Home /News /punjab /

Sidhu Moose Wala: ਸਿੱਧੂ ਮੂਸੇਵਾਲਾ ਨੂੰ ਲੈ ਪਿਤਾ ਬਲਕੌਰ ਦਾ ਵੱਡਾ ਐਲਾਨ, ਮਾਰਚ 'ਚ ਮਨਾਈ ਜਾਵੇਗੀ ਪਹਿਲੀ ਬਰਸੀ, ਜਾਣੋ ਕਿਉਂ

Sidhu Moose Wala: ਸਿੱਧੂ ਮੂਸੇਵਾਲਾ ਨੂੰ ਲੈ ਪਿਤਾ ਬਲਕੌਰ ਦਾ ਵੱਡਾ ਐਲਾਨ, ਮਾਰਚ 'ਚ ਮਨਾਈ ਜਾਵੇਗੀ ਪਹਿਲੀ ਬਰਸੀ, ਜਾਣੋ ਕਿਉਂ

sidhu moosewala death anniversary

sidhu moosewala death anniversary

Balkaur singh made a Big Announcement about Sidhu Moosewala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose wala) ਲਈ ਪਿਤਾ ਬਲਕੌਰ ਸਿੰਘ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਬਲਕੌਰ ਸਿੰਘ ਵੱਲੋਂ ਪੁੱਤਰ ਸਿੱਧੂ ਦੀ ਪਹਿਲੀ ਬਰਸੀ ਨੂੰ ਲੈ ਕੀਤਾ ਗਿਆ ਹੈ।

  • Share this:

View this post on Instagram

A post shared by BritAsia TV (@britasiatv)

ਦਰਅਸਲ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਨਾਈ ਜਾਵੇਗੀ। ਇਹ ਫੈਸਲਾ ਉਨ੍ਹਾਂ ਵੱਲੋਂ ਭਾਰੀ ਗਰਮੀ ਨੂੰ ਦੇਖਦੇ ਹੋਏ ਲਿਆ ਗਿਆ ਹੈ। ਅਸਲ ਵਿੱਚ ਪਹਿਲੀ ਬਰਸੀ ਤੇ ਮਾਨਸਾ ਵਿਖੇ ਭਾਰੀ ਇਕੱਠ ਹੋਵੇਗਾ, ਇਸ ਲਈ ਗਰਮੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਰਸੀ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।' ਦੱਸ ਦਈਏ ਕਿ ਬਰਿੱਟ ਏਸ਼ੀਆ ਦੇ ਇੰਸਟਾਗ੍ਰਾਮ ਹੈਂਡਲ ਤੋਂ ਇੱਕ ਵੀ਼ਡੀਓ ਸਾਂਝਾ ਕੀਤਾ ਗਿਆ ਹੈ। ਜਿਸ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ।

ਦੱਸ ਦੇਈਏ ਕਿ ਪਿਤਾ ਬਲਕੌਰ ਆਪਣੇ ਪੁੱਤਰ ਸਿੱਧੂ ਦੀਆਂ ਯਾਦਾਂ ਨੂੰ ਉਨ੍ਹਾਂ ਦੀਆਂ ਤਸਵੀਰਾਂ ਰਾਹੀਂ ਪ੍ਰਸ਼ੰਸ਼ਕਾਂ ਵਿੱਚ ਜ਼ਿੰਦਾ ਰੱਖੇ ਹੋਏ ਹਨ। ਹਾਲ ਹੀ ਵਿੱਚ ਮਰਹੂਮ ਗਾਇਕ ਦੇ ਇੰਸਟਾਗ੍ਰਾਮ ਉੱਪਰ ਸਿੱਧੂ ਦੀ ਤਸਵੀਰ ਸ਼ੇਅਰ ਕੀਤੀ ਗਈ। ਜਿਸ ਨੂੰ ਦੇਖ ਪ੍ਰਸ਼ੰਸ਼ਕ ਬੇਹੱਦ ਭਾਵੁਕ ਹੋਏ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ 29 ਮਈ ਨੂੰ ਉਨ੍ਹਾਂ ਦੀ ਪਹਿਲੀ ਬਰਸੀ ਹੈ। ਜੋ ਕਿ ਹੁਣ 19 ਮਾਰਚ ਨੂੰ ਮਨਾਈ ਜਾਵੇਗੀ। ਇਸ ਦੇ ਨਾਲ-ਨਾਲ ਸਿੱਧੂ ਦਾ ਪਰਿਵਾਰ ਲਗਾਤਾਕ ਮਰਹੂਮ ਗਾਇਕ ਦੇ ਲਈ ਇਨਸਾਫ ਦੀ ਮੰਗ ਕਰ ਰਹੇ ਹਨ।

Published by:Rupinder Kaur Sabherwal
First published:

Tags: Balkar Sidhu, Entertainment, Entertainment news, Pollywood, Punjab, Punjabi singer, Sidhu Moose Wala, Singer