ਵਿਨੇ ਹਾਂਡਾ, ਫ਼ਿਰੋਜ਼ਪੁਰ:
ਲੁੱੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਯਤਨ ਕਰ ਰਹੇ 5 ਮੈਂਬਰੀ ਗਿਰੋਹ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ । ਇਸ ਦੀ ਪੁਸ਼ਟੀ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਫਿਰੋਜ਼ਪੁਰ ਨੇ ਸਪੱਸ਼ਟ ਕੀਤਾ ਕਿ ਕਾਰਵਾਈ ਕਰਦਿਆਂ ਪੁਲਿਸ ਨੇ ਪੰਜਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਮਾਮਲੇ ਦੀ ਘੋਖ ਕੀਤੀ ਜਾ ਰਹੀ ਹੈ।
ਫਿਰੋਜ਼ਪੁਰ ਵਿਖੇ ਪ੍ਰੈਸ ਵਾਰਤਾ ਦੌਰਾਨ ਕਾਬੂ ਕੀਤੇ ਮੁਲਜ਼ਮਾਂ ਦੀ ਪੁਸ਼ਟੀ ਕਰਦਿਆਂ ਐਸ.ਐਸ.ਪੀ ਫਿਰੋਜ਼ਪੁਰ ਨੇ ਸਪੱਸ਼ਟ ਕੀਤਾ ਕਿ ਨਜਾਇਜ਼ ਹਥਿਆਰਾਂ ਸਣੇ ਕਾਬੂ ਕੀਤੇ ਮੁਲਜ਼ਮਾਂ ਦੀ ਪਹਿਚਾਣ ਥੋਮਸ, ਪਵਨਪ੍ਰੀਤ, ਲਵਨ, ਸਿਮਰਨਜੀਤ ਤੇ ਮੌਂਟੀ ਹੈ। ਜਿਨ੍ਹਾਂ ਦੇ ਕਬਜ਼ੇ ਵਿਚੋਂ 5 ਹਥਿਆਰ ਬਰਾਮਦ ਹੋਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਕਤ ਮੁਲਜ਼ਮਾਂ ਤੋਂ ਪੁਲਿਸ ਨੂੰ 32 ਬੋਰ ਅਤੇ ਇਕ ਨਾਈਨ ਐਮ.ਐਮ. ਗੰਨ ਮਿਲੀਆਂ ਹਨ। ਜਦੋਂ ਕਿ 12 ਰੌਂਦ ਸਮੇਤ 2 ਕਾਰਾਂ ਵੀ ਬਰਾਮਦ ਹੋਈਆਂ ਹਨ।
ਕਾਬੂ ਕੀਤੇ ਮੁਲਜ਼ਮਾਂ ਦੀ ਬੈਕਗਰਾਊਂਡ ਨੂੰ ਕਰਿਮਨਲ ਕਰਾਰ ਦਿੰਦਿਆਂ ਪੁਲਿਸ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਉਕਤ ਮੁਲਜ਼ਮਾਂ ਵਿਰੁੱਧ ਕਈ ਮੁਕੱਦਮੇ ਦਰਜ ਹਨ। ਅਤੇ ਜਾਂਚ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਹਥਿਆਰਾਂ ਦੀ ਕਿਸੇ ਮਾਮਲੇ ਵਿਚ ਵਰਤੋਂ ਤਾਂ ਨਹੀਂ ਕੀਤੀ ਗਈ। ਬਰਾਮਦ ਕੀਤੇ ਹਥਿਆਰਾਂ ਨੂੰ ਨਜਾਇਜ਼ ਕਰਾਰ ਦਿੰਦਿਆਂ ਪੁਲਿਸ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਮਾਮਲੇ ਨੂੰ ਖੰਗੋਲਿਆ ਜਾ ਰਿਹਾ ਕਿ ਇਹ ਹਥਿਆਰ ਕਿਥੋਂ ਤੇ ਕਿਵੇਂ ਖਰੀਦ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਉਕਤ ਮੁਲਜ਼ਮ ਪਟਰੋਲ ਪੰਪ ਜਾਂ ਬੈਂਕ ਲੁੱਟਣ ਦੀ ਯੋਜਨਾ ਬਣਾ ਰਹੇ ਸਨ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ferozepur, Loot, Punjab, Punjab Police