Chetan Bhura
ਸੰਯੁਕਤ ਕਿਸਾਨ ਮੋਰਚਾ ਦੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਆਗੂਆਂ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਨੂੰ ਚਿਤਾਵਨੀ ਪੱਤਰ ਸੌਂਪਿਆ ਹੈ। ਸੁਖਬੀਰ ਸਿੰਘ ਬਾਦਲ ਦੇ ਨਾਮ ਪੱਤਰ ਦਿੰਦਿਆਂ ਇਨ੍ਹਾਂ ਆਗੂਆਂ ਨੇ ਸੰਸਦ ਦੇ ਚੱਲ ਰਹੇ ਸੈਸ਼ਨ ਵਿਚ ਕਿਸਾਨਾਂ ਨਾਲ ਸਬੰਧਿਤ ਮੁੱਦੇ ਚੁੱਕਣ ਲਈ ਆਖਿਆ।
ਇਹ ਪੱਤਰ ਸੁਖਬੀਰ ਸਿੰਘ ਬਾਦਲ ਨੂੰ ਸੌਂਪਣ ਉਪਰੰਤ ਕਿਸਾਨ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਚਿਤਾਵਨੀ ਪੱਤਰ ਸਾਰੇ ਮੈਂਬਰ ਪਾਰਲੀਮੈਂਟਾਂ ਨੂੰ ਦੇ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਪੱਤਰ ਰਾਹੀਂ ਸੰਸਦ ਮੈਂਬਰਾਂ ਨੂੰ ਕਿਹਾ ਕਿ ਉਹ ਸੰਸਦ ਵਿਚ ਕਿਸਾਨਾਂ ਨਾਲ ਸਬੰਧਿਤ ਮੁੱਦੇ ਚੁੱਕਣ।
ਕੇਂਦਰ ਸਰਕਾਰ ਨੇ ਜੋ ਵਾਅਦੇ ਕਿਸਾਨਾਂ ਨਾਲ ਕੀਤੇ ਸੀ ਜਿਸ ਵਿਚ ਬਿਜਲੀ ਸੋਧ ਬਿੱਲ ਲਾਗੂ ਨਾ ਕਰਨ, ਲਖੀਮਪੁਰ ਖੀਰੀ ਦੇ ਕਥਿਤ ਦੋਸ਼ੀਆਂ ਨੂੰ ਸ਼ਜਾਵਾਂ ਦੇਣ, ਐਮਐਸਪੀ ਸਬੰਧੀ ਕਾਨੂੰਨ ਬਣਾਉਣ ਆਦਿ ਮੰਗਾਂ ਸਬੰਧੀ ਕੋਈ ਕਦਮ ਨਹੀਂ ਚੁੱਕਿਆ ਗਿਆ। ਇਸ ਲਈ ਇਹਨਾਂ ਸਬੰਧੀ ਸੰਸਦ 'ਚ ਆਵਾਜ ਚੁੱਕੀ ਜਾਵੇ।
ਕਿਸਾਨ ਆਗੂਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਪੂਰਾ ਭਰੋਸਾ ਦਿਵਾਇਆ ਕਿ ਉਹ ਇਹ ਮੰਗਾਂ ਸੰਸਦ ਵਿਚ ਉਠਾਉਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Kisan, Kisan andolan, Shiromani Akali Dal, Sukhbir Badal