ਕਿਸਾਨ ਜਥੇਬੰਦੀਆਂ ਨੇ ਟੋਲ ਪਲਾਜਿਆਂ ਦੀਆਂ ਦਰਾਂ ਵਧਾਉਣ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਟੋਲ ਪਲਾਜਿਆਂ ਉਤੇ ਧਰਨੇ ਸ਼ੁਰੂ ਕਰ ਦਿੱਤੇ ਹਨ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਜੰਡਿਆਲਾ ਗੁਰੂ ਟੋਲ ਪਲਾਜਾ ਜਾਮ ਕਰ ਦਿੱਤਾ ਗਿਆ ਤੇ ਟੋਲ ਕੰਪਨੀਆਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਜਥੇਬੰਦੀ ਨੇ ਮੰਗ ਕੀਤੀ ਹੈ ਕਿ ਕੰਪਨੀਆਂ ਵਧਾਈਆਂ ਗਈਆਂ ਦਰਾਂ ਨੂੰ ਤੁਰਤ ਵਾਪਸ ਲੈਣ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਿਤਾਵਨੀ ਹੈ ਕਿ ਉਹ ਤੁਰਤ ਵਧੀਆਂ ਦਰਾਂ ਵਾਪਸ ਲਵੇ।
ਦੱਸ ਦਈਏ ਕਿ ਕਿਸਾਨ ਸੰਘਰਸ਼ ਮੁਲਤਵੀ ਹੋਣ ਸਮੇਂ ਵੀ ਟੋਲ ਪਲਾਜਿਆਂ ਦੀਆਂ ਦਰਾਂ ਵਧਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਉਸ ਸਮੇਂ ਕਿਸਾਨ ਜਥੇਬੰਦੀਆਂ ਸੜਕਾਂ ਉਤੇ ਨਿੱਤਰ ਆਈਆਂ ਸਨ ਜਿਸ ਕਾਰਨ ਫੈਸਲਾ ਟਾਲ ਦਿੱਤਾ ਗਿਆ ਸੀ।
ਹੁਣ ਟੋਲ ਕੰਪਨੀਆਂ ਨੇ ਫਿਰ ਦਰਾਂ ਵਧਾਉਣ ਦਾ ਫੈਸਲਾ ਲੈ ਲਿਆ ਹੈ। ਜਿਸ ਦਾ ਤਿੱਖਾ ਵਿਰੋਧ ਹੋ ਰਿਹਾ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Toll Plaza