ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ : ਐਮ. ਪੀ ਮਨੀਸ਼ ਤਿਵਾੜੀ

News18 Punjabi | News18 Punjab
Updated: October 13, 2020, 5:53 PM IST
share image
ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ : ਐਮ. ਪੀ ਮਨੀਸ਼ ਤਿਵਾੜੀ
ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਮੰਡੀ ਵਿਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ

  • Share this:
  • Facebook share img
  • Twitter share img
  • Linkedin share img
Shailesh Kumar

ਬਲਾਚੌਰ: ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਨੇ ਅੱਜ ਕਿਹਾ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ ਅਤੇ ਉਨਾਂ ਨੂੰ ਖ਼ਰੀਦ ਸਬੰਧੀ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਅਨਾਜ ਮੰਡੀ ਬਲਾਚੌਰ ਵਿਖੇ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਅਤੇ ਪੰਜਾਬ ਲਾਰਜ ਇੰਡਸਟਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਸਮੇਤ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਐਮ. ਪੀ ਮਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਲਈ ਸਮੂਹ ਖ਼ਰੀਦ ਕੇਂਦਰਾਂ ਵਿਚ ਢੁਕਵੇਂ ਪ੍ਰਬੰਧ ਕੀਤੇ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਸੁਚੱਜੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਉਨਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਬਾਵਜੂਦ ਜਿਵੇਂ ਕਣਕ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜੀ ਗਈ ਸੀ, ਉਸੇ ਤਰਾਂ ਝੋਨੇ ਦੇ ਇਸ ਸੀਜ਼ਨ ਵਿਚ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਝੋਨੇ ਦੇ ਸਮੁੱਚੇ ਸੀਜ਼ਨ ਦੌਰਾਨ ਖ਼ਰੀਦ ਕੇਂਦਰਾਂ ਵਿਚ ਹਰ ਤਰਾਂ ਦੀਆਂ ਸਹੂਲਤਾਂ ਮੁਹੱਈਆ ਰਹਿਣਗੀਆਂ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖ਼ਰੀਦ ਕੇਂਦਰਾਂ ਵਿਚ ਲਗਾਤਾਰ ਨਿਗਰਾਨੀ ਰੱਖਣ, ਤਾਂ ਜੋ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।
ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ, ਬਲਕਿ ਇਸ ਦਾ ਯੋਗ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇ। ਉਨਾਂ ਅਨਾਜ ਮੰਡੀ ਵਿਚ ਮੌਜੂਦ ਸਮੂਹ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਅਪਣਾਉਣ ਦੀ ਵੀ ਅਪੀਲ ਕੀਤੀ।

ਇਸ ਦੌਰਾਨ ਉਨਾਂ ਕਿਸਾਨਾਂ ਅਤੇ ਆੜਤੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਉਨਾਂ ਕਿਹਾ ਕਿ ਲਿਫਟਿੰਗ ਅਤੇ ਅਦਾਇਗੀ ਸਬੰਧੀ ਸਮੱਸਿਆ ਇਕ-ਦੋ ਦਿਨਾਂ ਵਿਚ ਹੱਲ ਕਰ ਦਿੱਤੀ ਜਾਵੇਗੀ। ਇਸੇ ਤਰਾਂ ਉਨਾਂ ਐਕਸੀਅਨ ਰੋਪੜ ਨੂੰ ਊਧਣਵਾਲ ਪਿੰਡ ਵਿਚ ਪੇਸ਼ ਆ ਰਹੀ ਸਿੰਚਾਈ ਸਬੰਧੀ ਸਮੱਸਿਆ ਦਾ ਫੌਰੀ ਹੱਲ ਕਰਨ ਦੇ ਵੀ ਦਿਸ਼ਾ-ਨਿਰਦੇਸ਼ ਦਿੱਤੇ।
Published by: Ashish Sharma
First published: October 13, 2020, 5:53 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading