Home /News /punjab /

ਮਹਿਲਾ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ, ਜਾਣੋ ਸਾਰਾ ਮਾਮਲਾ

ਮਹਿਲਾ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ, ਜਾਣੋ ਸਾਰਾ ਮਾਮਲਾ

ਮਹਿਲਾ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ, ਜਾਣੋ ਸਾਰਾ ਮਾਮਲਾ

ਮਹਿਲਾ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ, ਜਾਣੋ ਸਾਰਾ ਮਾਮਲਾ

ਫਾਜ਼ਿਲਕਾ- ਫਾਜ਼ਿਲਕਾ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖਿਲਾਫ ਕੀਤੀ ਵੱਡੀ ਕਾਰਵਾਈ, ਮਹਿਲਾ ਮੁਲਾਜ਼ਮ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ, ਬਿੱਲ ਪਾਸ ਕਰਵਾਉਣ ਦੇ ਨਾਂ 'ਤੇ ਠੇਕੇਦਾਰ ਤੋਂ ਮੰਗੀ 50 ਹਜ਼ਾਰ ਦੀ ਰਿਸ਼ਵਤ, ਵਿਜੀਲੈਂਸ ਵਿਭਾਗ ਨੇ 25 ਹਜ਼ਾਰ ਦੀ ਨਕਦੀ ਸਮੇਤ ਗ੍ਰਿਫਤਾਰ ਕੀਤਾ ਹੈ।

ਹੋਰ ਪੜ੍ਹੋ ...
 • Share this:
  ਪ੍ਰਦੀਪ ਕੁਮਾਰ

  ਫਾਜ਼ਿਲਕਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਦੇ ਮੱਦੇਨਜ਼ਰ ਭ੍ਰਿਸ਼ਟਾਚਾਰ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿੱਢੀ ਗਈ ਮੁਹਿੰਮ ਦੌਰਾਨ ਵੀਰਵਾਰ ਨੂੰ ਬੀ.ਡੀ.ਪੀ.ਓ ਦਫ਼ਤਰ ਜਲਾਲਾਬਾਦ, ਫਾਜ਼ਿਲਕਾ ਵਿਖੇ ਤਾਇਨਾਤ ਜੂਨੀਅਰ ਇੰਜਨੀਅਰ ਸੁਬਰਸ਼ਾ ਨੇ ਮਹਾਤਮਾ ਗਾਂਧੀ ਜੀ. ਨੈਸ਼ਨਲ ਰੂਰਲ ਰੋਜ਼ਗਾਰ ਗਾਰੰਟੀ ਐਕਟ (ਮਨਰੇਗਾ) ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਇਸ ਮਾਮਲੇ 'ਚ ਮੁਲਜ਼ਮ ਮਹਿਲਾ ਕਰਮਚਾਰੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਿਕਾਇਤਕਰਤਾ ਸੁਖਜਿੰਦਰ ਸਿੰਘ ਵਾਸੀ ਪਿੰਡ ਚੱਕ ਰੋਡਾਂਵਾਲੀ (ਤੰਬੂਵਾਲਾ), ਜਲਾਲਾਬਾਦ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜੂਨੀਅਰ ਇੰਜਨੀਅਰ (ਜੇ.ਈ.) ਮਨਰੇਗਾ ਵੱਲੋਂ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਉਸ ਨੇ ਹੋਰ ਸਾਥੀਆਂ ਨਾਲ ਮਿਲ ਕੇ ਆਪਣੇ ਪਿੰਡ ਚੱਕ ਰੋੜਾਂਵਾਲੀ ਵਿਖੇ ਪੰਚਾਇਤੀ ਜ਼ਮੀਨ ’ਤੇ ਸਰਕਾਰੀ ਸਕੀਮ ਤਹਿਤ ਜੰਗਲਾਤ (ਪੌਦੇ) ਲਗਾਏ ਹਨ ਪਰ ਜੇਈ ਸੁਵਰਸ਼ਾ ਉਸ ਜ਼ਮੀਨ ਦੀ ਮਿਣਤੀ ਕਰਵਾ ਕੇ ਪੇਮੈਂਟ ਲਈ ਕੇਸ ਭੇਜਣ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਹੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਗੱਲਬਾਤ ਤੋਂ ਬਾਅਦ ਜੇਈ ਨੂੰ ਦੋ ਕਿਸ਼ਤਾਂ ਵਿੱਚ 45,000 ਰੁਪਏ ਦੇਣ ਦਾ ਸੌਦਾ ਤੈਅ ਹੋਇਆ।

  ਵਿਜੀਲੈਂਸ ਵਿਭਾਗ ਦੇ ਡੀ.ਐਸ.ਪੀ. ਗੁਰਿੰਦਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜੇ.ਈ ਸੁਵਰਸ਼ਾ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਕੱਦਮਾ ਨੰਬਰ 13 ਮਿਤੀ 04.08.2022 ਨੂੰ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਦਰਜ ਕੀਤਾ ਗਿਆ ਸੀ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
  Published by:Sukhwinder Singh
  First published:

  Tags: Bribe, Fazilka

  ਅਗਲੀ ਖਬਰ