ਕਿਸਾਨ-ਜਥੇਬੰਦੀਆਂ ਵੱਲੋਂ ਖੇਤੀ-ਕਾਨੂੰਨ ਦੀਆਂ ਕਾਪੀਆਂ ਸਾੜਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

News18 Punjabi | News18 Punjab
Updated: March 29, 2021, 10:35 AM IST
share image
ਕਿਸਾਨ-ਜਥੇਬੰਦੀਆਂ ਵੱਲੋਂ ਖੇਤੀ-ਕਾਨੂੰਨ ਦੀਆਂ ਕਾਪੀਆਂ ਸਾੜਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਕਿਸਾਨ-ਜਥੇਬੰਦੀਆਂ ਵੱਲੋਂ ਖੇਤੀ-ਕਾਨੂੰਨ ਦੀਆਂ ਕਾਪੀਆਂ ਸਾੜਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ :  ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਹੋਲੀ/ਹੋਲਾ-ਮਹੱਲਾ ਮੌਕੇ ਖੇਤੀ-ਕਾਨੂੰਨਾਂ ਦੀਆਂ ਕਾਪੀਆਂ ਸਾੜਦਿਆਂ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਕੇਂਦਰ-ਸਰਕਾਰ ਖ਼ਿਲਾਫ਼ ਰੋਸ-ਪ੍ਰਗਟਾਵਾ ਕੀਤਾ ਗਿਆ, ਜੋ ਭਲਕੇ ਵੀ ਜਾਰੀ ਰੱਖਣ ਦਾ ਸੱਦਾ ਦਿੱਤਾ ਗਿਆ ਹੈ।


ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਹਾਲੇ ਵੀ ਭਾਜਪਾ ਆਗੂਆਂ ਵੱਲੋਂ ਖੇਤੀ ਕਾਨੂੰਨ ਰੱਦ ਨਾ ਕਰਨ ਦਾ ਕਹਿ ਕੇ ਪੂਰਾ ਸੰਕੇਤ ਦੇ ਦਿੱਤਾ ਹੈ ਕਿ ਮੋਦੀ ਸਰਕਾਰ ਸਿਰਫ ਕਾਰਪੋਰੇਟ ਪੂੰਜੀਪਤੀਆਂ ਦੀ ਹੀ ਸਰਕਾਰ ਹੈ। ਕਿਸਾਨਾਂ ਤੇ ਆਮ ਲੋਕਾਂ ਦੀ ਸਰਕਾਰ ਨੂੰ ਕੋਈ ਪਰਵਾਹ ਨਹੀਂ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਬਜਾਏ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਖੜੀ ਹੈ ਤੇ ਸਰਕਾਰ ਕਾਨੂੰਨ ਰੱਦ ਕਰਨ ਤੋਂ ਭੱਜ ਰਹੀ ਹੈ, ਜਿਸ ਦਾ ਕਾਰਨ ਸਰਕਾਰ ਉਪਰ ਪੂੰਜੀਪਤੀ ਘਰਾਣਿਆਂ ਦਾ ਦਬਾਅ ਦਿਖਾਈ ਦੇ ਰਿਹਾ ਹੈ। ਕਿਸਾਨ ਆਗੂਆਂ ਨੇ ਦੇਸ਼ ਭਰ ਦੇ ਕਿਸਾਨਾਂ ਮਜ਼ਦੂਰਾਂ ਨੂੰ ਸੰਘਰਸ਼ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ!
Published by: Sukhwinder Singh
First published: March 29, 2021, 10:35 AM IST
ਹੋਰ ਪੜ੍ਹੋ
ਅਗਲੀ ਖ਼ਬਰ