ਵਿਨੇ ਹਾਂਡਾ
ਫ਼ਿਰੋਜ਼ਪੁਰ: ਅੰਤਰਰਾਜੀ ਕਲਾਕਾਰ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਜਿਥੇ ਪੰਜਾਬ ਭਰ ਵਿਚ ਰੋਹ ਦੀ ਲਹਿਰ ਦੌੜ ਰਹੀ ਹੈ। ਉਥੇ ਦੇਸ਼-ਵਿਦੇਸ਼ ਵਿਚ ਬੈਠੇ ਸੰਗੀਤ ਪ੍ਰੇ੍ਰਮੀਆਂ ਦੇ ਮਨਾਂ ਵਿਚ ਰੋਸ ਹੈ। ਛੋਟੀ ਉਮਰੇ ਪੰਜਾਬ ਦਾ ਨਾਮ ਰੋਸ਼ਨਾਉਣ ਵਾਲੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਫਿਰੋਜ਼ਪੁਰ ਵਿਖੇ ਨੌਜਵਾਨਾਂ ਵੱਲੋਂ ਐਨ.ਐਸ.ਯੂ.ਆਈ ਦੇ ਝੰਡੇ ਹੇਠ ਕੈਂਡਲ ਮਾਰਚ ਕੱਢਿਆ ਗਿਆ।
ਫਿਰੋਜ਼ਪੁਰ ਦੀਆਂ ਸੜਕਾਂ `ਤੇ ਕੈਂਡਲ ਮਾਰਚ ਕੱਢਦਿਆਂ ਨੌਜਵਾਨਾਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿਚ ਕਾਨੂੰਨ ਨਾਮ ਦੀ ਚੀਜ਼ ਕਿਧਰੇ ਦਿਖਾਈ ਨਹੀਂ ਦੇ ਰਹੀ। ਨੌਜਵਾਨਾਂ ਨੇ ਰੋਹ ਜ਼ਾਹਿਰ ਕਰਦਿਆਂ ਕਿਹਾ ਕਿ ਕਬੱਡੀ ਦੇ ਦੰਗਲ ਵਿਚ ਪੁੱਜ ਕੇ ਕੀਤੀ ਫਾਈਰਿੰਗ ਵਿਚ ਜਿਥੇ ਕੁਝ ਸਮਾਂ ਪਹਿਲਾਂ ਚੋਟੀ ਦੇ ਕਬੱਡੀ ਖਿਡਾਰੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਥੇ ਹੁਣ ਅੰਤਰਰਾਜੀ ਕਲਾਕਾਰ ਸਿੱਧੂ ਮੂਸੇਵਾਲਾ ਨੂੰ ਚਿੱਟੇ ਦਿਨ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਨੌਜਵਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਪੰਜਾਬ ਵਿਚ ਕਾਨੂੰਨ ਵਿਵਸਥਾ ਦਰੁਸਤ ਕਰੇ ਤਾਂ ਜ਼ੋ ਪੰਜਾਬ ਵਿਚ ਵਸਦੇ ਲੋਕਾਂ ਦੇ ਮਨਾਂ ਵਿਚ ਘਰ ਕਰ ਚੁੱਕਾ ਡਰ ਖਤਮ ਹੋ ਸਕੇ। ਨੌਜਵਾਨਾਂ ਨੇ ਮੰਗ ਕੀਤੀ ਕਿ ਬਿਨ੍ਹਾਂ ਦੇਰੀ ਮੁਲਜ਼ਮਾਂ ਨੂੰ ਕਾਬੂ ਕਰਕੇ ਸਖਤ ਸਜਾਵਾਂ ਦਿੱਤੀਆਂ ਜਾਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, AAP Punjab, Ferozepur, Sidhu Moosewala