
ਫੌਜ ਵਿਚ ਭਰਤੀ ਸ਼ੁਰੂ ਕਰਵਾਉਣ ਲਈ ਬੇਰੁਜ਼ਗਾਰ ਨੌਜਵਾਨਾਂ ਨੇ ਜਾਮ ਕੀਤਾ ਹਾਈਵੇ
ਫੌਜ ਦੀ ਭਰਤੀ ਸ਼ੁਰੂ ਕਰਨ ਨੂੰ ਲੈ ਕੇ ਬੇਰੁਜ਼ਗਾਰ ਨੌਜਵਾਨਾਂ ਨੇ ਫਾਜ਼ਿਲਕਾ 'ਚ ਹਾਈਵੇਅ 'ਤੇ ਧਰਨਾ ਦਿੱਤਾ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਹਾਈਵੇਅ ’ਤੇ ਧਰਨਾ ਦਿੰਦੇ ਹੋਏ ਨੌਜਵਾਨਾਂ ਨੇ ਰੋਡ ਜਾਮ ਕਰ ਦਿੱਤਾ। ਜਿਸ ਕਾਰਨ ਪੰਜਾਬ, ਰਾਜਸਥਾਨ, ਹਰਿਆਣਾ, ਦਿੱਲੀ, ਪਠਾਨਕੋਟ, ਜੰਮੂ ਆਉਣ ਵਾਲੇ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਹਾਈਵੇਅ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਬੇਰੁਜ਼ਗਾਰ ਨੌਜਵਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਮੌਕੇ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਨੌਜਵਾਨਾਂ ਦਾ ਕਹਿਣਾ ਸੀ ਕਿ ਪਿਛਲੇ ਲੰਬੇ ਸਮੇਂ ਤੋਂ ਆਰਮੀ ਦੀ ਭਰਤੀ ਸ਼ੁਰੂ ਨਹੀਂ ਕੀਤੀ ਜਾ ਰਹੀ।
ਨੌਜਵਾਨਾਂ ਵਲੋਂ ਭਰਤੀ ਲਈ ਤਿਆਰੀ ਪੂਰੀ ਕੀਤੀ ਹੋਈ ਹੈ ਅਤੇ ਫਿਜ਼ਿਕਲ ਵੀ ਨੌਜਵਾਨਾਂ ਵਲੋਂ ਪਾਸ ਕੀਤਾ ਹੋਇਆ ਹੈ। ਨੌਜਵਾਨਾਂ ਦੀਆਂ ਉਮਰ ਲੰਘਦੀ ਜਾ ਰਹੀ ਹੈ ਪਰ ਸਰਕਾਰ ਵਲੋਂ ਕੋਰੋਨਾ ਦਾ ਕਹਿ ਕਿ ਭਰਤੀ ਬੰਦ ਕੀਤੀ ਹੋਈ ਹੈ। ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਨੌਜਵਾਨਾਂ ਨੇ ਜਾਮ ਨੂੰ ਖੋਲ੍ਹ ਦਿੱਤਾ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।