
ਚੋਣ ਪ੍ਰਚਾਰ ਦੌਰਾਨ ਢੀਂਡਸਾ ਦੀ ਪਤਨੀ ਦਾ ਕਿਸਾਨਾਂ ਵੱਲੋਂ ਵਿਰੋਧ (ਫਾਇਲ ਫੋਟੋ)
ਭਾਜਪਾ ਨਾਲ ਗੱਠਜੋੜ ਦੇ ਐਲਾਨ ਪਿੱਛੋਂ ਕਿਸਾਨਾਂ ਵੱਲੋਂ ਸੁਖਦੇਵ ਸਿੰਘ ਢੀਂਡਸਾ ਦਾ ਵਿਰੋਧ ਸ਼ੁਰੂ ਕਰ ਦਿੱਤਾ ਗਿਆ ਹੈ। ਅੱਜ ਸੰਗਰੂਰ ਦੇ ਨੇੜਲੇ ਪਿੰਡ ਲਹਿਰਾਗਾਗਾ ਵਿੱਚ ਚੋਣ ਪ੍ਰਚਾਰ ਦੌਰਾਨ ਢੀਂਡਸਾ ਦੀ ਪਤਨੀ ਹਰਜੀਤ ਕੌਰ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ।
ਸੁਖਦੇਵ ਸਿੰਘ ਢੀਂਡਸਾ ਦੀ ਪਤਨੀ ਹਰਜੀਤ ਕੌਰ ਪਿੰਡ-ਪਿੰਡ ਜਾ ਕੇ ਚੋਣ ਪ੍ਰਚਾਰ ਕਰ ਰਹੀ ਸੀ ਪਰ ਅੱਜ ਸਵੇਰੇ ਇੱਕ ਪਿੰਡ ਵਿੱਚ ਉਨ੍ਹਾਂ ਦਾ ਵਿਰੋਧ ਕੀਤਾ ਗਿਆ।
ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਦੇ ਭਾਜਪਾ ਨਾਲ ਗਠਜੋੜ ਤੋਂ ਬਾਅਦ ਪਿੰਡ ਦੇ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ।
ਕਿਸਾਨਾਂ ਦਾ ਕਹਿਣਾ ਹੈ ਕਿ ਭਾਜਪਾ ਦੁਬਾਰਾ ਕਾਨੂੰਨ ਬਣਾਉਣ ਦੀ ਤਿਆਰੀ ਕਰ ਰਹੀ ਹੈ। ਖੇਤੀ ਮੰਤਰੀ ਨਰਿੰਦਰ ਤੋਮਰ ਨੇ ਇਸ ਬਾਰੇ ਬਿਆਨ ਦਿੱਤਾ ਸੀ। ਸੁਖਦੇਵ ਸਿੰਘ ਢੀਂਡਸਾ ਨੇ ਉਨ੍ਹਾਂ ਨਾਲ ਗਠਜੋੜ ਕੀਤਾ, ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ।
ਸੁਖਦੇਵ ਸਿੰਘ ਢੀਂਡਸਾ ਦੀ ਪਤਨੀ ਨਾਲ ਪਿੰਡ ਦੇ ਕਿਸਾਨਾਂ ਦੀ ਕਾਫੀ ਦੇਰ ਤੱਕ ਬਹਿਸ ਹੁੰਦੀ ਰਹੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।