Home /punjab /

Ferozepur: ਬੱਚਿਆਂ ‘ਚ ਮਾਂ-ਬੋਲੀ ਪ੍ਰਤੀ ਪਿਆਰ ਜਗਾਉਣ ਲਈ ਸਾਹਿਤ ਸਮਾਗਮ ਦਾ ਆਯੋਜਨ

Ferozepur: ਬੱਚਿਆਂ ‘ਚ ਮਾਂ-ਬੋਲੀ ਪ੍ਰਤੀ ਪਿਆਰ ਜਗਾਉਣ ਲਈ ਸਾਹਿਤ ਸਮਾਗਮ ਦਾ ਆਯੋਜਨ

X
Ferozepur:

Ferozepur: ਬੱਚਿਆਂ ‘ਚ ਮਾਂ-ਬੋਲੀ ਪ੍ਰਤੀ ਪਿਆਰ ਜਗਾਉਣ ਲਈ ਸਾਹਿਤ ਸਮਾਗਮ ਦਾ ਆਯੋਜਨ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸਮਾਗਮ ਕਰਵਾਏ ਜਾ ਚੁੱਕੇ ਹਨ ਅਤੇ ਫਿਰੋਜ਼ਪੁਰ ਵਿਖੇ ਸਾਹਿਤਕ ਸਮਾਗਮ ਕਰਵਾ ਕੇ ਲੋਕਾਂ ਨੂੰ ਪੰਜਾਬੀ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਸਹਿਤਕਾਰਾਂ ਨੇ ਦੱਸਿਆ ਕਿ ਜਸਵੰਤ ਸਿੰਘ ਕੈਲਵੀਂ ਨੂੰ ਸਾਹਿਤਪ੍ਰਮੀਆਂ ਦੇ ਰੂਬਰੂ ਕਰਵਾਇਆ ਗਿਆ ਅਤੇ ਇਸ ਮੌਕੇ ਪੁਸਤਕਾਂ ਦੀ ਪ੍ਰਦਰਸ਼ਨੀ ਲਗਾ ਕੇ ਲੋਕਾਂ ਦੀ ਪੁਸਤਕਾਂ ਪੜਣ ਵਿਚ ਰੁਚੀ ਵਧਾਉਣ ਦਾ ਯਤਨ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ ...
  • Share this:

ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਅਗਵਾਈ ਕਰਦੇ ਆ ਰਹੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਫਿਰੋਜ਼ਪੁਰ ਵਿਖੇ ਇਕ ਸਾਹਿਤਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸ਼ਾਇਰ ਅਤੇ ਹੋਰ ਸਖਸ਼ੀਅਤਾਂ ਨੇ ਸ਼ਿਰਕਤ ਕਰਕੇ ਆਪੋ-ਆਪਣੇ ਵਿਚਾਰ ਵਿਅੱਕਤ ਕੀਤੇ। ਫਿਰੋਜ਼ਪੁਰ ਵਿਖੇ ਗੁਰੂ ਨਾਨਕ ਕਾਲਜ ਵਿਖੇ ਕਰਵਾਏ ਸਮਾਗਮ ਵਿਚ ਜਿਥੇ ਸਾਹਿਤਕਾਰ ਤੇ ਸ਼ਾਇਰਾਂ ਨੇ ਸ਼ਿਰਕਤ ਕੀਤੀ। ਉਥੇ ਜ਼ਿਲ੍ਹਾ ਭਰ ਦੇ ਸਕੂਲਾਂ, ਕਾਲਜਾਂ ਅਤੇ ਉਸਾਰੂ ਸਖਸ਼ੀਅਤਾਂ ਨੇ ਸ਼ਿਰਕਤ ਕਰਕੇ ਸਮਾਗਮ ਦੀ ਸ਼ੋਭਾ ਨੂੰ ਚਾਰ ਚੰਨ ਲਾਏ।ਗੁਰੂ ਨਾਨਕ ਕਾਲਜ ਫਿਰੋਜ਼ਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਬੋਲਦਿਆਂ ਪਤਵੰਤਿਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿਚ ਨਵੰਬਰ ਮਹੀਨਾ ਪੰਜਾਬੀ ਮਾਹ ਵਜੋਂ ਮਨਾਇਆ ਜਾ ਰਿਹਾ ਹੈ।

ਜਿਸ ਤਹਿਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸਮਾਗਮ ਕਰਵਾਏ ਜਾ ਚੁੱਕੇ ਹਨ ਅਤੇ ਫਿਰੋਜ਼ਪੁਰ ਵਿਖੇ ਸਾਹਿਤਕ ਸਮਾਗਮ ਕਰਵਾ ਕੇ ਲੋਕਾਂ ਨੂੰ ਪੰਜਾਬੀ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਸਹਿਤਕਾਰਾਂ ਨੇ ਦੱਸਿਆ ਕਿ ਜਸਵੰਤ ਸਿੰਘ ਕੈਲਵੀਂ ਨੂੰ ਸਾਹਿਤਪ੍ਰਮੀਆਂ ਦੇ ਰੂਬਰੂ ਕਰਵਾਇਆ ਗਿਆ ਅਤੇ ਇਸ ਮੌਕੇ ਪੁਸਤਕਾਂ ਦੀ ਪ੍ਰਦਰਸ਼ਨੀ ਲਗਾ ਕੇ ਲੋਕਾਂ ਦੀ ਪੁਸਤਕਾਂ ਪੜਣ ਵਿਚ ਰੁਚੀ ਵਧਾਉਣ ਦਾ ਯਤਨ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਪੰਜਾਬੀ ਨਾਲ ਜੋੜਣ ਦੇ ਮਨੋਰਥ ਨਾਲ ਅਜਿਹੇ ਯੋਗ ਕਦਮ ਚੁੱਕੇ ਜਾ ਰਹੇ ਹਨ। ਜਿਸ ਤਹਿਤ ਬੱਚਿਆਂ ਦੇ ਪੰਜਾਬੀ ਲਿਖਣ, ਪੰਜਾਬੀ ਭਾਸ਼ਣ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਤਾਂ ਕਿ ਸਮੂਹ ਬੱਚੇ ਪੰਜਾਬੀ ਤੋਂ ਜਾਣੂ ਹੋ ਸਕਣ ਅਤੇ ਨੌਜਵਾਨੀ ਦਾ ਪੰਜਾਬੀ ਪ੍ਰਤੀ ਮੋਹ ਜਾਗ ਸਕੇ।

ਕਾਨੂੰਨ ਵਿਚ ਸੋਧ ਕਰਕੇ ਪੰਜਾਬ ਦੇ ਸਕੂਲਾਂ ਵਿਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਪੜਾਉਣ ਦੀ ਪੁਸ਼ਟੀ ਕਰਦਿਆਂ ਸਹਿਤਕਾਰਾਂ ਨੇ ਦੱਸਿਆ ਕਿ ਪਹਿਲੀ ਕਲਾਸ ਤੋਂ ਪੰਜਾਬੀ ਲਾਜ਼ਮੀ ਕੀਤੀ ਗਈ ਹੈ ਅਤੇ ਸਰਕਾਰੀ ਵਿਭਾਗਾਂ ਵਿਚ ਪੰਜਾਬੀ ਨੂੰ ਅਹਿਮ ਸਥਾਨ ਦਿੱਤਾ ਗਿਆ ਹੈ। ਜਿਸ ਨੂੰ ਕਾਮਯਾਬ ਕਰਨ ਲਈ ਭਾਸ਼ਾ ਵਿਭਾਗ ਵੱਲੋਂ ਦਫਤਰਾਂ ਅਤੇ ਸਕੂਲਾਂ ਵਿਚ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ।

Published by:Amelia Punjabi
First published:

Tags: Charanjit Singh Channi, Ferozepur, Punjab, Punjabi