Home /News /punjab /

Ferozepur : ਕਰਜੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

Ferozepur : ਕਰਜੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਫਾਇਲ ਫੋਟੋ

ਫਾਇਲ ਫੋਟੋ

ਜਹਿਰੀਲੀ ਵਸਤੂ ਖਾਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ

  • Share this:
Mandeep Kumar

ਫਿਰੋਜ਼ਪੁਰ ਦੇ ਪਿੰਡ ਬਸਤੀ ਨੱਥੂ ਦੇ ਕਿਸਾਨ ਰਛਪਾਲ ਸਿੰਘ ਉਮਰ ਕਰੀਬ 46 ਸਾਲ ਜੋ ਕਰਜੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਦੇ ਚਲਦਿਆਂ ਕਿਸਾਨ ਨੇ ਸਲਫਾਸ ਖਾ ਖੁਦਕੁਸ਼ੀ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਰਛਪਾਲ ਸਿੰਘ ਦੇ ਪੁੱਤਰ ਮਹਿਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਿਰ 12 ਤੋਂ 13 ਲੱਖ ਰੁਪਏ ਦਾ ਉਨ੍ਹਾਂ ਸਿਰ ਕਰਜਾ ਸੀ ਜਿਸਨੂੰ ਲੈਕੇ ਉਸਦੇ ਪਿਤਾ ਅਕਸਰ ਹੀ ਪ੍ਰੇਸ਼ਾਨ ਰਹਿੰਦੇ ਸਨ। ਅਤੇ ਇਸੇ ਪ੍ਰੇਸ਼ਾਨੀ ਦੇ ਚਲਦਿਆਂ ਜਦ ਉਹ ਕਿਸੇ ਕੰਮ ਲਈ ਬਾਹਰ ਗਿਆ ਹੋਇਆ ਸੀ ਤਾਂ ਪਿਛੋਂ ਉਨ੍ਹਾਂ ਨੇ ਜਹਿਰੀਲੀ ਵਸਤੂ ਖਾਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਦੂਸਰੇ ਪਾਸੇ ਜਦੋਂ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਜਾਣਕਾਰੀ ਦਿੰਦਿਆਂ ਏ ਐਸ ਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਛਪਾਲ ਸਿੰਘ ਦੇ ਬੇਟੇ ਦੇ ਬਿਆਨਾਂ ਤੇ 174 ਦਾ ਮਾਮਲਾ ਦਰਜ ਕਾਰਵਾਈ ਕੀਤੀ ਜਾ ਰਹੀ ਹੈ।
Published by:Ashish Sharma
First published:

Tags: Ferozepur, Suicide

ਅਗਲੀ ਖਬਰ