Home /News /punjab /

ਸਰਕਾਰੀ ਜ਼ਮੀਨ ਛੁਡਵਾਉਣ ਦਾ ਮਾਮਲੇ ਨੂੰ ਲੈ ਕੇ ਕਿਸਾਨ ਕਰਨਗੇ ਮਾਨ ਸਰਕਾਰ ਘੇਰਨ ਦਾ ਐਲਾਨ

ਸਰਕਾਰੀ ਜ਼ਮੀਨ ਛੁਡਵਾਉਣ ਦਾ ਮਾਮਲੇ ਨੂੰ ਲੈ ਕੇ ਕਿਸਾਨ ਕਰਨਗੇ ਮਾਨ ਸਰਕਾਰ ਘੇਰਨ ਦਾ ਐਲਾਨ

ਪੰਜਾਬ 'ਚ ਸਰਕਾਰੀ ਜ਼ਮੀਨ ਛੁਡਵਾਉਣ ਦਾ ਮਾਮਲੇ ਨੂੰ ਲੈ ਕੇ 28 ਮਈ ਨੂੰ ਚੱਪੜਚਿੜੀ ਵਿਖੇ ਕਿਸਾਨ ਇਕੱਠੇ ਹੋਣਗੇ

ਪੰਜਾਬ 'ਚ ਸਰਕਾਰੀ ਜ਼ਮੀਨ ਛੁਡਵਾਉਣ ਦਾ ਮਾਮਲੇ ਨੂੰ ਲੈ ਕੇ 28 ਮਈ ਨੂੰ ਚੱਪੜਚਿੜੀ ਵਿਖੇ ਕਿਸਾਨ ਇਕੱਠੇ ਹੋਣਗੇ

ਨਿਊਜ਼18 ਨਾਲ ਗੱਲਬਾਤ ਕਰਦਿਆਂ ਚੇਅਰਮੈਨ ਸਰਬਜੀਤ ਸਿੰਘ ਮੱਖਣ ਅਤੇ ਜਸਵੀਰ ਸਿੰਘ ਨੇ ਦੱਸਿਆ ਕਿ 100 ਸਾਲ ਤੋਂ ਵੱਧ ਸਮੇਂ ਤੋਂ ਕਿਸਾਨ ਜ਼ਮੀਨਾਂ 'ਤੇ ਖੇਤੀ ਕਰ ਰਹੇ ਹਨ, ਜਿਸ ਸਬੰਧੀ ਸੁਪਰੀਮ ਕੋਰਟ ਅਤੇ ਹਾਈਕਰੋਟ ਨੇ ਵੀ ਹਰ ਤਰ੍ਹਾਂ ਦੀਆਂ ਕਾਨੂੰਨੀ ਗੱਲਾਂ ਨੂੰ ਸਪੱਸ਼ਟ ਕੀਤਾ ਹੋਇਆ ਹੈ ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਧੱਕਾ ਕਰ ਰਹੀ ਹੈ।

ਹੋਰ ਪੜ੍ਹੋ ...
  • Share this:
    ਚੰਡੀਗੜ੍ਹ : ਪੰਜਾਬ 'ਚ ਸਰਕਾਰੀ ਜ਼ਮੀਨ ਛੁਡਵਾਉਣ ਦਾ ਮਾਮਲਾ ਗਰਮਾਇਆ ਹੋਇਆ ਹੈ। ਅੱਜ ਚੰਡੀਗੜ੍ਹ ਵਿਖੇ ਕਿਸਾਨ ਹਿੱਤ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ 12000 ਤੋਂ ਵੱਧ ਕਿਸਾਨਾਂ ਦੀ ਜ਼ਮੀਨ ਸਰਕਾਰ ਹੜੱਪਣ ਦੀ ਕੋਸ਼ਿਸ਼ ਕਰ ਰਹੀ ਹੈ, ਇਹ ਸਾਰੇ ਕਿਸਾਨ 28 ਮਈ ਨੂੰ ਚੱਪੜਚਿੜੀ ਵਿਖੇ ਇਕੱਠੇ ਹੋਣਗੇ ਅਤੇ ਉਥੋਂ ਸਰਕਾਰ ਨੂੰ ਘੇਰਨ ਦਾ ਵੱਡਾ ਐਲਾਨ ਕੀਤਾ ਜਾਵੇਗਾ।

    ਨਿਊਜ਼18 ਨਾਲ ਗੱਲਬਾਤ ਕਰਦਿਆਂ ਚੇਅਰਮੈਨ ਸਰਬਜੀਤ ਸਿੰਘ ਮੱਖਣ ਅਤੇ ਜਸਵੀਰ ਸਿੰਘ ਨੇ ਦੱਸਿਆ ਕਿ 100 ਸਾਲ ਤੋਂ ਵੱਧ ਸਮੇਂ ਤੋਂ ਕਿਸਾਨ ਜ਼ਮੀਨਾਂ 'ਤੇ ਖੇਤੀ ਕਰ ਰਹੇ ਹਨ, ਜਿਸ ਸਬੰਧੀ ਸੁਪਰੀਮ ਕੋਰਟ ਅਤੇ ਹਾਈਕਰੋਟ ਨੇ ਵੀ ਹਰ ਤਰ੍ਹਾਂ ਦੀਆਂ ਕਾਨੂੰਨੀ ਗੱਲਾਂ ਨੂੰ ਸਪੱਸ਼ਟ ਕੀਤਾ ਹੋਇਆ ਹੈ ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਧੱਕਾ ਕਰ ਰਹੀ ਹੈ।

    ਕਿਸਾਨ ਆਗੂ ਨੇ ਕਿਹਾ ਕਿ ਜ਼ਮੀਨਾਂ ਖਾਲੀ ਕਰਵਾਉਣ ਦਾ ਕੰਮ ਕਿਸੇ ਨਾ ਕਿਸੇ ਤਰੀਕੇ ਨਾਲ ਕੀਤਾ ਜਾ ਰਿਹਾ ਹੈ। ਜਿਹੜੇ ਕਿਾਸਨਾਂ ਦੀ ਜ਼ਮੀਨ ਛੁਡਵਾਉਣ ਦੀ ਸਰਕਾਰ ਗੱਲ ਕਰ ਰਹੀ ਹੈ,ਅਸਲ ਵਿੱਚ ਉਨ੍ਹਾਂ ਕੋਲ ਅਸਲ ਸਾਰੇ ਕਾਗਜ਼ਾਤ ਮੌਜੂਦ ਹਨ, ਪਰ ਇਸ ਦੇ ਬਾਵਜੂਦ ਅਜਿਹਾ ਕੀਤਾ ਗਿਆ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਅਸੀਂ ਇਸ ਸਮੇਂ ਰਾਜਪਾਲ ਤੋਂ ਮੰਗ ਕੀਤੀ ਸੀ, ਸੀਐਮ ਤੋਂ ਸਮਾਂ ਵੀ ਮੰਗਿਆ ਸੀ ਪਰ ਸੀਐਮ ਵੱਲੋਂ ਸਮਾਂ ਨਹੀਂ ਦਿੱਤਾ ਗਿਆ। ਸਾਨੂੰ ਰਾਜਪਾਲ ਤੋਂ ਸਮਾਂ ਮਿਲ ਗਿਆ ਹੈ ਅਤੇ ਅਸੀਂ ਜਲਦੀ ਹੀ ਰਾਜਪਾਲ ਨੂੰ ਮਿਲਾਂਗੇ।

    ਦੂਜੇ ਪਾਸੇ ਸਰਕਾਰ ਤੇ ਦੁੱਧ ਉਤਪਾਦਕਾਂ ਦੀ ਮੀਟਿੰਗ 'ਚ ਸਹਿਮਤੀ ਨਹੀਂ ਬਣੀ। ਹਰਪਾਲ ਚੀਮਾ ਅਤੇ ਕੁਲਦੀਪ ਧਾਲੀਵਾਲ ਨੇ ਉਤਪਾਦਕਾਂ ਨਾਲ ਮੀਟਿੰਗ ਕੀਤੀ ਸੀ ਤੇ ਕੱਲ੍ਹ ਦੁਬਾਰਾ 4 ਵਜੇ ਬੈਠਕ ਕੀਤੀ ਜਾਵੇਗੀ। ਮੀਟਿੰਗ ਨੂੰ ਲੈ ਕੇ ਕੁਲਦੀਪ ਧਾਲੀਵਾਲ ਦਾ ਬਿਆਨ ਸਾਹਮਣੇ ਆਇਆ ਹੈ।

    ਉਨ੍ਹਾਂ ਕਿਹਾ ਕਿ ਸਰਕਾਰ ਹਰ ਪਹਿਲੂ ਨੂੰ ਗੰਭੀਰਤਾ ਨਾਲ ਜਾਂਚ ਰਹੀ ਹੈ ਤੇ ਉਮੀਦ ਹੈ ਕਿ ਜਲਦ ਮਸਲਾ ਹੱਲ ਹੋਵੇਗਾ। ਦੁੱਧ ਉਤਪਾਦਕ ਨੇ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਤੇ ਕਿਹਾ ਕਿ ਜੇ ਗੱਲ ਨਹੀਂ ਬਣੀ ਤਾਂ ਸੰਘਰਸ਼ ਤੇਜ਼ ਕਰਾਂਗੇ। ਖਰੀਦ ਕੀਮਤ 'ਚ 5 ਰੁਪਏ ਪ੍ਰਤੀ ਲੀਟਰ ਵਾਧੇ ਦੀ ਮੰਗ ਹੈ।
    Published by:Sukhwinder Singh
    First published:

    Tags: Bhagwant Mann, Farmers Protest, Punjab government

    ਅਗਲੀ ਖਬਰ