Home /News /punjab /

ਪਿਤਾ ਦੀ ਦਿਲ ਦੀ ਧੜਕਣ ਘੱਟਣ ਕਾਰਨ ਹਸਪਤਾਲ 'ਚ ਦਾਖਲ ਕਰਵਾਇਆ ਹੈ- MLA ਉਗੋਕੇ ਨੇ ਦਿੱਤੀ ਪਿਤਾ ਦੀ ਸਿਹਤ ਬਾਰੇ ਜਾਣਕਾਰੀ

ਪਿਤਾ ਦੀ ਦਿਲ ਦੀ ਧੜਕਣ ਘੱਟਣ ਕਾਰਨ ਹਸਪਤਾਲ 'ਚ ਦਾਖਲ ਕਰਵਾਇਆ ਹੈ- MLA ਉਗੋਕੇ ਨੇ ਦਿੱਤੀ ਪਿਤਾ ਦੀ ਸਿਹਤ ਬਾਰੇ ਜਾਣਕਾਰੀ

ਪਿਤਾ ਦੀ ਦਿਲ ਦੀ ਧੜਕਣ ਘੱਟਣ ਕਾਰਨ ਹਸਪਤਾਲ 'ਚ ਦਾਖਲ ਕਰਵਾਇਆ ਹੈ- MLA ਉਗੋਕੇ ਨੇ ਦਿੱਤੀ ਪਿਤਾ ਦੀ ਸਿਹਤ ਬਾਰੇ ਜਾਣਕਾਰੀ

ਐਮਐਲਏ ਲਾਭ ਸਿਘ ਉਗੋਕ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੇ ਗਲਤ ਦਵਾਈ ਪੀ ਲਈ ਸੀ, ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ ਸੀ।

 • Share this:
  ਲੁਧਿਆਣਾ-  ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਹਸਪਤਾਲ ਵਿੱਚ ਭਰਤੀ ਹਨ। ਵਿਧਾਇਕ ਲਾਭ ਸਿੰਘ ਉਗੋਕੇ ਨੇ ਸੋਸ਼ਲ ਮੀਡੀਆ ਉਤੇ ਆਪਣੇ ਪਿਤਾ ਦੀ ਸਿਹਤ ਬਾਰੇ ਪੋਸਟ ਸਾਂਝੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ  ਸਤਿ ਸ੍ਰੀ ਅਕਾਲ ਸਾਰਿਆਂ ਨੂੰ ਮੇਰੇ ਹਲਕੇ ਤੇ ਪੰਜਾਬ ਦੇ ਸਾਰੇ ਭੈਣਾਂ ਭਰਾਵਾਂ ਤੇ ਸਾਰੇ ਸਾਥੀਆਂ ਨੂੰ ਦੱਸਣਾ ਚਾਹੁੰਦਾ ਹਾਂ ਕੀ ਮੇਰੇ ਪਿਤਾ ਜੀ ਦੀ ਹਾਰਟ ਬੀਟ ਕਾਫੀ ਘੱਟ ਹੋਣ ਕਾਰਨ ਉਹਨਾਂ ਨੂੰ ਹਾਰਟ ਸਬੰਧੀ ਸਮੱਸਿਆ ਆਈ ਹੈ ਤੇ DMC, Hero heart' ਦਾਖਿਲ ਕੀਤਾ ਗਿਆ ਹੈ ।ਉਹਨਾਂ ਦੀ ਹਾਲਤ ਫ਼ਿਲਹਾਲ ਸਥਿਰ ਹੈ, ਵਾਹਿਗੁਰੂ ਜੀ ਕਿਰਪਾ ਕਰਨ... ਤੁਹਾਡੇ ਸਾਰਿਆਂ ਦੀਆਂ ਦੁਆਵਾਂ ਲਈ ਧੰਨਵਾਦ ।  ਵਿਧਾਇਕ ਉਗੋਕੇ ਨੇ ਕਿਹਾ ਕਿ ਇਹ ਸਮੱਸਿਆ ਉਨ੍ਹਾਂ ਦੇ ਪਿਤਾ ਦੇ ਘੱਟ ਦਿਲ ਦੀ ਧੜਕਣ ਕਾਰਨ ਹੋਈ ਹੈ। ਉਨ੍ਹਾਂ ਨੂੰ ਦਿਲ ਦੀ ਤਕਲੀਫ ਕਾਰਨ ਡੀ.ਐਮ.ਸੀ. ਜਦਕਿ ਬਾਕੀ ਪਰਿਵਾਰਕ ਮੈਂਬਰਾਂ ਨੇ ਵੀ ਕੋਈ ਜ਼ਹਿਰੀਲੀ ਚੀਜ਼ ਸਾਹਮਣੇ ਆਉਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਉਸ ਨੇ ਗਲਤ ਦਵਾਈ ਪੀ ਲਈ ਸੀ, ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ ਸੀ।


  ਦੱਸ ਦਈਏ ਕਿ ਅੱਜ ਸਵੇਰੇ ਹਲਕਾ ਭਦੌੜ ਤੋਂ ਐਮਐਲਏ ਵਿਧਾਇਕ ਲਾਭ ਸਿੰਘ ਉਗੋਕੇ ਪੰਜਾਬ ਦੀ ਕੈਬਨਿਟ ਮੀਟਿੰਗ ਵਿੱਚ ਹਿੱਸਾ ਲੈਣ ਲਈ ਚੰਡੀਗੜ੍ਹ ਆਏ ਸਨ। ਦੁਪਹਿਰ ਨੂੰ ਖਬਰ ਮਿਲੀ ਕਿ ਪਿਤਾ ਨੇ ਸਲਫਾਸ ਖਾ ਲਈ ਹੈ,  ਜਿਸ ਦੀ ਪੁਸ਼ਟੀ ਖੁਦ ਵਿਧਾਇਕ ਨੇ ਕੀਤੀ ਸੀ। ਵਿਧਾਇਕ ਉਗੋਕੇ ਲੁਧਿਆਣਾ ਦੇ ਡੀਐਸਸੀ ਹਸਪਤਾਲ ਪੁੱਜੇ ਅਤੇ ਡਾਕਟਰਾਂ ਤੋਂ ਪਿਤਾ ਦੀ ਹਾਲਤ ਬਾਰੇ ਜਾਣਕਾਰੀ ਲਈ ਅਤੇ ਸਪੱਸ਼ਟ ਕੀਤਾ ਕਿ ਉਨ੍ਹਾਂ ਕੋਈ ਜ਼ਹਿਰੀਲੀ ਚੀਜ਼ ਨਹੀਂ ਖਾਧੀ ਸੀ। ਦਿਲ ਦੀ ਧੜਕਣ ਘੱਟ ਹੋਣ ਕਾਰਨ ਉਨ੍ਹਾਂ ਦੀ ਹਾਲਤ ਵਿਗੜ ਸੀ। ਇਸ ਤੋਂ ਪਹਿਲਾਂ ਪਰਿਵਾਰ ਵਾਲਿਆਂ ਨੇ ਵੀ ਸਪੱਸ਼ਟ ਕੀਤਾ ਹੈ ਕਿ ਐਮਐਲਏ ਦੇ ਪਿਤਾ ਦਰਸ਼ਨ ਸਿੰਘ ਦੀ ਹਾਲਤ ਹੁਣ ਠੀਕ ਹੈ ਅਤੇ ਕੋਈ ਜ਼ਹਿਰੀਲੀ ਚੀਜ਼ ਨਹੀਂ ਖਾਧੀ ਹੈ।


  ਦਰਸ਼ਨ ਸਿੰਘ ਦੀ ਪਤਨੀ ਬਲਦੇਵ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਨੂੰ ਸ਼ੂਗਰ ਦੀ ਸਮੱਸਿਆ ਹੈ। ਅੱਜ ਸਵੇਰੇ ਜਦੋਂ ਉਨ੍ਹਾਂ ਦਵਾਈ ਲੈਣੀ ਸੀ ਤਾਂ ਗਲਤੀ ਨਾਲ ਕੋਈ ਹੋਰ ਦਵਾਈ ਖਾ ਲਈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਕਾਰਨ ਉਸ ਨੂੰ ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਹਾਲਤ ਹੁਣ ਆਮ ਵਾਂਗ ਹੈ। ਘਰ ਵਿੱਚ ਕੋਈ ਝਗੜਾ ਨਹੀਂ ਹੈ। ਜ਼ਿਕਰਯੋਗ ਹੈ ਕਿ  ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ  ਭਦੌੜ ਸੀਟ ਤੋਂ ਹਰਾਇਆ ਸੀ।
  Published by:Ashish Sharma
  First published:

  ਅਗਲੀ ਖਬਰ