Munish Garg
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਤਲਵੰਡੀ ਸਾਬੋ ਵੱਲੋਂ ਸਕੂਲ ਖੁਲ੍ਹਵਾਉਣ,ਕੋਵਿਡ ਟੀਕਾਕਰਨ ਅਤੇ ਖਰਾਬ ਨਰਮੇ ਦਾ ਮੁਆਵਜ਼ਾ ਲੈਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ਗਿਆ।
ਮੰਗ ਪੱਤਰ ਦੇਣ ਸਮੇਂ ਯੋਧਾ ਸਿੰਘ ਨੰਗਲਾ ਜਿਲ੍ਹਾ ਸੀ.ਮੀਤ ਪ੍ਰਧਾਨ ਅਤੇ ਰਾਜਵੀਰ ਸਿੰਘ ਸੇਖਪੁਰਾ ਨੇ ਦੱਸਿਆ ਕਿ ਕੋਰੋਨਾ ਦੀ ਤੀਜੀ ਲਹਿਰ ਕਾਰਨ ਪੰਜਾਬ ਵਿੱਚ ਸਕੂਲ, ਕਾਲਜ ਤੇ ਯੂਨੀਵਰਸਿਟੀ ਬੰਦ ਕੀਤੇ ਹਨ ਪਰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਰੈਲੀਆਂ ਤੇ ਵੱਡੇ ਇੱਕਠ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਸਰਕਾਰ ਨੇ ਭਾਵੇਂ ਹੁਣ ਯੂਨੀਵਰਸਿਟੀਆਂ ਅਤੇ 6ਵੀਂ ਤੱਕ ਸਕੂਲ ਖੋਲ੍ਹ ਦਿੱਤੇ ਹਨ ਪਰ ਸਕੂਲਾਂ ਨੂੰ ਨਰਸਰੀ ਤੋਂ ਪੰਜਵੀ ਤੱਕ ਵੀ ਖੋਲ੍ਹਣਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਕਿ ਸਰਕਾਰ ਨੇ ਭਾਵੇਂ 6ਵੀਂ ਤੱਕ ਕਲਾਸਾਂ ਤੋਂ ਅੱਗੇੇ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ ਪਰ ਜਿਹੜੇ ਬੱਚਿਆਂ ਦੇ ਵੈਕਸੀਨ ਨਹੀਂ ਲੱਗੀ, ਉਨ੍ਹਾੰ ਨੂੰ ਸਕੂਲ ਵੜਨ ਨਹੀਂ ਦਿੱਤਾ ਜਾਂਦਾ।
ਉਹਨਾਂ ਕਿਹਾ ਕਿ ਜਦੋਂ ਸੁਪਰੀਮ ਕੋਰਟ ਵੱਲੋਂ ਵੀ ਸਪੱਸ਼ਟ ਕੀਤਾ ਗਿਆਂ ਹੈ ਕਿ ਵੈਕਸੀਨ ਲੈਣਾ ਨਾਗਰਿਕ ਦਾ ਆਪਣਾ ਫੈਸਲਾ ਹੈ, ਇਸ ਨੂੰ ਜਬਰਦਸਤੀ ਥੋਪਿਆ ਨਹੀਂ ਜਾ ਸਕਦਾ। ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਪੱਤਰ ਵਿੱਚ ਗੁਲਾਬੀ ਸੁੰਡੀ ਕਰਕੇ ਖਰਾਬ ਹੋਈ ਨਰਮੇ ਦੀ ਫਸਲ ਲਈ ਮੁਆਵਜ਼ਾ ਕਿਸਾਨਾਂ ਨੂੰ ਜਲਦੀ ਦੇਣ ਦੀ ਮੰਗ ਕੀਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmer, Farmers Protest, Government schools, Punjab farmers, School timings