Ashfaq Dhuddy
ਪੰਜਾਬ ਵਿਚ ਹਰ ਰੋਜ਼ ਕਿਸੇ ਨਾ ਕਿਸੇ ਜ਼ਿਲ੍ਹੇ ਸ਼ਹਿਰ ਵਿਚ ਕਿਸਾਨਾਂ ਵੱਲੋਂ ਦੂਜੇ ਸੂਬਿਆਂ ਤੋਂ ਆਏ ਝੋਨੇ ਦੇ ਭਰੇ ਹੋਏ ਟਰੱਕ ਟਰਾਲੇ ਜਾਂ ਟਰੈਕਟਰ ਟਰਾਲੀਆਂ ਫੜੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਹਲਕਾ ਗਿੱਦੜਬਾਹਾ ਤੋਂ ਸਾਹਮਣੇ ਆਇਆ ਹੈ, ਜਿਥੇ ਕਿ ਦੂਜੇ ਸੂਬਿਆਂ ਤੋਂ ਲਿਆਂਦੀ ਗਈ ਝੋਨੇ ਦੀ ਟਰੈਕਟਰ ਟਰਾਲੀ ਕਿਸਾਨਾਂ ਵੱਲੋਂ ਕਾਬੂ ਕਰ ਕੇ ਸੜਕ ਉਤੇ ਜਾਮ ਲਗਾ ਦਿੱਤਾ ਗਿਆ ਤੇ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਮੌਕੇ ਉੱਤੇ ਪਹੁੰਚੀ ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ, ਜਿੱਥੇ ਇਕ ਪਾਸੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬਿਆਨ ਦਿੱਤਾ ਗਿਆ ਸੀ ਕਿ ਕਿਸੇ ਵੀ ਜ਼ਿਲ੍ਹੇ ਵਿਚ ਜੇਕਰ ਝੋਨੇ ਦਾ ਨਾਜਾਇਜ਼ ਟਰੱਕ ਜਾਂ ਟਰਾਲੀ ਆਉਂਦਾ ਹੈ ਤਾਂ ਉਸ ਲਈ ਜ਼ਿਲ੍ਹੇ ਦਾ ਐਸਐਸਪੀ ਜ਼ਿੰਮੇਵਾਰ ਹੋਵੇਗਾ ਪਰ ਅੱਜ ਕਿਸਾਨਾਂ ਵੱਲੋਂ ਪ੍ਰਸ਼ਾਸਨ ਉਤੇ ਹੀ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਵੱਲੋਂ ਕਿਸੇ ਤਰ੍ਹਾਂ ਦੀ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
ਉਨ੍ਹਾਂ ਕਿਹਾ ਕਿ ਜੋ ਅੱਜ ਟਰੈਕਟਰ ਟਰਾਲੀ ਡੱਬਵਾਲੀ ਤੋਂ ਗਿੱਦੜਬਾਹਾ ਤੇ ਲੰਬੀ ਰੋਡ ਫਾਟਕਾਂ ਤੋਂ ਕਰਾਸ ਕਰਕੇ ਇੱਥੋਂ ਤੱਕ ਆਇਆ ਹੈ, ਦੇ ਡਰਾਈਵਰ ਤੋਂ ਇਸ ਝੋਨੇ ਦੀ ਬਿਲਟੀ ਅਤੇ ਕਾਗਜ਼ ਮੰਗੇ ਗਏ ਤਾਂ ਉਸ ਵੱਲੋਂ ਕਿਸੇ ਤਰ੍ਹਾਂ ਦਾ ਵੀ ਕੋਈ ਕਾਗਜ਼ ਪੱਤਰ ਉਨ੍ਹਾਂ ਸਾਹਮਣੇ ਨਹੀਂ ਦਿਖਾਏ ਗਏ ਅਤੇ ਟਰੈਕਟਰ ਭਜਾਉਣ ਦੀ ਕੋਸ਼ਿਸ਼ ਕੀਤੀ ਗਈ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਇਨ੍ਹਾਂ ਉੱਤੇ ਬਣਦੀ ਕਾਰਵਾਈ ਨਹੀਂ ਕੀਤੀ ਜਾ ਰਹੀ। ਕਿਸਾਨਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਇਨ੍ਹਾਂ ਲੋਕਾਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਆਪਣਾ ਸੰਘਰਸ਼ ਹੋਰ ਵੀ ਤਿੱਖਾ ਕਰਨਗੇ। ਫਿਲਹਾਲ ਮੌਕੇ ਉਤੇ ਪੁਲਿਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਵੀ ਕੋਈ ਟਿੱਪਣੀ ਮੀਡੀਆ ਸਾਹਮਣੇ ਨਹੀਂ ਕੀਤੀ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmers Protest, Paddy, Punjab farmers