Home /News /punjab /

ਨਾਭਾ 'ਚ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਪਿਓ-ਪੁੱਤਰ ਦੀ ਮੌਤ

ਨਾਭਾ 'ਚ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਪਿਓ-ਪੁੱਤਰ ਦੀ ਮੌਤ

ਸੜਕ ਹਾਦਸੇ ਵਿਚ ਪਿਉ-ਪੁੱਤਰ ਦੀ ਮੌਤ

ਸੜਕ ਹਾਦਸੇ ਵਿਚ ਪਿਉ-ਪੁੱਤਰ ਦੀ ਮੌਤ

 • Share this:
  ਭੁਪਿੰਦਰ ਸਿੰਘ ਨਾਭਾ  

  ਨਾਭਾ ਪਟਿਆਲਾ ਰੋਡ ਨਜ਼ਦੀਕ ਘਮਰੋਦਾ ਵਿਖੇ ਦਰਦਨਾਕ ਸੜਕ ਹਾਦਸੇ ਵਿਚ ਪਿਓ-ਪੁੱਤਰ ਦੀ ਮੌਤ ਹੋ ਗਈ। ਦੋ ਕਾਰਾਂ ਅਤੇ ਮੋਟਰਸਾਈਕਲ ਸਵਾਰ ਦੀ ਟੱਕਰ ਹੋਣ ਨਾਲ ਮੋਟਰ ਸਾਇਕਲ ਸਵਾਰ ਪਿਤਾ ਜਸਪਾਲ ਸਿੰਘ (55) ਅਤੇ ਪੁੱਤਰ ਪਲਵਿੰਦਰ ਸਿੰਘ ( 22)  ਦੀ ਮੌਕੇ ਤੇ ਮੌਤ ਹੋ ਗਈ। ਪੁਲੀਸ ਮੁਤਾਬਕ ਸਵਿਫ਼ਟ ਕਾਰ ਚਾਲਕ ਦੀ ਸ਼ਰਾਬ ਪੀਤੀ ਹੋਈ ਸੀ ਅਤੇ ਜਿਸ ਕਾਰਨ ਇਹ ਘਟਨਾ ਵਾਪਰੀ ਪੁਲਸ ਨੇ ਪਿਓ-ਪੁੱਤਰ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਵਿਚ ਭੇਜ ਦਿੱਤੀਆਂ ਹਨ।

  ਮ੍ਰਿਤਕਾਂ ਦੀ ਪਛਾਣ ਨਾਭਾ ਦੇ ਕਰਤਾਰਪੁਰਾ ਮੁਹੱਲਾ ਵਜੋਂ ਹੋਈ ਹੈ। ਇਨ੍ਹਾਂ ਦੀ ਦੁਕਾਨ ਪਟਿਆਲਾ ਵਿਖੇ  ਆਪਣੀ ਕੱਪੜੇ ਦੀ ਦੁਕਾਨ ਸੀ ਅਤੇ ਜਦੋਂ ਪਟਿਆਲਾ ਤੋਂ ਵਾਪਸ ਨਾਭਾ ਵੱਲ ਆਪਣੇ ਮੋਟਰਸਾਈਕਲ ਤੇ ਆ ਰਹੇ ਸੀ ਤਾਂ ਰਾਸਤੇ ਵਿਚ ਸਵਿਫ਼ਟ ਤੇਜ਼ ਰਫਤਾਰ ਕਾਰ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਨਾਲ ਹੀ ਬਰੀਜਾ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਮੋਟਰ-ਸਾਇਕਲ ਸਵਾਰ ਪਿਓ ਪੁੱਤਰ ਦੀ ਮੌਕੇ ਤੇ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਪਿਓ ਪੁੱਤਰ ਦੀ ਮੌਤ ਤੋਂ ਬਾਅਦ ਘਰ ਵਿਚ ਸਿਰਫ ਮਾਂ  ਹੀ ਘਰ ਵਿਚ ਇਕੱਲੀ ਰਹਿ ਗਈ।  ਮੌਕੇ ਤੇ ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਇਹ ਪਿਓ-ਪੁੱਤਰ ਦੀ ਪਟਿਆਲੇ ਆਪਣੀ ਕੱਪੜੇ ਦੀ ਦੁਕਾਨ ਸੀ ਅਤੇ ਇਹ ਆਪਣੇ ਘਰ ਨਾਭਾ ਵਿਖੇ ਵਾਪਸ ਆ ਰਹੇ ਸਨ ਤਾਂ ਇਨ੍ਹਾਂ ਦਾ ਐਕਸੀਡੈਂਟ ਹੋਇਆ ਅਤੇ ਪਤਾ ਲੱਗਿਆ ਹੈ ਕੀ ਸਵਿਫਟ ਕਾਰ ਚਾਲਕ ਦੀ ਸ਼ਰਾਬ ਪੀਤੀ ਹੋਈ ਸੀ ਅਤੇ ਮੌਕੇ ਤੇ ਸ਼ਰਾਬ ਦੀ ਬੋਤਲ ਵੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਉਨ੍ਹਾਂ ਕਿਹਾ ਕਿ  ਅਸੀਂ ਉਸ ਵਕਤ ਸਸਕਾਰ ਨਹੀਂ ਕਰਾਂਗੇ ਜਦੋਂ ਤਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਅਤੇ ਸਾਡੇ ਪਰਿਵਾਰ ਨੂੰ  ਇਨਸਾਫ਼ ਨਹੀਂ ਮਿਲਦਾ।

  ਇਸ ਮੌਕੇ ਤੇ ਜਾਂਚ ਅਧਿਕਾਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਜਦੋਂ ਕੰਟਰੋਲ ਰੂਮ ਤੋਂ ਫੋਨ ਆਇਆ ਤਾਂ ਅਸੀਂ ਮੌਕੇ ਤੇ ਪੁੱਜੇ ਤਾਂ ਐਕਸੀਡੈਂਟ ਵਿੱਚ ਪਿਓ ਪੁੱਤਰ ਦੀ ਮੌਕੇ ਤੇ ਹੀ ਮੌਤ ਹੋ ਚੁੱਕੀ ਸੀ ਅਤੇ ਇਹ ਹਾਦਸਾ ਸਵਿਫਟ, ਬਰੀਜ਼ਾ ਕਾਰ ਅਤੇ ਮੋਟਰਸਾਈਕਲ ਦਰਮਿਆਨ ਹੋਇਆ ਅਤੇ ਸਵਿਫਟ ਕਾਰ ਚਾਲਕ ਦੀ ਸ਼ਰਾਬ ਪੀਤੀ ਹੋਈ ਸੀ ਅਤੇ ਕਾਰ ਵਿਚੋਂ ਇਕ ਸ਼ਰਾਬ ਦੀ ਬੋਤਲ ਵੀ ਬਰਾਮਦ ਹੋਈ ਹੈ ਅਸੀਂ ਹੁਣ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਵਿੱਚ ਰਖਵਾ ਦਿੱਤੀਆਂ ਹਨ ਅਤੇ ਯੋਗ ਕਾਰਵਾਈ ਕੀਤੀ ਜਾਵੇਗੀ।
  Published by:Ashish Sharma
  First published:

  Tags: Accident, Nabha

  ਅਗਲੀ ਖਬਰ