• Home
  • »
  • News
  • »
  • punjab
  • »
  • FARMERS SIT IN IN FRONT OF MINI SECRETARIAT DC S MANSION TO DEMAND COMPENSATION FOR DAMAGED CROPS

ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਲਈ ਕਿਸਾਨਾਂ ਨੇ ਫਿਰ ਘੇਰਿਆ ਮਿੰਨੀ ਸਕੱਤਰੇਤ, ਡੀਸੀ ਦੀ ਕੋਠੀ ਅੱਗੇ ਲਾਇਆ ਧਰਨਾ   

ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਲਈ ਕਿਸਾਨਾਂ ਨੇ ਫਿਰ ਘੇਰਿਆ ਮਿੰਨੀ ਸਕੱਤਰੇਤ, ਡੀਸੀ ਦੀ ਕੋਠੀ ਅੱਗੇ ਲਾਇਆ ਧਰਨਾ   

ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਲਈ ਕਿਸਾਨਾਂ ਨੇ ਫਿਰ ਘੇਰਿਆ ਮਿੰਨੀ ਸਕੱਤਰੇਤ, ਡੀਸੀ ਦੀ ਕੋਠੀ ਅੱਗੇ ਲਾਇਆ ਧਰਨਾ   

  • Share this:
ਬਠਿੰਡਾ- ਗੁਲਾਬੀ ਸੁੰਡੀ ਅਤੇ ਮੀਂਹ ਨਾਲ ਜ਼ਿਲ੍ਹਾ ਬਠਿੰਡਾ ਵਿੱਚ ਵੱਡੀ ਗਿਣਤੀ ਵਿੱਚ ਨਰਮੇ ਅਤੇ ਝੋਨੇ ਦੀ ਫਸਲ ਦਾ ਨੁਕਸਾਨ ਹੋਇਆ, ਜਿਸ ਕਰਕੇ ਕਿਸਾਨਾਂ ਨੂੰ ਆਰਥਿਕ ਤੇ ਮਾਨਸਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨੁਕਸਾਨੀਆਂ ਫਸਲਾਂ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  ਵੱਲੋਂ ਦੌਰਾ ਕਰਕੇ ਯੋਗ ਮੁਆਵਜ਼ਾ ਦੇਣ ਦਾ ਭਰੋਸਾ ਵੀ ਦਿੱਤਾ ਪਰ ਹਾਲੇ ਤੱਕ ਮੁਆਵਜ਼ੇ ਦਾ ਐਲਾਨ ਨਹੀਂ ਕੀਤਾ ਗਿਆ, ਜਿਸ ਕਰਕੇ ਕਿਸਾਨਾਂ ਵੱਲੋਂ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬੀਤੇ ਦਿਨ ਮਿੰਨੀ ਸਕੱਤਰੇਤ ਦੇ ਚਾਰੇ ਗੇਟ ਬੰਦ ਕਰਕੇ ਰੋਸ ਧਰਨੇ ਦਿੱਤੇ ਗਏ  ਅੱਜ ਦੂਜੇ ਦਿਨ ਵੀ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ ਗਿਆ ਅਤੇ ਡਿਪਟੀ ਕਮਿਸਨਰ ਬਠਿੰਡਾ ਅਰਵਿੰਦਪਾਲ ਸਿੰਘ ਦੀ ਕੋਠੀ ਅੱਗੇ ਵੀ ਧਰਨਾ ਦਿੱਤਾ ਗਿਆ ਤਾਂ ਜੋ ਸਰਕਾਰ ਤੇ ਮੁਆਵਜ਼ੇ ਲਈ ਦਬਾਅ ਬਣਾਇਆ ਜਾ ਸਕੇ।

ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ, ਝੰਡਾ ਸਿੰਘ ਜੇਠੂਕੇ, ਸੁਖਦੇਵ ਸਿੰਘ ਕੋਕਰੀ ਕਲਾ, ਮੋਠੂ ਸਿੰਘ ਕੋਟੜਾ ਨੇ ਕਿਹਾ ਕਿ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਲਈ ਪੰਜਾਬ ਸਰਕਾਰ ਤਿਆਰ ਨਹੀਂ ਜਿਸ ਕਰਕੇ ਕਿਸਾਨਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ, ਪਰ ਉਹ ਜਦੋਂ ਤੱਕ ਮੁਆਵਜ਼ਾ ਨਹੀਂ ਮਿਲਦਾ  ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਭਾਵੇਂ ਇਸ ਲਈ ਕੋਈ ਵੀ ਕੁਰਬਾਨੀ ਦੇਣੀ ਪਵੇ ਪਿੱਛੇ ਨਹੀਂ ਹਟਣਗੇ। ਉਨ੍ਹਾਂ ਮੰਗ ਕੀਤੀ ਕਿ ਪ੍ਰਤੀ ਏਕੜ 60 ਹਜ਼ਾਰ ਰੁਪਏ ਕਿਸਾਨ ਅਤੇ 30 ਹਜ਼ਾਰ ਰੁਪਏ ਪ੍ਰਤੀ ਮਜ਼ਦੂਰ ਪਰਿਵਾਰ ਮੁਆਵਜ਼ਾ ਦਿੱਤਾ ਜਾਵੇ , ਮੰਡੀਆਂ ਵਿੱਚ ਨਮੀ ਦਾ ਬਹਾਨਾ ਕਰਕੇ ਕਿਸਾਨਾਂ ਨੂੰ ਕੀਤਾ ਜਾ ਰਿਹਾ ਖੱਜਲ ਖੁਆਰੀ ਬੰਦ ਕੀਤਾ ਜਾਵੇ, ਸਵਾਮੀਨਾਥਨ ਰਿਪੋਰਟ ਅਨੁਸਾਰ ਭਾਅ ਦਿੱਤੇ ਜਾਣ, ਕਰਜ਼ ਮਾਫੀ ਕੀਤੀ ਜਾਵੇ ਅਤੇ ਤਿੰਨੇ ਕਾਲੇ ਕਾਨੂੰਨ ਵੀ ਰੱਦ ਹੋਣ ।
Published by:Ashish Sharma
First published: