Home /News /punjab /

ਜਲੰਧਰ : ਘਰ 'ਚ ਅੱਗ ਲੱਗਣ ਕਾਰਨ ਪਿਓ ਤੇ ਡੇਢ ਸਾਲਾ ਬੇਟੇ ਦੀ ਮੌਤ, ਪਤਨੀ ਤੇ ਦੂਜਾ ਬੇਟਾ ਬੁਰੀ ਤਰ੍ਹਾਂ ਝੁਲਸੇ

ਅੱਗ ਲੱਗਣ ਨਾਲ ਘਰ ਦੇ ਅੰਦਰ ਰਹਿ ਰਹੇ ਬਿਹਾਰ ਦੇ ਰਹਿਣ ਵਾਲੇ ਇਕ ਪਰਵਾਸੀ ਰਾਜ ਕੁਮਾਰ ਅਤੇ ਉਸ ਦੇ ਡੇਢ ਸਾਲ ਦੇ ਬੱਚੇ ਦੀ ਮੌਤ ਹੋ ਗਈ । ਜਦਕਿ ਰਾਜ ਕੁਮਾਰ ਦੀ ਪਤਨੀ ਅਤੇ ਉਸ ਦਾ ਦੂਸਰਾ ਬੇਟਾ ਅੱਗ ਨਾਲ ਬੁਰੀ ਤਰ੍ਹਾਂ ਝੁਲਸ ਗਏ ।

 • Share this:
  ਜਲੰਧਰ ਦੇ ਲੰਮਾ ਪਿੰਡ ਇਲਾਕੇ ਵਿੱਚ ਅੱਜ ਸਵੇਰੇ ਇਕ ਮੰਦਭਾਗੀ ਘਟਨਾ ਵਾਪਰੀ ਜਿੱਥੇ ਇਕ ਘਰ ਦੇ ਅੰਦਰ ਅਚਾਨਕ ਅੱਗ ਲੱਗ ਗਈ । ਅੱਗ ਲੱਗਣ ਨਾਲ ਘਰ ਦੇ ਅੰਦਰ ਰਹਿ ਰਹੇ ਬਿਹਾਰ ਦੇ ਰਹਿਣ ਵਾਲੇ ਇਕ ਪਰਵਾਸੀ ਰਾਜ ਕੁਮਾਰ ਅਤੇ ਉਸ ਦੇ ਡੇਢ ਸਾਲ ਦੇ ਬੱਚੇ ਦੀ ਮੌਤ ਹੋ ਗਈ । ਜਦਕਿ ਰਾਜ ਕੁਮਾਰ ਦੀ ਪਤਨੀ ਅਤੇ ਉਸ ਦਾ ਦੂਸਰਾ ਬੇਟਾ ਅੱਗ ਨਾਲ ਬੁਰੀ ਤਰ੍ਹਾਂ ਝੁਲਸ ਗਏ ।

  ਇਸ ਘਟਨਾ ਦੀ ਸੂਚਨਾ ਮਿਲਦੇ ਹੀ ਜਲੰਧਰ ਕਮਿਸ਼ਨਰੇਟ ਪੁਲੀਸ ਦੇ ਏਡੀਸੀਪੀ 1 ਸੋਹੇਲ ਮੀਰ ਕਾਸਿਮ ਮੌਕੇ ਤੇ ਪਹੁੰਚੇ । ਉਨ੍ਹਾਂ ਨੇ ਦੱਸਿਆ ਕਿ ਰਾਜ ਕੁਮਾਰ ਜੋ ਕਿ ਬਿਹਾਰ ਦਾ ਰਹਿਣ ਵਾਲਾ ਸੀ ਇੱਥੇ ਕਿਰਾਏ ਦੇ ਮਕਾਨ ਦੇ ਰਹਿੰਦਾ ਸੀ । ਸਵੇਰੇ ਗੈਸ ਪਾਈਪ ਲੀਕ ਹੋਣ ਕਰਕੇ ਪੂਰੇ ਘਰ ਵਿਚ ਗੈਸ ਫੈਲੀ ਹੋਈ ਸੀ।

  ਇਸ ਦੌਰਾਨ ਗੈਸ ਚੁੱਲ੍ਹੇ ਨੂੰ ਕਿਸੇ ਕੰਮ ਲਈ ਜਲਾਇਆ ਗਿਆ ਜਿਸ ਕਰਕੇ ਪੂਰੇ ਘਰ ਵਿਚ ਅੱਗ ਲੱਗ ਗਈ ਅਤੇ ਇਸ ਅੱਗ ਵਿੱਚ ਰਾਜ ਕੁਮਾਰ ਉਸ ਦੇ ਡੇਢ ਸਾਲ ਦੇ ਬੇਟੇ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਉਸਦੀ ਪਤਨੀ ਅਤੇ ਉਸਦੇ ਦੂਸਰੇ ਬੱਚੇ ਨੂੰ ਅੱਗ ਨਾਲ ਝੁਲਸ ਜਾਣ ਕਰਕੇ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ।
  Published by:Sukhwinder Singh
  First published:

  Tags: Jalandhar

  ਅਗਲੀ ਖਬਰ