ਕੇਂਦਰ ਦੇ ਖੇਤੀ ਆਰਡੀਨੈਸਾਂ ਖਿਲਾਫ ਡਟੇ ਕਿਸਾਨ, ਸੜਕਾਂ ਜਾਮ ਕਰਕੇ ਕੀਤਾ ਰੋਸ ਪ੍ਰਦਰਸ਼ਨ

News18 Punjabi | News18 Punjab
Updated: September 15, 2020, 3:11 PM IST
share image
ਕੇਂਦਰ ਦੇ ਖੇਤੀ ਆਰਡੀਨੈਸਾਂ ਖਿਲਾਫ ਡਟੇ ਕਿਸਾਨ, ਸੜਕਾਂ ਜਾਮ ਕਰਕੇ ਕੀਤਾ ਰੋਸ ਪ੍ਰਦਰਸ਼ਨ
ਕੇਂਦਰ ਦੇ ਖੇਤੀ ਆਰਡੀਨੈਸਾਂ ਖਿਲਾਫ ਡਟੇ ਕਿਸਾਨ, ਸੜਕਾਂ ਜਾਮ ਕਰਕੇ ਕੀਤਾ ਰੋਸ ਪ੍ਰਦਰਸ਼ਨ

  • Share this:
  • Facebook share img
  • Twitter share img
  • Linkedin share img
Suraj Bhan

ਬਠਿੰਡਾ; ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਏ ਜਾ ਰਹੇ ਤਿੰਨ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਭਰ ਦੇ ਕਿਸਾਨ ਸੜਕਾਂ ਉਤੇ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦੇ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪਿਛਲੇ 13  ਦਿਨਾਂ ਤੋਂ ਮਿੰਨੀ ਸਕੱਤਰੇਤ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਹੀ ਅੱਜ ਗਿਆਰਾਂ ਕਿਸਾਨ ਜਥੇਬੰਦੀਆਂ ਦੇ ਸੱਦੇ ਉਤੇ ਪੰਜਾਬ ਵਿੱਚ ਇਸ ਆਰਡੀਨੈਂਸ ਦੇ ਖ਼ਿਲਾਫ਼ ਸੜਕਾਂ ਜਾਮ ਕੀਤੀਆਂ ਗਈਆਂ।

ਬਠਿੰਡਾ ਵਿੱਚ ਚਾਰ ਕਿਸਾਨ ਜਥੇਬੰਦੀਆਂ ਵੱਲੋਂ ਭਾਈ ਕਨ੍ਹੱਈਆ ਚੌਕ ਦਾ ਘਿਰਾਓ ਕਰਕੇ ਬਠਿੰਡੇ ਦੀਆਂ ਸੜਕਾਂ ਵੀ ਜਾਮ ਕਰ ਦਿੱਤੀਆਂ ਜਿਸ ਨਾਲ ਟ੍ਰੈਫਿਕ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ। ਕਿਸਾਨ ਆਗੂ ਕਾਕਾ ਸਿੰਘ ਕੋਟੜਾ ਬਲਦੇਵ ਸਿੰਘ ਸੰਦੋਹਾ ਅਤੇ ਰੇਸ਼ਮ ਸਿੰਘ ਯਾਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਆਰਡੀਨੈੱਸ ਰਾਹੀਂ ਕਾਰਪੋਰੇਟ ਘਰਾਣਿਆਂ ਅਤੇ ਬਹੁ ਕੌਮੀ ਕੰਪਨੀਆਂ ਨੂੰ ਖੁਸ਼ ਕਰਨਾ ਚਾਹੁੰਦੀ ਹੈ ਅਤੇ ਦੇਸ਼ ਦੇ ਕਿਸਾਨ ਨੂੰ ਤਬਾਹੀ ਵੱਲ ਲੈ ਕੇ ਜਾ ਰਹੀ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਹ ਸੰਘਰਸ਼ ਕੇਂਦਰ ਦੀ ਮੋਦੀ ਸਰਕਾਰ ਨੂੰ ਇਹ ਆਰਡੀਨੈਂਸ ਵਾਪਸ ਲੈਣ ਲਈ ਮਜਬੂਰ ਕਰ ਦੇਵੇਗਾ ਅਤੇ ਜਿੰਨਾ ਚਿਰ ਸਰਕਾਰ ਇਹ ਆਰਡੀਨੈਂਸ ਵਾਪਸ ਨਹੀਂ ਲੈਂਦੀ ਸਮੂਹ ਕਿਸਾਨ ਸੜਕਾਂ ਤੇ ਰਹਿ ਕੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ।

ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਦਖ਼ਲਅੰਦਾਜ਼ੀ ਕਰਕੇ ਕੇਂਦਰ ਤੋਂ ਇਹ ਖੇਤੀ ਆਰਡੀਨੈਸ ਵਾਪਸ ਲਵੇ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲੱਖਾਂ ਲੋਕਾਂ ਦਾ ਖੇਤੀ ਕਿੱਤੇ ਨਾਲ ਜੁੜਿਆ ਰੁਜ਼ਗਾਰ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਹੋਰ ਉੱਚਾ ਕਰਨ ਲਈ ਹਰ ਰੋਜ਼ ਨਵੇਂ ਹੱਥ ਕੰਢੇ ਅਪਣਾ ਰਹੀ ਹੈ ਜਿਸ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
Published by: Gurwinder Singh
First published: September 15, 2020, 3:11 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading