ਫਾਜ਼ਿਲਕਾ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਪੁਲਿਸ ਨੇ ਇਸ ਮੁਹਿੰਮ ਦੌਰਾਨ ਇੱਕ ਵਿਅਕਤੀ ਨੂੰ ਨਜਾਇਜ਼ ਹਥਿਆਰਾਂ, ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਇੱਕ ਹੋਰ ਮਾਮਲੇ ਵਿੱਚ ਦੋ ਵਿਅਕਤੀਆਂ ਕੋਲੋਂ ਹੈਰੋਇਨ ਬਰਾਮਦ ਹੋਈ ਹੈ।
ਇਹ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲੀਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਜਿਸ ਤਹਿਤ ਪੁਲਿਸ ਨੇ ਦੋ ਦੇਸੀ ਕੱਟੇ, ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇੱਕ ਵਿਅਕਤੀ ਦਾ ਨਾਮ ਸਾਹਮਣੇ ਆਇਆ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੁਲੀਸ ਨੇ ਹੋਰ ਕੇਸਾਂ ਵਿੱਚ ਹੈਰੋਇਨ, ਡਰੱਗ ਮਨੀ ਅਤੇ ਚੋਰੀ ਦੇ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਕੁਝ ਸਮਾਂ ਪਹਿਲਾਂ ਜੇਲ੍ਹ ਵਿੱਚੋਂ ਬਾਹਰ ਆਇਆ ਸੀ। ਜੋ ਮੁੜ ਇਸ ਧੰਦੇ ਨਾਲ ਜੁੜ ਗਿਆ ਸੀ।

ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾੀਰ ਦਿੰਦੇ ਹੋਏ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਆਉਣ ਤੋਂ ਬਾਅਦ ਪੁਲੀਸ ਵੱਲੋਂ ਨਸ਼ੇ ਦੇ 23 ਕੇਸ ਦਰਜ ਕੀਤੇ ਗਏ ਹਨ , ਜਿਨ੍ਹਾਂ ਵਿੱਚ 38 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਵਿੱਚ 518 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। 3 ਕਿਲੋ 600 ਗ੍ਰਾਮ ਅਫੀਮ ਅਤੇ 107 ਕਿਲੋ ਭੁੱਕੀ ਚੂਰਾ ਪੋਸਤ ਸਮੇਤ 3 ਲੱਖ 12 ਹਜ਼ਾਰ ਰੁਪਏ ਦੀ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹਜ਼ਾਰਾਂ ਲੀਟਰ ਨਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।