ਵਿਨੇ ਹਾਂਡਾ
ਫ਼ਿਰੋਜ਼ਪੁਰ: ਮਾੜੇ ਅਨਸਰਾਂ ਦੀ ਨਕੇਲ ਕਸਣ ਅਤੇ ਆਮ ਲੋਕਾਂ ਵਿਚ ਪੁਲਿਸ ਦਾ ਵਿਸਵਾਸ਼ ਕਾਇਮ ਕਰਨ ਦੇ ਮਨੋਰਥ ਨਾਲ ਪੰਜਾਬ ਭਰ ਵਿਚ ਚੱਲ ਰਹੇ ਸਰਚ ਆਪ੍ਰੇਸ਼ਨ ਤਹਿਤ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਵਿਚ ਵੀ ਪੁਲਿਸ ਪੱਬਾਂ ਭਾਰ ਹੋਈ ਦਿਖਾਈ ਦੇ ਰਹੀ ਹੈ। ਜਿਥੇ ਵੱਡੀ ਗਿਣਤੀ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਭਾਰਤ ਨਗਰ ਇਲਾਕੇ ਵਿਚ ਸਰਚ ਆਪ੍ਰੇਸ਼ਨ ਆਰੰਭਿਆ ਹੋਇਆ ਹੈ। ਉਥੇ ਇਕ ਟੁਕੜੀ ਵੱਲੋਂ ਸ਼ੇਰ ਖਾਂ ਇਲਾਕੇ ਵਿਚ ਵੀ ਸਰਚ ਆਪ੍ਰੇਸ਼ਨ ਕੀਤਾ ਜਾ ਰਿਹਾ ਹੈ। ਜਿਸ ਵਿਚ ਪੁਲਿਸ ਨੂੰ ਵੱਡੀ ਬਰਾਮਦਗੀ ਵੀ ਹੋ ਰਹੀ ਹੈ।
ਅੱਜ ਸਵੇਰ ਤੋਂ ਹੀ ਪੰਜਾਬ ਭਰ ਵਿਚ ਹੋ ਰਹੀਆਂ ਛਾਪੇਮਾਰੀਆਂ ਦੇ ਚਲਦਿਆਂ ਫਿਰੋਜ਼ਪੁਰ ਵਿਚ ਸਰਚ ਆਪ੍ਰੇਸ਼ਨ ਕਰ ਰਹੀਆਂ ਪੁਲਿਸ ਟੀਮਾਂ ਦੀ ਅਗਵਾਈ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਫਿਰੋਜ਼ਪੁਰ ਚਰਨਪ੍ਰੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਬੇਸ਼ੱਕ ਇਸ ਸਰਚ ਅਪ੍ਰੇਸ਼ਨ ਦੇ ਹੁਕਮ ਹੈਡ ਕੁਆਰਟਰ ਤੋਂ ਆਏ ਹਨ। ਪਰ ਫਿਰੋਜ਼ਪੁਰ ਪੁਲਿਸ ਵੱਲੋਂ ਸਮੇਂ-ਸਮੇਂ `ਤੇ ਅਜਿਹੇ ਸਰਚ ਅਪ੍ਰੇਸ਼ਨ ਚਲਾਏ ਜਾਂਦੇ ਹਨ।ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਸਰਚ ਅਪ੍ਰੇਸ਼ਨ ਦੌਰਾਨ ਪੁਲਿਸ ਨੂੰ ਨਸ਼ੇ ਦੀਆਂ ਗੋਲੀਆਂ ਬਰਾਮਦ ਹੋਣ ਦੇ ਨਾਲ-ਨਾਲ ਚੋਰੀ ਦੇ ਮੋਟਰ ਸਾਈਕਲ ਵੀ ਬਰਾਮਦ ਹੋਏ ਹਨ।
ਉਨ੍ਹਾਂ ਦੱਸਿਆ ਕਿ ਸਰਚ ਅਪ੍ਰੇਸ਼ਨ ਖਤਮ ਹੋਣ ਉਪਰੰਤ ਹੀ ਸਾਰਾ ਬਿਉਰੀ ਇਕੱਠਾ ਕੀਤਾ ਜਾਵੇਗਾ ਕਿ ਸਰਚ ਅਪ੍ਰੇਸ਼ਨ ਦੌਰਾਨ ਕਿੰਨੀਆਂ ਨਸ਼ੇ ਦੀਆਂ ਗੋਲੀਆਂ। ਕਿੰਨੇ ਚੋਰੀ ਮੋਟਰ ਸਾਈਕਲ ਅਤੇ ਨਜਾਇਜ਼ ਹਥਿਆਰ ਆਦਿ ਬਰਾਮਦ ਹੋਏ ਹਨ।ਐਸ.ਐਚ.ਪੀ ਫਿਰੋਜ਼ਪੁਰ ਚਰਨਪ੍ਰੀਤ ਸਿੰਘ ਨੇ ਦਾਅਵਾ ਕੀਤਾ ਕਿ ਪੁਲਿਸ ਵੱਲੋਂ ਸਵੇਰੇ-ਸ਼ਾਮ ਸਰਚ ਅਪ੍ਰੇਸ਼ਨ ਕੀਤੇ ਜਾਂਦੇ ਹਨ। ਜ਼ੋ ਭਵਿੱਖ ਵਿਚ ਵੀ ਜਾਰੀ ਰਹਿਣਗੇ ਤਾਂ ਜ਼ੋ ਸਮਾਜ ਵਿਰੋਧੀ ਅਨਸਰਾਂ ਦੀ ਨਕੇਲ ਕੱਸੀ ਜਾ ਸਕੇ ਅਤੇ ਲੋਕ ਅਮਨ ਅਮਾਨ ਨਾਲ ਰਹਿ ਸਕਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।