸ਼ਾਲ ਮਾਰਚ ਗਿਆ  ਤੇ ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀ ਗਈ । ਬੁਲਾਰਿਆਂ ਹੋਰ ਕਿਹਾ ਕਿ ਲਖੀਮਪੁਰ ਖੀਰੀ ਮਾਮਲੇ ਵਿੱਚ 4 ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲਣਾ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਜਾਣਬੁੱਝ ਕੇ ਕੀਤੀ ਗਈ ਕਮਜ਼ੋਰ ਪੈਰਵਾਈ ਦਾ ਨਤੀਜਾ ਹੈ।

  ਇਸ ਦੀ ਸਖ਼ਤ ਨਿਖੇਧੀ ਕਰਦਿਆਂ, ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਹਟਾਉਣ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਅਹੁਦੇ ਤੋਂ ਬਰਖਾਸਤ ਕਰਨ ਦੀ ਜੋਰਦਾਰ ਮੰਗ ਕੀਤੀ।
  Published by:Gurwinder Singh
  First published:

  Tags: Bharti Kisan Union, Kisan andolan

  ਅਗਲੀ ਖਬਰ