150 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗਾ ਫ਼ਤਿਹਵੀਰ ਜ਼ਿੰਦਗੀ ਦੀ ਲੜਾਈ ਹਾਰ ਗਿਆ। ਉਸ ਨੂੰ ਸਵੇਰੇ ਪੰਜ ਵਜੇ ਬੋਰ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਅੱਠ ਕੁ ਵਜੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਲਿਜਾਇਆ ਗਿਆ। ਇਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਦਾ ਕਹਿਣਾ ਹੈ ਕਿ ਉਸ ਦੀ ਮੌਤ ਹਸਪਤਾਲ ਲਿਆਉਣ ਤੋਂ ਕਾਫੀ ਪਹਿਲਾਂ ਚੁੱਕੀ ਸੀ।
ਬੱਚੇ ਦਾ ਸਰੀਰ ਪੂਰੀ ਤਰ੍ਹਾਂ ਗਲ ਚੁੱਕਿਆ ਸੀ। ਇਹ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਦੱਸਿਆ ਜਾ ਸਕਦਾ ਹੈ ਕਿ ਉਸ ਦੀ ਮੌਤ ਕਿੰਨੀ ਦੇਰ ਪਹਿਲਾਂ ਹੋਈ ਸੀ। ਦੱਸ ਦਈਏ ਕਿ ਫ਼ਤਿਹਵੀਰ ਲਈ ਅਨੇਕਾਂ ਲੋਕਾਂ ਨੇ ਦੁਆਵਾਂ ਕੀਤੀਆਂ ਪਰ ਜ਼ਿੰਦਗੀ ਤੇ ਮੌਤ ਨਾਲ ਜੂਝਦਾ ਫ਼ਤਹਿ ਅੰਤ ਇਹ ਲੜਾਈ ਹਾਰ ਗਿਆ। ਬੱਚੇ ਨੂੰ ਮੰਗਲਵਾਰ ਸਵੇਰੇ 5:10 ਮਿੰਟ 'ਤੇ ਬੋਰ 'ਚੋਂ ਬਾਹਰ ਕੱਢਿਆ ਗਿਆ। ਫ਼ਤਿਹਵੀਰ ਬੀਤੇ ਵੀਰਵਾਰ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ਵਿੱਚ ਆਪਣੇ ਖੇਤ ਵਿੱਚ ਬਣੇ ਹੋਏ ਪੁਰਾਣੇ ਬੋਰਵੈੱਲ ਵਿੱਚ ਡਿੱਗ ਪਿਆ ਸੀ। ਉਸ ਨੂੰ ਬਚਾਉਣ ਲਈ 6 ਦਿਨ ਬਚਾਅ ਕਾਰਜ ਬੇਹੱਦ ਸੁਸਤ ਰਫ਼ਤਾਰ ਨਾਲ ਚੱਲੇ ਤੇ ਉਸ ਨੂੰ ਜਨਮ ਦਿਨ ਮੌਕੇ ਵੀ ਬਾਹਰ ਕੱਢਣ ਵਿਚ ਨਾਕਾਮ ਰਹੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।