• Home
  • »
  • News
  • »
  • punjab
  • »
  • FATEH JUNG BAJWA WILL NOT CONTEST FROM QADIAN PUNJAB ELECTION 2022

Punjab Election 2022 : ਫਤਿਹਜੰਗ ਸਿੰਘ ਬਾਜਵਾ ਕਾਦੀਆਂ ਤੋਂ ਨਹੀਂ ਲੜਨਗੇ ਚੋਣ...

Fateh Jung Bajwa will not contest from Qadian : ਹੁਣ ਫਤਿਹ ਜੰਗ ਦਾ ਮੁਕਾਬਲਾ ਆਪਣੇ ਭਰਾ ਪ੍ਰਤਾਪ ਬਾਜਵਾ(Pratap Bajwa) ਨਾਲ ਨਹੀਂ, ਬਲਕਿ ਉਹ ਕਿਸੇ ਹੋਰ ਹਲਕੇ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜਣਗੇ। ਭਾਜਪਾ(BJP) ਅੱਜ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰੇਗੀ, ਜਿਸ ਵਿੱਚ 30 ਤੋਂ 35 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ।

ਵਿਧਿਆਕ ਫਤਿਹ ਜੰਗ ਬਾਜਵਾ ਵੱਲੋਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਫਾਈਲ ਤਸਵੀਰ(File-ANI)

  • Share this:
    ਚੰਡੀਗੜ੍ਹ : ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਵਿਧਾਇਕ ਫਤਿਹਜੰਗ ਸਿੰਘ ਬਾਜਵਾ(Fateh Jung Bajwa) ਕਾਦੀਆਂ ਤੋਂ ਚੋਣ ਨਹੀਂ ਲੜਨਗੇ। ਹਾਲ ਹੀ ਵਿੱਚ ਭਾਜਪਾ ਨੇ ਮੌਜੂਦਾ ਵਿਧਾਇਕ ਫਤਿਹ ਜੰਗ ਬਾਜਵਾ ਨੂੰ ਹਲਕਾ ਬਦਲ ਦਿੱਤਾ ਹੈ। ਹੁਣ ਫਤਿਹ ਜੰਗ ਦਾ ਮੁਕਾਬਲਾ ਆਪਣੇ ਭਰਾ ਪ੍ਰਤਾਪ ਬਾਜਵਾ(Pratap Bajwa) ਨਾਲ ਨਹੀਂ, ਬਲਕਿ ਉਹ ਕਿਸੇ ਹੋਰ ਹਲਕੇ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜਣਗੇ। ਭਾਜਪਾ(BJP) ਅੱਜ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰੇਗੀ, ਜਿਸ ਵਿੱਚ 30 ਤੋਂ 35 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ।

    ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਕਾਦੀਆਂ ਤੋਂ ਕਾਂਗਰਸ ਦੀ ਸੀਟ ਤੋਂ ਵਿਧਾਇਕ ਬਣੇ ਫ਼ਤਹਿਜੰਗ ਬਾਜਵਾ ਨੇ ਦਿੱਲੀ ਵਿਖੇ ਬੀਜੇਪੀ ਦੇ ਸੀਨੀਅਰ ਆਗੂ ਤੇ ਪੰਜਾਬ ਚੋਣ ਇੰਚਾਰਜ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ।

    ਪੰਜਾਬ 'ਚ ਕਮਲ ਦਾ ਫੁੱਲ ਖਿੜੇਗਾ : ਫ਼ਤਿਹਜੰਗ ਬਾਜਵਾ

    ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਚ ਗੁੱਟਬਾਜ਼ੀ ਚੱਲ ਰਹੀ ਹੈ ਤੇ ਗੁੱਟਬਾਜ਼ੀ ਤੋਂ ਦੁੱਖੀ ਹੋ ਕੇ ਮੈਂ ਪਾਰਟੀ ਛੱਡੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਚ ਚਾਰ ਪਾਵਰ ਸੈੈਂਟਰ ਬਣੇ ਹੋਏ ਨੇ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਛੱਡਣ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨਾਲ ਗਲ ਕੀਤੀ ਸੀ। ਉਨ੍ਹਾਂ ਕਿਹਾ ਕਿ 2022 ਚ ਬੀਜੇਪੀ ਸਰਕਾਰ ਬਣਾਉਂਗੀ ਤੇ ਨਾਲ ਹੀ ਕਿਹਾ ਕਿ ਪੰਜਾਬ ਵਿੱਚ ਕਮਲ ਦਾ ਫੁੱਲ ਖਿੜੇਗਾ।

    ਹਲਕਾ ਕਾਦੀਆਂ ਦੀ ਸੀਟ ਨੂੰ ਲੈਕੇ ਦੋ ਭਰਾ ਫਤਹਿਜੰਗ ਸਿੰਘ ਬਾਜਵਾ ਅਤੇ ਪ੍ਰਤਾਪ ਸਿੰਘ ਬਾਜਵਾ ਆਹਮੋ-ਸਾਹਮਣੇ (Brothers Partap Singh, Fateh Jung) ਸਨ। ਕਾਦੀਆਂ ਹਲਕੇ ਤੋਂ ਫਤਿਹਜੰਗ ਸਿੰਘ ਬਾਜਵਾ ਮੌਜੂਦਾ ਵਿਧਾਇਕ ਹਨ ਅਤੇ ਪ੍ਰਤਾਪ ਸਿੰਘ ਬਾਜਵਾ ਰਾਜ ਸਭਾ ਮੈਂਬਰ ਹਨ। 2 ਦਸੰਬਰ ਨੂੰ ਨਵਜੋਤ ਸਿੰਘ ਸਿੱਧੂ ਨੇ ਕਾਦੀਆਂ ਹਲਕੇ ਵਿੱਚ ਪਹੁੰਚ ਕੇ ਫਤਹਿਜੰਗ ਸਿੰਘ ਬਾਜਵਾ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ ਸੀ ਅਤੇ 6 ਦਸੰਬਰ ਨੂੰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਸਿਆਸਤ ਵਿੱਚ ਦੁਬਾਰਾ ਤੋਂ ਐਂਟਰੀ ਕਰਕੇ ਦਾਅਵਾ ਕੀਤਾ ਸੀ ਕਿ ਉਹ ਆਪਣੇ ਕਾਦੀਆਂ ਜੱਦੀ ਹਲਕੇ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨਗੇ।

    ਘਰਦਿਆਂ ਵਿੱਚ ਰਹੀ ਇਹ ਸੀਟ

    ਪ੍ਰਤਾਪ ਸਿੰਘ ਬਾਜਵਾ ਕਾਦੀਆਂ ਹਲਕੇ ਤੋਂ 2002 ਤੋਂ 2007 ਤੱਕ ਵਿਧਾਇਕ ਰਹੇ ਹਨ ਅਤੇ 2012 ਵਿੱਚ ਉਨ੍ਹਾਂ ਨੇ ਇਹ ਸੀਟ ਆਪਣੀ ਪਤਨੀ ਚਰਨਜੀਤ ਕੌਰ ਬਾਜਵਾ ਨੂੰ ਦੇ ਦਿੱਤੀ ਸੀ, ਉਸ ਸਮੇਂ ਚਰਨਜੀਤ ਕੌਰ ਬਾਜਵਾ ਨੇ 59,843 ਵੋਟਾਂ ਹਾਸਿਲ ਕਰ ਅਕਾਲੀ ਦਲ ਦੇ ਉਮੀਦਵਾਰ ਸੇਵਾ ਸਿੰਘ ਸੇਖਵਾਂ ਨੂੰ ਹਰਾ ਕੇ ਇਹ ਸੀਟ ਆਪਣੇ ਕਬਜ਼ੇ ਵਿੱਚ ਕੀਤੀ ਸੀ।

    ਵਿਧਾਨ ਸਭਾ ਚੋਣਾਂ 2017 ਵਿੱਚ ਘਰਦਿਆਂ ਦੀ ਸਹਿਮਤੀ ਨਾਲ ਇਹ ਸੀਟ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਛੋਟੇ ਭਰਾ ਫਤਿਹ ਜੰਗ ਸਿੰਘ ਬਾਜਵਾ ਨੂੰ ਦੇ ਦਿੱਤੀ ਅਤੇ 2017 ਵਿੱਚ ਫ਼ਤਿਹ ਜੰਗ ਸਿੰਘ ਬਾਜਵਾ ਨੇ 62,596 ਵੋਟਾਂ ਹਾਸਲ ਕਰ ਅਕਾਲੀ ਦਲ ਦੇ ਉਮੀਦਵਾਰ ਸੇਵਾ ਸਿੰਘ ਸੇਖਵਾਂ ਨੂੰ ਹਰਾ ਕੇ ਇਸ ਸੀਟ ’ਤੇ ਕਾਬਜ਼ ਹੋਏ ਸਨ।
    Published by:Sukhwinder Singh
    First published: