Home /News /punjab /

ਅੰਮ੍ਰਿਤਸਰ ਵਿਚ ਫਾਜਿਲਕਾ ਦੀ ਲੜਕੀ ਨਾਲ ਸਮੂਹਿਕ ਬਲਾਤਕਾਰ

ਅੰਮ੍ਰਿਤਸਰ ਵਿਚ ਫਾਜਿਲਕਾ ਦੀ ਲੜਕੀ ਨਾਲ ਸਮੂਹਿਕ ਬਲਾਤਕਾਰ

ਅੰਮ੍ਰਿਤਸਰ -ਗੁਰਦਵਾਰਾ ਸਾਹਿਬ ਮੱਥਾ ਟੇਕਣ ਆਈ ਲੜਕੀ ਨਾਲ ਸਮੂਹਿਕ ਬਲਾਤਕਾਰ

ਅੰਮ੍ਰਿਤਸਰ -ਗੁਰਦਵਾਰਾ ਸਾਹਿਬ ਮੱਥਾ ਟੇਕਣ ਆਈ ਲੜਕੀ ਨਾਲ ਸਮੂਹਿਕ ਬਲਾਤਕਾਰ

 • Share this:
  ਅੰਮ੍ਰਿਤਸਰ ਵਿਚ ਫਾਜਿਲਕਾ ਤੋਂ ਆਈ ਇਕ ਲੜਕੀ ਨਾਲ ਗੈਂਗਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲੜਕੀ ਗੁਰਦਵਾਰਾ ਸਾਹਿਬ ਮੱਥਾ ਟੇਕਣ ਆਈ ਸੀ। ਇਸ ਦੌਰਾਨ ਦੋ ਨੌਜਵਾਨ ਲੜਕੀ ਨੂੰ ਵਰਗਲਾ ਕੇ ਆਪਣੇ ਨਾਲ ਪਿੰਡ ਅਟਾਰੀ ਲੈ ਗਏ, ਜਿਥੇ ਦੋਵਾਂ ਨੌਜਵਾਨਾਂ ਨੇ ਆਪਣੇ ਚਾਰ ਸਾਥੀਆਂ ਨਾਲ ਮਿਲ ਕੇ ਲੜਕੀ ਨਾਲ ਬਲਾਤਕਾਰ ਕੀਤਾ।

  ਇਸ ਬਾਰੇ ਜਾਣਕਾਰੀ ਦਿੰਦਿਆ ਪੁਲਿਸ ਦੇ ਏਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਪੀੜਤ ਲੜਕੀ ਲੁਧਿਆਣਾ ਵਿਚ ਨੌਕਰੀ ਕਰਦੀ ਹੈ ਅਤੇ ਉਹ ਸ਼ਹੀਦਾਂ ਸਾਹਿਬ ਗੁਰਦੁਆਰੇ ਵਿਚ ਮੱਥਾ ਟੇਕਣ ਆਈ ਸੀ। ਉਸ ਲੜਕੀ ਦੇ ਪੈਸੇ ਗੁੰਮ ਹੋ ਗਏ ਸਨ। ਇਸੇ ਦੌਰਾਨ ਕਾਰ ਸਵਾਰ ਦੋ ਨੌਜਵਾਨ ਲੜਕੀ ਨੂੰ ਝਾਂਸਾ ਦੇ ਕੇ ਆਪਣੇ ਨਾਲ ਪਿੰਡ ਅਟਾਰੀ ਕਾਰ 'ਚ ਲੈ ਗਏ ਅਤੇ ਆਪਣੇ ਚਾਰ ਹੋਰ ਦੋਸਤਾਂ ਨੂੰ ਬੁਲਾ ਕੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਦੇ ਸਾਥੀਆਂ ਦੀ ਤਲਾਸ਼ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ।
  Published by:Ashish Sharma
  First published:

  Tags: Amritsar, Gangrape

  ਅਗਲੀ ਖਬਰ