• Home
 • »
 • News
 • »
 • punjab
 • »
 • FARMERS START INDEFINITE DHARNA AT SDM OFFICE TO DEMAND COMPENSATION FOR DAMAGED COTTON WITH PINK LOCUST

ਗੁਲਾਬੀ ਸੁੰਡੀ ਨਾਲ ਖਰਾਬ ਨਰਮੇ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਵੱਲੋਂ ਐੱਸਡੀਐੱਮ ਦਫ਼ਤਰ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ

ਗੁਲਾਬੀ ਸੁੰਡੀ ਨਾਲ ਖਰਾਬ ਨਰਮੇ ਦਾ ਮੁਆਵਜ਼ਾ ਲੈਣ ਲਈ ਬੀਕੇਯੂ [ਉਗਰਾਹਾਂ] ਨੇ ਐੱਸਡੀਐੱਮ ਦਫ਼ਤਰ ਲੱਗੇ ਅਣਮਿੱਥੇ ਸਮੇਂ ਲਈ ਧਰਨਾ ਕੀਤਾ ਸ਼ੁਰੂ

ਗੁਲਾਬੀ ਸੁੰਡੀ ਨਾਲ ਖਰਾਬ ਨਰਮੇ ਦਾ ਮੁਆਵਜ਼ਾ ਲੈਣ ਲਈ ਬੀਕੇਯੂ [ਉਗਰਾਹਾਂ] ਨੇ ਐੱਸਡੀਐੱਮ ਦਫ਼ਤਰ ਲੱਗੇ ਅਣਮਿੱਥੇ ਸਮੇਂ ਲਈ ਧਰਨਾ ਕੀਤਾ ਸ਼ੁਰੂ

 • Share this:
   Munish Garg

  ਤਲਵੰਡੀ ਸਾਬੋ -  ਗੁਲਾਬੀ ਸੁੰਡੀ ਨਾਲ ਖਰਾਬ ਹੋਈ ਨਰਮੇ ਦੀ ਫਸਲ ਦਾ ਕਿਸਾਨਾਂ ਨੂੰ ਅਜੇ ਤੱਕ ਮੁਆਵਜ਼ਾ ਨਾ ਮਿਲਣ ਤੋਂ ਅੱਕੇ ਕਿਸਾਨਾਂ ਨੇ ਅੱਜ ਬੀਕੇਯੂ ਏਕਤਾ [ਉਗਰਾਹਾਂ] ਦੀ ਅਗਵਾਈ ਵਿੱਚ ਐੱਸਡੀਐੱਮ ਤਲਵੰਡੀ ਸਾਬੋ ਦੇ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ।

  ਇਸ ਮੌਕੇ ਧਰਨੇ ਨੂੰ ਸਬੋਧਨ ਕਰਦਿਆਂ ਬਲਾਕ ਜਨਰਲ ਸਕੱਤਰ ਕਾਲਾ ਸਿੰਘ ਚੱਠੇਵਾਲਾ, ਮੀਤ ਪ੍ਰਧਾਨ ਕੁਲਵਿੰਦਰ ਸਿੰਘ ਗਿਆਨਾ, ਕਲੱਤਰ ਸਿੰਘ ਕਲਾਲਵਾਲਾ, ਨਛੱਤਰ ਸਿੰਘ ਬਹਿਮਣ ਅਤੇ ਗੁਰਤੇਜ ਸਿੰਘ ਆਦਿ ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲਾਂ ਨਰਮੇ ਦੀ ਫਸਲ ਗੁਲਾਬੀ ਸੁੰਡੀ ਨੇ ਤਬਾਹ ਕਰ ਦਿੱਤੀ ਅਤੇ ਹੁਣ ਕਣਕ ਦਾ ਝਾੜ ਘੱਟ ਨਿੱਕਲਣ ਕਰਕੇ ਪਹਿਲਾਂ ਹੀ ਆਰਥਿਕ ਤੌਰ 'ਤੇ ਮੰਦਹਾਲੀ ਵਿੱਚੋਂ ਲੰਘ ਰਹੇ ਕਿਸਾਨ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਦੂਜੇ ਪਾਸੇ ਨਰਮੇ ਦੀ ਖਰਾਬ ਫਸਲ ਦਾ ਪ੍ਰਸ਼ਾਸਨ ਵੱਲੋਂ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਤੇ ਟਾਲ ਮਟੋਲ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਮੁਆਵਜ਼ਾ ਲੈਣ ਲਈ ਕਈ ਵਾਰ ਸਿਵਲ ਪ੍ਰਸ਼ਾਸਨ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਹੋਈਆਂ ਤੇ ਧਰਨੇ ਮੁਜ਼ਾਹਰੇ ਵੀ ਕੀਤੇ ਗਏ।ਪਰ ਪਰਨਾਲਾ ਉੱਥੇ ਦਾ ਉੱਥੇ ਹੀ ਹੈ।ਉਨ੍ਹਾਂ ਕਿਹਾ ਕਿ ਬਲਾਕ ਦੇ ਕਿਸੇ ਵੀ ਪਿੰਡ ਵਿੱਚ ਪੂਰਾ ਮੁਆਵਜ਼ਾ ਨਹੀਂ ਪਾਇਆ ਗਿਆ।ਜਦ ਕਿ ਸੋਸ਼ਲ ਮੀਡੀਆ ਅਤੇ ਕਾਗਜ਼ਾਂ ਵਿੱਚ ਪੂਰਾ ਮੁਆਵਜ਼ਾ ਪਾਇਆ ਦੱਸਿਆ ਜਾ ਰਿਹਾ ਹੈ।  ਬੁਲਾਰਿਆਂ ਨੇ ਆਖਿਆ ਕਿ ਸਥਾਨਕ ਪ੍ਰਸ਼ਾਸਨਿਕ ਅਧਿਕਾਰੀ ਕਹਿ ਰਹੇ ਹਨ ਕਿ ਡੀਸੀ ਵੱਲੋਂ ਹੁਣ ਨਰਮੇ ਵਾਲਾ ਕੰਮ ਬੰਦ ਕਰਕੇ ਪੈਸੇ ਵਾਪਸ ਕਰਨ ਦੇ ਆਦੇਸ਼ ਆ ਰਹੇ।ਕਿਸਾਨ ਆਗੂਆਂ ਨੇ ਕਿਹਾ ਕਿ ਜਦ ਤੱਕ ਕਿਸਾਨਾਂ ਨੂੰ ਨਰਮੇ ਦੇ ਮੁਆਵਜ਼ੇ ਅਤੇ ਖੇਤ ਮਜ਼ਦੂਰਾਂ ਨੂੰ ਨਰਮੇ ਦੀ ਚੁਗਾਈ ਦੇ ਪੈਸੇ ਨਹੀਂ ਦਿੱਤੇ ਜਾਂਦੇ ਤਦ ਤੱਕ ਧਰਨਾ ਜਾਰੀ ਰਹੇਗਾ।ਧਰਨੇ ਵਿੱਚ ਕਿਸਾਨ ਤੇ ਮਜ਼ਦੂਰ ਔਰਤਾਂ ਵੀ ਸ਼ਾਮਲ ਹੋਈਆਂ।
  Published by:Ashish Sharma
  First published: