• Home
  • »
  • News
  • »
  • punjab
  • »
  • FARMERS ORGANIZATIONS BURN EFFIGIES OF PM AND HOME MINISTER

ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਪੁਤਲੇ ਫ਼ੂਕ ਕੀਤਾ ਪ੍ਰਦਰਸ਼ਨ

ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਪੁਤਲੇ ਫ਼ੂਕ ਕੀਤਾ ਪ੍ਰਦਰਸ਼ਨ

ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਪੁਤਲੇ ਫ਼ੂਕ ਕੀਤਾ ਪ੍ਰਦਰਸ਼ਨ

  • Share this:
     ASHPHAQ DHUDDY

    ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਦੇ ਮੱਦੇਨਜ਼ਰ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਵੜਿੰਗ ਕੋਲ ਬਣੇ ਹੋਏ ਟੋਲ ਪਲਾਜ਼ੇ ਉੱਤੇ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।

    ਸ਼ਨੀਵਾਰ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਵੜਿੰਗ ਕੋਲ ਬਣੇ ਟੋਲ ਪਲਾਜ਼ੇ ਉੱਤੇ ਰੋਸ ਪ੍ਰਦਰਸ਼ਨ ਕੀਤਾ  ਗਿਆ। ਕਿਸਾਨਾਂ ਨੇ ਲਖੀਮਪੁਰ ਖੀਰੀ ਦੀ ਘਟਨਾ ਦੇ ਮਾਮਲੇ ਨੂੰ ਲੈ ਕੇ ਅਜੇ ਮਿਸ਼ਰਾ ਦੇ ਅਸਤੀਫੇ ਦੀ ਮੰਗ ਕੀਤੀ, ਉਥੇ ਹੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਵੀ ਦੁਹਰਾਇਆ।

    ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸਰਕਲ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਬਲਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਲਖੀਮਪੁਰ ਖੀਰੀ ਮਾਮਲੇ ਵਿਚ ਪੁਲਿਸ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਯੂਨੀਅਨਾਂ ਦੇ ਕਹਿਣ ਦੇ ਬਾਵਜੂਦ ਅਜੇ ਮਿਸ਼ਰਾ ਦੀ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਜਿਸ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੁਸਹਿਰੇ ਤੋਂ ਅਗਲੇ ਦਿਨ ਕੇਂਦਰ ਸਰਕਾਰ ਦੇ ਪੁਤਲੇ ਫ਼ੂਕ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਸੀ।

    ਇਸੇ ਤਹਿਤ ਅੱਜ ਇਹ ਪ੍ਰਦਰਸ਼ਨ ਕੀਤਾ ਗਿਆ। ਅੰਤ ਵਿਚ ਉਹਨਾਂ ਨੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੀ ਗ੍ਰਿਫਤਾਰੀ ਕਰਨ ਦੇ ਇਲਾਵਾ 3 ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ।
    Published by:Gurwinder Singh
    First published: