ਚੰਡੀਗੜ੍ਹ : ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਰਟਲ ਜਾਰੀ ਕੀਤਾ ਹੈ। ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਰਜਿਸਟ੍ਰੇਸ਼ਨ ਕਰ ਸਕਣਗੇ। ਰਜਿਸਟ੍ਰੇਸ਼ਨ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਮਿਲਣਗੇ। ਪੰਜਾਬ ਸਰਕਾਰ ਸਿੱਧੀ ਬਿਜਾਈ 'ਤੇ ਪ੍ਰਤੀ ਏਕੜ 1500 ਰੁਪਏ ਸਰਕਾਰ ਦੇਵੇਗੀ ।
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਪੰਜਾਬ ਦਾ ਪਾਣੀ ਬਚਾਉਣ ਦੀ ਸਾਡੀ ਮੁਹਿੰਮ ਨੂੰ ਕਿਸਾਨ ਭਰਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ! ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ₹1500/ਏਕੜ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਸੀ। ਅੱਜ ਅਸੀਂ ਇੱਕ ਪੋਰਟਲ ਲਾਂਚ ਕੀਤਾ ਜਿੱਥੇ ਕਿਸਾਨ ਆਪਣਾ ਨਾਮ ਅਤੇ ਜਾਣਕਾਰੀ ਭਰਕੇ ਸਰਕਾਰ ਦੀ ਸਕੀਮ ਦਾ ਲਾਭ ਲੈ ਸਕਦੇ ਹਨ।
ਦੱਸ ਦੇਈਏ ਕਿ ਪੰਜਾਬ ਵਿੱਚ ਲਗਾਤਾਰ ਕੱਦੂ ਕਰ ਕੇ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਕਰਨ ਨਾਲ ਕਿਸਾਨਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਨੀਵਾਂ ਜਾਣ ਦੇ ਨਾਲ-ਨਾਲ ਜ਼ਮੀਨ ਦੇ ਭੌਤਿਕੀ ਗੁਣਾਂ ਅਤੇ ਉਤਪਾਦਕਤਾ ਵਿੱਚ ਨਿਗਾਰ ਆ ਰਿਹਾ ਹੈ। ਖੇਤੀ ਲਾਗਤ ਖ਼ਰਚੇ ਵਧਣ ਦੇ ਨਾਲ-ਨਾਲ ਝੋਨੇ ਦੀ ਲਵਾਈ ਸਮੇਂ ਸਿਰ ਮੁਕੰਮਲ ਕਰਨ ਵਿੱਚ ਵੀ ਮੁਸ਼ਕਲ ਪੇਸ਼ ਆ ਰਹੀ ਹੈ। ਇਸ ਹਾਲਤ ਵਿੱਚ ਪੰਜਾਬ ਸਰਕਾਰ ਨੇ ਝੋਨ ਦੀ ਸਿੱਧੀ ਬਿਜਾਈ ਨੂੰ ਸਮੇਂ ਦੀ ਹਾਲਤਾਂ ਮੁਤਾਬਿਕ ਢੁੱਕਵਾਂ ਹੱਲ ਦਿੱਤਾ ਹੈ। ਇਸਦੇ ਲਈ ਸਰਕਾਰ ਨੇ ਕਿਸਾਨਾਂ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ।
ਖੇਤੀਬਾੜੀ ਮਹਿਕਮੇ ਵੱਲੋਂ ਪਿੰਡ ਪੱਧਰੀ ਕੈਂਪ ਵਿੱਚ ਕਿਸਾਨਾ ਨੂੰ ਝੋਨੇ ਦੀ ਰਵਾਇਤੀ ਬਿਜਾਈ ਦੇ ਨਾਲ-ਨਾਲ ਕੁੱਝ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸਾਹਿਤ ਕੀਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural, Bhagwant Mann, Paddy