• Home
 • »
 • News
 • »
 • punjab
 • »
 • FARMERS OF PUNJAB HAVE BEEN PROTESTING AGAINST THE CENTRAL GOVERNMENT FOR CELEBRATING INTERNATIONAL WOMEN DAY

ਕੌਮਾਂਤਰੀ ਮਹਿਲਾ ਦਿਵਸ ਮਨਾਉਂਦਿਆਂ ਕੇਂਦਰ ਸਰਕਾਰ ਖ਼ਿਲਾਫ਼ ਵਰ੍ਹੀਆਂ ਪੰਜਾਬ ਦੀਆਂ ਕਿਸਾਨ ਔਰਤਾਂ

ਕੌਮਾਂਤਰੀ ਔਰਤ ਦਿਵਸ ਮਨਾਉਂਦਿਆਂ ਕੇਂਦਰ ਸਰਕਾਰ ਖ਼ਿਲਾਫ਼ ਵਰ੍ਹੀਆਂ ਪੰਜਾਬ ਦੀਆਂ ਕਿਸਾਨ ਔਰਤਾਂ

ਕੌਮਾਂਤਰੀ ਔਰਤ ਦਿਵਸ ਮਨਾਉਂਦਿਆਂ ਕੇਂਦਰ ਸਰਕਾਰ ਖ਼ਿਲਾਫ਼ ਵਰ੍ਹੀਆਂ ਪੰਜਾਬ ਦੀਆਂ ਕਿਸਾਨ ਔਰਤਾਂ

 • Share this:
  'ਕੌਮਾਂਤਰੀ ਔਰਤ ਦਿਵਸ' ਮੌਕੇ 32 ਕਿਸਾਨ-ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ 68 ਥਾਵਾਂ 'ਤੇ ਚਲਦੇ ਪੱਕੇ-ਮੋਰਚਿਆਂ 'ਚ ਵਿਸ਼ਾਲ-ਇਕੱਠ ਕੀਤੇ ਗਏ। ਰੇਲਵੇ-ਪਾਰਕਾਂ,  ਕਾਰਪੋਰੇਟ-ਮਾਲਜ਼ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਲਾਏ ਮੋਰਚਿਆਂ 'ਚ ਸੰਬੋਧਨ ਕਰਦਿਆਂ ਔਰਤ-ਕਿਸਾਨ ਆਗੂਆਂ ਨੇ ਕੇਂਦਰ-ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਦਿੱਲੀ 'ਚ ਚੱਲਦੇ ਕਿਸਾਨ-ਅੰਦੋਲਨ ਨੂੰ ਜਿੰਨਾ ਲੰਮਾ ਚਲਾਉਣ ਦੀ ਜਰੂਰਤ ਪਈ, ਮਹਿਲਾਵਾਂ ਮਰਦਾਂ ਬਰਾਬਰ ਸਹਿਯੋਗ ਦੇਣਗੀਆਂ, ਪਰ ਕਦਾਚਿਤ ਕੇਂਦਰ-ਸਰਕਾਰ ਦੇ ਕਾਨੂੰਨ ਲਾਗੂ ਨਹੀਂ ਹੋਣ ਦਿੱਤੇ ਜਾਣਗੇ।

  ਕਿਸਾਨ-ਮੋਰਚਿਆਂ 'ਚ ਮੰਚ-ਸੰਚਾਲਨ ਤੋਂ ਲੈ ਕੇ ਸਾਰੇ ਪ੍ਰਬੰਧ ਔਰਤਾਂ ਦੇ ਹੱਥਾਂ 'ਚ ਦਿੱਤੇ ਗਏ ਸਨ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਪੰਜਾਬ 'ਚ ਔਰਤਾਂ ਦੇ ਹੋਏ ਵਿਸ਼ਾਲ ਇਕੱਠਾਂ ਨੇ ਅੰਦੋਲਨ ਨੂੰ ਹੋਰ ਮਜ਼ਬੂਤ ਕੀਤਾ ਹੈ। ਕੇਂਦਰ-ਸਰਕਾਰ ਖ਼ਿਲਾਫ਼ ਲੋਕ-ਰੋਹ ਦਿਨੋ-ਦਿਨ ਮਜ਼ਬੂਤ ਹੋ ਰਿਹਾ ਹੈ, ਪਰ ਸਰਕਾਰ ਬੇਸ਼ਰਮੀ ਕਾਰਨ ਆਪਣੀ ਹਾਰ ਕਬੂਲ ਨਹੀਂ ਕਰ ਰਹੀ ਹੈ, ਪਰ ਕਿਸਾਨ ਆਪਣੇ ਮਿੱਥੇ ਟੀਚੇ ਹਾਸਲ ਕਰਕੇ ਹੀ ਰਹਿਣਗੇ।

  ਔਰਤ ਆਗੂ ਅਮਰਜੀਤ ਕੌਰ ਨੇ ਕਿਹਾ ਕਿ ਦਿੱਲੀ ਦੀਆਂ ਬਰੂਹਾਂ 'ਤੇ ਚੱਲ ਰਹੇ ਧਰਨਿਆਂ ਵਿਚ ਸ਼ਮੂਲੀਅਤ ਤੋਂ ਇਲਾਵਾ ਧਰਨਾ-ਸਥਾਨਾਂ 'ਤੇ ਲੰਗਰ ਪਾਣੀ ਦੀ ਸੇਵਾ ਤੋਂ ਇਲਾਵਾ ਪਿੱਛੇ ਘਰ ਅਤੇ ਖੇਤਾਂ ਵਿਚਲੇ ਕੰਮਾਂ ਵਿਚ ਵੀ ਔਰਤਾਂ ਦੀ ਵੱਡੀ ਸ਼ਮੂਲੀਅਤ ਹੈ। ਦਿੱਲੀ ਵੱਲ ਜਾਂਦੀਆਂ ਟਕੈਰਟਰ ਟਰਾਲੀਆਂ ਦੀਆਂ ਵਹੀਰਾਂ ਵਿਚ ਕਈ ਟਰੈਕਟਰਾਂ ਦੇ ਸਟੇਰਿੰਗ ਔਰਤਾਂ ਵੱਲੋਂ ਸੰਭਾਲਣ ਦੇ ਦਿ੍ਸ਼ ਆਮ ਵੀ ਵੇਖੇ ਜਾ ਸਕਦੇ ਹਨ।

  ਔਰਤਾਂ ਦੇ ਇਸੇ ਜ਼ਜ਼ਬੇ ਨੂੰ ਵੇਖਦਿਆਂ ਵਿਸ਼ਵ ਪ੍ਰਸਿੱਧ ਰਸਾਲੇ ਟਾਈਮ ਮੈਗਜ਼ੀਨ ਨੇ ਕਵਰ ਪੇਜ 'ਤੇ ਕਿਸਾਨੀ ਅੰਦੋਲਨ ਵਿਚ ਸ਼ਾਮਲ ਬੀਬੀਆਂ ਨੂੰ ਜਗ੍ਹਾ ਵੀ ਦਿੱਤੀ ਹੈ। ਮੈਗਜ਼ੀਨ ਦੇ ਕਵਰ ਪੇਜ਼ 'ਤੇ ਇਨ੍ਹਾਂ ਬੀਬੀਆਂ ਨੂੰ ਥਾਂ ਮਿਲਣਾ ਔਰਤ ਜਾਤ ਲਈ ਵੱਡੇ ਮਾਣ ਵਾਲੀ ਗੱਲ ਹੈ। ਪ੍ਰੇਮਪਾਲ ਕੌਰ ਨੇ ਕਿਹਾ ਕਿ ਮਹਿਲਾ ਕਿਸਾਨ ਖੇਤੀਬਾੜੀ ਪਰੰਪਰਾ ਅਤੇ ਖੇਤੀਬਾੜੀ ਆਰਥਿਕਤਾ ਦੀ ਆਧਾਰਸ਼ਿਲਾ ਹਨ।
  Published by:Gurwinder Singh
  First published: