Home /News /punjab /

Nabha : ਕਰੰਟ ਲੱਗਣ ਨਾਲ ਦੋ ਭਰਾਵਾਂ ਦੀ ਮੌਤ ਦਾ ਕੇਸ: ਬਿਜਲੀ ਮਹਿਕਮੇ ਖਿਲਾਫ ਸੜਕੇ 'ਤੇ ਨਿੱਤਰੇ ਕਿਸਾਨ

Nabha : ਕਰੰਟ ਲੱਗਣ ਨਾਲ ਦੋ ਭਰਾਵਾਂ ਦੀ ਮੌਤ ਦਾ ਕੇਸ: ਬਿਜਲੀ ਮਹਿਕਮੇ ਖਿਲਾਫ ਸੜਕੇ 'ਤੇ ਨਿੱਤਰੇ ਕਿਸਾਨ

ਨਾਭਾ ਵਿਖੇ ਕਰੰਟ ਲੱਗਣ ਨਾਲ ਦੋ ਭਰਾਵਾਂ ਦੀ ਮੌਤ ਦੇ ਮਾਮਲੇ ਵਿੱਚ ਕਿਸਾਨਾਂ ਨੇ ਬਿਜਲੀ ਮਹਿਕਮੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ।

ਨਾਭਾ ਵਿਖੇ ਕਰੰਟ ਲੱਗਣ ਨਾਲ ਦੋ ਭਰਾਵਾਂ ਦੀ ਮੌਤ ਦੇ ਮਾਮਲੇ ਵਿੱਚ ਕਿਸਾਨਾਂ ਨੇ ਬਿਜਲੀ ਮਹਿਕਮੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ।

Farmers protest against PSPCL : ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਨੇ ਕਿਹਾ ਕਿ ਬਿਜਲੀ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਹੋਣਾ ਚਾਹੀਦਾ ਹੈ ਅਤੇ ਪਰਿਵਾਰ ਦੇ  ਦੋ ਮੈਂਬਰਾਂ ਨੂੰ ਸਰਕਾਰੀ ਨੌਕਰੀ ਅਤੇ ਪੰਜਾਹ ਲੱਖ ਰੁਪਏ ਦਾ ਮੁਆਵਜ਼ਾ ਮਿਲਣਾ ਚਾਹੀਦਾ ਹੈ ।

ਹੋਰ ਪੜ੍ਹੋ ...
 • Share this:

  ਭੁਪਿੰਦਰ ਨਾਭਾ

  ਨਾਭਾ : ਬੀਤੇ ਦਿਨੀਂ ਬਿਜਲੀ ਬੋਰਡ ਦੀ ਨਾਲਾਇਕੀ ਦੇ ਚਲਦੇ ਖੇਤਾਂ ਵਿਚ ਸਪਰੇਅ ਕਰ ਰਹੇ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ ਸੀ। ਸਪਰੇਅ ਦੇ ਦੌਰਾਨ ਖੇਤਾਂ ਵਿੱਚ ਪਈ ਬਿਜਲੀ ਦੀ ਤਾਰ ਵਿਚ ਕਰੰਟ ਲੱਗਣ ਨਾਲ 2 ਸਕੇ ਭਰਾ ਜਸਬੀਰ ਸਿੰਘ ਤੇ ਹਰਵੀਰ ਸਿੰਘ ਦੀ ਮੌਤ ਹੋ ਗਈ ਸੀ। ਪੀੜਤ ਪਰਿਵਾਰ ਦੇ ਹੱਕ ਵਿੱਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਨਾਭਾ- ਭਾਦਸੋਂ ਰੋਡ ਤੇ ਚੱਕਾ ਜਾਮ ਕਰਕੇ ਬਿਜਲੀ ਬੋਰਡ ਦੇ ਅਧਿਕਾਰੀਆਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪਰਿਵਾਰ ਨੂੰ 50 ਲੱਖ ਅਤੇ ਪਰਿਵਾਰ ਨੂੰ ਦੋ ਨੌਕਰੀਆਂ ਤੋਂ ਇਲਾਵਾ,ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ।

  ਦੋ ਸਕੇ ਭਰਾਵਾਂ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਸੀ ਅਤੇ ਇਸ ਘਟਨਾ ਦੇ ਨਾਲ ਜਿੱਥੇ ਘਰ ਹੀ ਖਾਲੀ ਹੋ ਗਿਆ ਉੱਥੇ ਹੀ ਪੀੜਤ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ । ਪੀੜਤ ਪਰਿਵਾਰ ਦੀ ਮਦਦ ਲਈ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਕਥਿਤ ਦੋਸ਼ੀਆਂ ਦੇ ਖਿਲਾਫ ਪਰਚਾ ਦਰਜ ਕਰਨ ਅਤੇ ਪੀੜਤ ਪਰਿਵਾਰ ਨੂੰ ਪੰਜਾਹ ਪੰਜਾਹ ਲੱਖ ਰੁਪਏ ਦੀ ਮੰਗ ਕੀਤੀ ਕਿਸਾਨ ਜਥੇਬੰਦੀ ਦੇ ਆਗੂਆਂ ਵੱਲੋਂ ਚੱਕਾ ਜਾਮ ਕਰਕੇ ਕਈ ਘੰਟੇ ਰੋਸ ਪ੍ਰਦਰਸ਼ਨ ਕੀਤਾ ਗਿਆ।

  ਮ੍ਰਿਤਕ ਦਾ ਪਿਤਾ ਨਿਰਭੈ ਸਿੰਘ ਅਤੇ ਮ੍ਰਿਤਕ ਦਾ ਛੋਟਾ ਬੱਚਾ ਨੇ ਕਿਹਾ ਕਿ  ਇਸ ਵੱਡੇ ਦੁਖਦਾਈ ਘਟਨਾ ਨਾਲ ਸਾਡਾ ਤਾਂ ਘਰ ਹੀ ਉੱਜੜ ਗਿਆ ਹੈ ਅਸੀਂ ਮੰਗ ਕਰਦੇ ਹਾਂ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਾਡੀ ਮਾਲੀ ਮੱਦਦ ਕੀਤੀ ਜਾਵੇ ।

  ਇਹ ਵੀ ਪੜ੍ਹੋ : ਕਰੰਟ ਲੱਗਣ ਨਾਲ ਦੋ ਕਿਸਾਨਾਂ ਦੀ ਮੌਤ, ਪੁਲਿਸ ਵੱਲੋਂ PSPCL ਅਧਿਕਾਰੀ ਖਿਲਾਫ ਮਾਮਲਾ ਦਰਜ

  ਇਸ ਮੌਕੇ ਤੇ ਬਿਜਲੀ ਬੋਰਡ ਦੇ ਐਕਸੀਅਨ ਜੀ ਐੱਸ ਗੁਰਮ ਨੇ ਕਿਹਾ ਕਿ ਇਹ ਘਟਨਾ ਜੋ ਵਾਪਰੇ ਬਹੁਤ ਦੁਖਦਾਈ ਹੈ ਅਸੀਂ ਇਸ ਸੰਬੰਧ ਵਿੱਚ ਮਹਿਕਮੇ ਨੂੰ ਲਿਖ ਕੇ ਭੇਜ ਦਿੱਤਾ ਹੈ ਅਤੇ ਉਸ ਤੋਂ ਬਾਅਦ ਹੀ  ਇਸ ਪਰਿਵਾਰ ਦੀ ਮਾਲੀ ਮਦਦ ਕੀਤੀ ਜਾਵੇਗੀ ਅਤੇ ਉਨ੍ਹਾਂ ਨੇ ਕਿਹਾ ਕਿ ਜੋ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀ ਅਣਦੇਖੀ ਪਾਈ ਗਈ ਹੈ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ।

  ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਨੇ ਕਿਹਾ ਕਿ ਬਿਜਲੀ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਹੋਣਾ ਚਾਹੀਦਾ ਹੈ ਅਤੇ ਪਰਿਵਾਰ ਦੇ  ਦੋ ਮੈਂਬਰਾਂ ਨੂੰ ਸਰਕਾਰੀ ਨੌਕਰੀ ਅਤੇ ਪੰਜਾਹ ਲੱਖ ਰੁਪਏ ਦਾ ਮੁਆਵਜ਼ਾ ਮਿਲਣਾ ਚਾਹੀਦਾ ਹੈ ।

  Published by:Sukhwinder Singh
  First published:

  Tags: Electricity, Farmers Protest, Nabha