
-ਫ਼ਾਜ਼ਿਲਕਾ ਪੁਲਿਸ ਚੋਰ ਗਿਰੋਹ ਦਾ ਕੀਤਾ ਪਰਦਾਫ਼ਾਸ਼, ਚੋਰੀ ਦੇ 23 ਮੋਟਰਸਾਈਕਲ ਸਣੇ 5 ਗ੍ਰਿਫ਼ਤਾਰ
ਪ੍ਰਦੀਪ ਕੁਮਾਰ
ਫ਼ਾਜ਼ਿਲਕਾ ਪੁਲਿਸ ਨੇ ਇਕ ਚੋਰ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਚੋਰੀ ਦੇ 23 ਮੋਟਰਸਾਈਕਲ ਬਰਾਮਦ ਕਰਨ ਵਿਚ ਸਫ਼ਲਤਾਂ ਹਾਸਿਲ ਕੀਤੀ ਹੈ।ਜਿਸ ਵਿਚ 5 ਦੋਸ਼ੀਆਂ ਨੂੰ ਪੁਲਿਸ ਵਲੋਂ ਕਾਬੂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜੰਮੂ ਕਸ਼ਮੀਰ ਤੋਂ ਪੰਜਾਬ ਵਿਚ ਨਸ਼ੇ ਦੀ ਸਪਲਾਈ ਕਰਨ ਵਾਲੇ 3 ਦੋਸ਼ੀਆਂ ਨੂੰ ਵੀ ਪੁਲਿਸ ਨੇ ਗਿਰਫ਼ਤਾਰ ਕੀਤਾ ਹੈ। ਜਿਨ੍ਹਾਂ ਕੋਲੋਂ 260 ਗ੍ਰਾਮ ਹੈਰੋਇਨ ਨੂੰ ਬਰਾਮਦ ਕੀਤਾ ਗਿਆ ਹੈ ਅਤੇ ਪੁਲਿਸ ਵਲੋਂ ਨਸ਼ਿਆਂ ਖਿਲਾਫ ਛੇੜੀ ਮੁਹਿੰਮ ਦੇ ਤਹਿਤ ਹਜ਼ਾਰਾਂ ਲੀਟਰ ਨਜਾਇਜ਼ ਸ਼ਰਾਬ ਨੂੰ ਵੀ ਨਸ਼ਟ ਕੀਤਾ ਗਿਆ ਹੈ।
ਇਸ ਸਬੰਧੀ ਬੁਲਾਈ ਪ੍ਰੈਸ ਕਾਨਫਰੈਂਸ ਵਿਚ ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ਼੍ਹੇ ਦੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਤਿੰਨ ਦਿਨਾਂ ਵਿਚ ਪੁਲਿਸ ਵਲੋਂ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਵਿਚ ਇਨ੍ਹਾਂ 23 ਮੋਟਰਸਾਈਕਲ ਦੀ ਰਿਕਵਰੀ ਕਰਵਾਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਵਿਚ 5 ਦੋਸ਼ੀਆਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਵਿਚ ਚੋਰੀ ਕਰਨ ਅਤੇ ਚੋਰੀ ਦਾ ਮੋਟਰਸਾਈਕਲ ਖਰੀਦਣ ਵਾਲੇ ਵਿਅਕਤੀ ਸ਼ਾਮਿਲ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਨੂੰ ਹੋਰ ਵੀ ਰਿਕਵਰੀ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾਂ ਪੁਲਿਸ ਨੇ 3 ਹੋਰ ਦੋਸ਼ੀਆਂ ਨੂੰ ਵੀ ਗਿਰਫ਼ਤਾਰ ਕੀਤਾ ਹੈ। ਜੋ ਜੰਮੂ ਕਸ਼ਮੀਰ ਤੋਂ ਪੰਜਾਬ ਵਿਚ ਨਸ਼ੇ ਦਾ ਧੰਧਾ ਕਰਦੇ ਸ਼ਨ। ਪੁਲਿਸ ਨੇ ਉਨ੍ਹਾਂ ਤੋਂ 260 ਗ੍ਰਾਮ ਹੈਰੋਇਨ ਬਰਾਮਦ ਕਰਕੇ 4 ਵਿਅਕਤੀਆਂ ਖਿਲਾਫ ਮਾਮਲਾ ਦਰਜ਼ ਕੀਤਾ ਹੈ। ਇਸ ਦੇ ਨਾਲ ਹੀ ਨਸ਼ਿਆਂ ਖ਼ਿਲਾਫ਼ ਫ਼ਾਜ਼ਿਲਕਾ ਪੁਲਿਸ ਵਲੋਂ ਇਕ ਵਿਸ਼ੇਸ਼ ਮੁਹਿੰਮ ਤਹਿਤ ਹਜਾਰਾਂ ਲੀਟਰ ਨਜਾਇਜ਼ ਸ਼ਰਾਬ ਨੂੰ ਵੀ ਨਸ਼ਟ ਕੀਤਾ ਗਿਆ ਹੈ।
ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਪੁਲਿਸ ਅਧਿਕਾਰੀਆਂ ਦੀ ਸ਼ਲਾਗਾ ਕਰਦਿਆਂ ਕਿਹਾ ਕਿ ਪਿਛਲੇ 4-5 ਮਹੀਨਿਆਂ ਅੰਦਰ ਇਨ੍ਹੇ ਮੋਟਰਸਾਈਕਲ ਚੋਰੀ ਨਹੀਂ ਹੋਏ ਹੋਣੇ ਜਿਨ੍ਹੇ ਪੁਲਿਸ ਨੇ ਰਿਕਵਰ ਕਰ ਲਏ।
ਉਧਰ ਪਕੜੇ ਗਏ ਚੋਰਾਂ ਨੇ ਦੱਸਿਆ ਕਿ ਉਹ ਇਕ ਗਿਰੋਹ ਦੇ ਮੈਂਬਰ ਹਨ। ਜੋਕਿ ਆਪਸ ਵਿਚ ਚੋਰੀ ਦੇ ਮੋਟਰਸਾਈਕਲ ਚੋਰੀ ਕਰਕੇ ਅਗੇ 4-5 ਹਜ਼ਾਰ ਵਿਚ ਵੇਚ ਦੇਂਦੇ ਸਨ। ਉਨ੍ਹਾਂ ਨੇ ਦੱਸਿਆ ਕਿ ਗਿਰੋਹ ਦਾ ਸਰਗਨਾ ਨਸ਼ੇ ਦੀ ਪੂਰਤੀ ਕਰਨ ਲਈ ਇਸ ਗਿਰੋਹ ਨੂੰ ਚਲਾਉਂਦਾ ਹੈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।