ਮਜ਼ਦੂਰ-ਕਿਸਾਨਾਂ ਵੱਲੋਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੇ ਘਰ ਦਾ ਘਿਰਾਓ ਕਰਨ ਦੀ ਕੀਤੀ ਕੋਸ਼ਿਸ਼

ਪੁਲਿਸ ਪ੍ਰਸ਼ਾਸਨ ਵੱਲੋ ਪਿੰਡ ਬਾਦਲ ਨੂੰ ਜਾਣ ਵਾਲੇ ਹਰ ਰਾਸਤੇ ਉੱਤੇ ਨਾਕੇਬੰਦੀ ਕੀਤੀ ਹੋਈ ਸੀ। ਇਸ ਦੇ ਬਾਵਜੂਦ ਕਿਸਾਨ ਮਜਦੂਰ ਪੁਲਿਸ ਨਾਕੇ ਤੋੜ ਕੇ ਕੇਂਦਰੀ ਮੰਤਰੀ ਦੀ ਕੋਠੀ ਦੇ ਕੋਲ ਪਹੁੰਚ ਗਏ।

ਮਜ਼ਦੂਰ-ਕਿਸਾਨਾਂ ਵੱਲੋਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੇ ਘਰ ਦਾ ਘਿਰਾਓ ਕਰਨ ਦੀ ਕੀਤੀ ਕੋਸ਼ਿਸ਼

  • Share this:
    ਪੰਜਾਬ ਦੇ ਕਿਸਾਨਾਂ ਵੱਲੋਂ ਲਗਾਤਰ ਪੰਜਾਬ ਦੇ ਵੱਖ ਵੱਖ ਜਿਲਿਆ ਵਿਚ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਅੱਜ ਪਿੰਡ ਬਾਦਲ ਵਿਖੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਕੋਠੀ ਦਾ ਘਿਰਾਉ ਕੀਤਾ ਜਾ ਰਿਹਾ ਹੈ।ਕਿਸਾਨ ਜੱਥੇਬੰਦੀਆਂ ਦੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।ਪੁਲਿਸ ਪ੍ਰਸ਼ਾਸਨ ਵੱਲੋ ਪਿੰਡ ਬਾਦਲ ਨੂੰ ਜਾਣ ਵਾਲੇ ਹਰ ਰਾਸਤੇ ਉੱਤੇ ਨਾਕੇਬੰਦੀ ਕੀਤੀ ਹੋਈ ਸੀ। ਇਸ ਦੇ ਬਾਵਜੂਦ ਕਿਸਾਨ ਮਜਦੂਰ ਪੁਲਿਸ ਨਾਕੇ ਤੋੜ ਕੇ ਕੇਂਦਰੀ ਮੰਤਰੀ ਦੀ ਕੋਠੀ ਦੇ ਕੋਲ ਪਹੁੰਚ ਗਏ।    ਇਸ ਮੌਕੇ ਕਿਸਾਨ ਜਥੇਬੰਦੀਆ ਨੇ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਜੰਮਕੇ ਨਾਅਰੇਬਾਜੀ ਕੀਤੀ। ਕਿਸਾਨਾਂ ਨੇ ਮੰਗ ਕੀਤੀ ਆਰ ਡੀ ਨੈਸ ਅਤੇ ਬਿਜਲੀ ਦਾ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ। ਕਿਸਾਨਾਂ ਨੇ ਇਹ ਵੀ ਕਿਹਾ ਕਿ ਤੇਲ ਦੀਆਂ ਕੀਮਤਾਂ ਉਤੇ ਨਕੇਲ ਲਗਾਈ ਜਾਵੇਗੀ। ਜਿਕਰਯੋਗ ਹੈ ਕਿ ਕੱਲ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰਾਂ ਉਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਇਹ ਪ੍ਰਦਰਸ਼ਨ ਡੀਜਲ ਦੀਆ ਵੱਧ ਰਹੀਆ ਕੀਮਤਾਂ ਦੇ ਵਿਰੋਧ ਵਿਚ ਕੀਤਾ ਜਾ ਰਿਹਾ ਸੀ।
    Published by:Sukhwinder Singh
    First published: