ਕਿਸਾਨਾਂ ਨੇ ਬਜਟ ਦੀਆਂ ਕਾਪੀਆਂ ਸਾੜ ਕੱਢਿਆ ਕੇਂਦਰ ਸਰਕਾਰ ਖਿਲਾਫ ਗੁੱਸਾ

News18 Punjabi | News18 Punjab
Updated: February 13, 2020, 5:06 PM IST
share image
ਕਿਸਾਨਾਂ ਨੇ ਬਜਟ ਦੀਆਂ ਕਾਪੀਆਂ ਸਾੜ ਕੱਢਿਆ ਕੇਂਦਰ ਸਰਕਾਰ ਖਿਲਾਫ ਗੁੱਸਾ
ਕਿਸਾਨਾਂ ਨੇ ਬਜਟ ਦੀਆਂ ਕਾਪੀਆਂ ਸਾੜ ਕੱਢਿਆ ਕੇਂਦਰ ਸਰਕਾਰ ਖਿਲਾਫ ਗੁੱਸਾ, ਗਿਣਾਈਆਂ ਇਹ ਮੰਗਾਂ

ਕਿਸਾਨਾਂ ਨੇ ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ 2020-2021 ਦੇ ਵਿੱਤੀ ਬਜਟ ਦੀਆਂ ਕਾਪੀਆਂ ਸਾੜੀਆਂ। ਇਸ ਮੌਕੇ ਕਿਸਾਨ ਆਗੂਆਂ ਨੇ 1 ਫਰਵਰੀ ਨੂੰ ਲੋਕ ਸਭਾ ਵਿਚ ਪੇਸ਼ ਬਜਟ ਨੂੰ ਪੇਂਡੂ ਅਰਥਚਾਰੇ ਨੂੰ ਤਬਾਹ ਕਰਨ ਵਾਲਾ ਦੱਸਿਆ।

  • Share this:
  • Facebook share img
  • Twitter share img
  • Linkedin share img
ਪਟਿਆਲਾ ਸੈਂਕੜੇ ਕਿਸਾਨਾਂ ਨੇ ਅੱਜ ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ 2020-2021 ਦੇ ਵਿੱਤੀ ਬਜਟ ਦੀਆਂ ਕਾਪੀਆਂ ਸਾੜੀਆਂ। ਕਿਸਾਨ ਆਗੂਆਂ ਨੇ 1 ਫਰਵਰੀ ਨੁੰ ਲੋਕ ਸਭਾ ਵਿਚ ਪੇਸ਼ ਬਜਟ ਨੂੰ ਪੇਂਡੂ ਅਰਥਚਾਰੇ ਨੂੰ ਤਬਾਹ ਕਰਨ ਵਾਲਾ ਦੱਸਿਆ। ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਜਮਹੂਰੀ ਕਿਸਾਨ ਸਭਾ, ਕੁਲ ਹਿੰਦ ਕਿਸਾਨ ਸਭਾ ਅਤੇ ਕਿਸਾਨ ਸਭਾ ਪੰਜਾਬ ਦੇ ਸੈਂਕੜੇ ਵਰਕਰ ਇਕੱਤਰ ਹੋਏ, ਜਿਨ੍ਹਾਂ ਦੀ ਅਗਵਾਈ ਗੁਰਮੇਲ ਸਿੰਘ ਢਕੜੱਬਾ, ਜੰਗ ਸਿੰਘ ਭਟੇੜੀ, ਰਮੇਸ਼ ਸਿੰਘ ਅਜ਼ਾਦ, ਹਰੀ ਸਿੰਘ ਦੌਣ ਅਤੇ ਹਰਜੀਤ ਸਿੰਘ ਨੇ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।


ਕਿਸਾਨ ਆਗੂਆਂ ਨੇ ਆਪਣੇ ਸੰਬੋਧਨਾਂ ਵਿਚ ਇਸ ਬਜਟ ਨੂੰ ਅਜ਼ਾਦੀ ਤੋਂ ਬਾਅਦ ਪੇਸ਼ ਕੀਤੇ ਗਏ ਬਜਟਾਂ ਵਿਚੋਂ ਸਭ ਤੋਂ ਵੱਧ ਖੇਤੀ ਖੇਤਰ ਨੂੰ ਨਿੱਜੀਕਰਨ ਵੱਲ ਧੱਕਣ, ਸਰਕਾਰੀ ਖਰੀਦ ਤੋਂ ਆਨਾਕਾਨੀ ਕਰਨ, ਸਵਾਮੀਨਾਥਨ ਦੀ ਰਿਪੋਰਟ ਨਾ ਲਾਗੂ ਕਰਨ, ਪੇਂਡੂ ਖੇਤਰ ਦੇ ਕਿਸਾਨਾਂ ਅਤੇ ਖੇਤ ਮਜ਼ਦੂਰ ਜੋ ਕਰਜ਼ੇ ਕਾਰਨ ਖੁਦਕਸ਼ੀਆਂ ਦੇ ਰਾਹ ਪਏ ਹਨ, ਉਨ੍ਹਾਂ ਲਈ ਕਿਸੇ ਕਿਸਮ ਦੀ ਰਾਹਤ ਨਾ ਦੇਣ ਵਾਲਾ ਦੱਸਿਆ। ਇਸ ਮੌਕੇ ਕੁਲਵੰਤ ਸਿੰਘ ਸੰਧੂ ਜਮਹੂਰੀ ਕਿਸਾਨ ਸਭਾ, ਡਾ. ਦਰਸ਼ਨ ਪਾਲ ਕ੍ਰਾਂਤੀਕਾਰੀ ਯੂਨੀਅਨ, ਮੇਜਰ ਸਿੰਘ ਪੁੰਨਾਵਾਲ ਕਿਸਾਨ ਸਭਾ ਪੰਜਾਬ, ਹਰਜਿੰਦਰ ਸਿੰਘ ਟਾਂਡਾ ਅਜ਼ਾਦ ਕਿਸਾਨ ਸੰਘਰਸ਼ ਕਮੇਟੀ, ਬਲਕਰਨ ਸਿੰਘ ਬਰਾੜ ਕੁੱਲ ਹਿੰਦ ਕਿਸਾਨ ਸਭਾ ਪੰਜਾਬ, ਇੰਦਰਜੀਤ ਸਿੰਘ ਬੁੱਢੇਵਾਲ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਪੰਜਾਬ ਕਿਸਾਨ ਯੂਨੀਅਨ ਦੇ ਰੁਲਦੂ ਸਿੰਘ ਮਾਨਸਾ ਅਤੇ ਨਿਰਭੈ ਸਿੰਘ ਢੁੱਡੀਕੇ ਕਿਰਤੀ ਕਿਸਾਨ ਯੂਨੀਅਨ ਆਦਿ ਮੌਜੂਦ ਰਹੇ।
28 ਫਰਵਰੀ ਨੂੰ ਦਿੱਲੀ ਵਿਖੇ ਹੋਵੇਗੀ ਵਰਕਿੰਗ ਗਰੁੱਪ ਦੀ ਮੀਟਿੰਗ : ਜਗਮੋਹਣ ਸਿੰਘਇਸ ਮੌਕੇ ਬੀ.ਕੇ. ਯੂ. ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਣ ਸਿੰਘ ਕਿਹਾ ਕਿ ਕੌਮੀ ਪੱਧਰ 'ਤੇ 28 ਫਰਵਰੀ ਨੂੰ ਦਿੱਲੀ ਵਿਖੇ ਹੋ ਰਹੀ ਵਰਕਿੰਗ ਗਰੁੱਪ ਦੀ ਮੀਟਿੰਗ ਵਿਚ ਕਿਸਾਨ ਵਿਰੋਧੀ ਬਜਟ ਅਤੇ ਸਮੁੱਚੀਆਂ ਨੀਤੀਆਂ ਖਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ, ਕਰਜ਼ੇ ਤੋਂ ਕਿਸਾਨਾਂ ਨੂੰ ਮੁਕਤ ਕਰਵਾਉਣ ਲਈ ਲੰਮੇ ਅਤੇ ਤਿੱਖੇ ਸੰਘਰਸ਼ ਲਈ ਤਿਆਰ ਰਹਿਣ ਲਈ ਕਿਹਾ। ਉਨ੍ਹਾਂ ਨੇ ਦੱਸਿਆ ਸੂਬੇ ਅੰਦਰ 19 ਅਤੇ 62 ਸਬ-ਡਵੀਜ਼ਨਾਂ/ਤਹਿਸੀਲਾਂ ਪੱਧਰ 'ਤੇ ਕੇਂਦਰ ਵਿੱਤੀ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ।

 
First published: February 13, 2020, 5:02 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading