ਕਾਨੂੰਨ ਸਭਨਾਂ ਲਈ ਦੇ ਮਨੋਰਥ ਨਾਲ ਜ਼ਿਲ੍ਹਾ ਕਾਨੂੰਨ ਅਥਾਰਟੀ ਫਿਰੋਜ਼ਪੁਰ ਵਿਖੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਕਰੱਤਬਾਂ ਤੋਂ ਜਾਣੂ ਕਰਵਾਇਆ । ਬਜੀਦਪੁਰ ਦੇ ਸਰਕਾਰੀ ਸਕੂਲ ਵਿਚ ਪੁੱਜੇ ਮਾਣਯੋਗ ਜੱਜ ਸਾਹਿਬਾਨ ਨੇ ਜਿਥੇ ਬੱਚਿਆਂ ਅਤੇ ਅਧਿਆਪਕਾਂ ਨੂੰ ਕਾਨੂੰਨ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ। ਉਥੇ ਬੱਚਿਆਂ ਦਾ ਮਨੋਬਲ ਉੱਚਾ ਚੁੱਕਣ ਲਈ ਪੜ੍ਹਾਈ ਵਿਚ ਮੱਲਾਂ ਮਾਰਨਣ ਦੀ ਹੱਲਾਸ਼ੇਰੀ ਦਿੱਤੀ।
ਸਕੂਲ ਕੈਂਪਸ ਵਿਚ ਬੱਚਿਆਂ ਦੇ ਸਨਮੁੱਖ ਹੁੰਦਿਆਂ ਮਾਣਯੋਗ ਜੱਜ ਏਕਤਾ ਉਪਲ ਨੇ ਕਿਹਾ ਕਿ ਅੱਜ ਨੈਸ਼ਨਲ ਕਾਨੂੰਨ ਡੇ ਤਹਿਤ ਬਜੀਦਪੁਰ ਸਰਕਾਰੀ ਸਕੂਲ ਵਿਚ ਪਹੁੰਚ ਕੀਤੀ ਹੈ। ਜਿਥੇ ਬੱਚਿਆਂ ਨੂੰ ਭਾਰਤ ਦੇ ਸਵਿਧਾਨ ਅਤੇ ਕਾਨੂੰਨ ਤੋਂ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਜਾਣਕਾਰੀ ਲੈਣ ਲਈ ਬੱਚਿਆਂ ਅਤੇ ਅਧਿਆਪਕਾਂ ਨੇ ਕਾਫੀ ਉਤਸੁਕਤਾ ਦਿਖਾਈ। ਜਿਸ ਨੂੰ ਦੇਖਦੇ ਹੋਏ ਬੱਚਿਆਂ ਨੂੰ ਸਾਡੀਆਂ ਜਿੰਮੇਵਾਰੀਆਂ ਅਤੇ ਕਾਨੂੰਨ ਵੱਲੋਂ ਸਾਡੇ ਨਿਰਧਾਰਿਤ ਕੀਤੇ ਹੱਕਾਂ ਬਾਰੇ ਜਾਣੂੰ ਕਰਵਾਉਣ ਦੇ ਨਾਲ ਸਾਡੀਆਂ ਕਿਹੜੀਆਂ ਜਿੰਮੇਵਾਰੀਆਂ ਤੋਂ ਵੀ ਜਾਣੂ ਕਰਵਾਇਆ।
ਇਸ ਮੌਕੇ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਨੇ ਸਕੂਲ ਵੇਹੜੇ ਆਏ ਮਾਣਯੋਗ ਜੱਜ ਸਾਹਿਬਾਨ ਦਾ ਧੰਨਵਾਦ ਕਰਦਿਆਂ ਸਪੱਸ਼ਟ ਕੀਤਾ ਕਿ ਜੇਕਰ ਇਸ ਤਰ੍ਹਾਂ ਕਾਨੂੰਨ ਜਾਂ ਕਿਸੇ ਵੀ ਵਿਸ਼ੇ ਬਾਰੇ ਜਾਣੂ ਕਰਵਾਇਆ ਜਾਵੇ ਤਾਂ ਬੱਚੇ ਨੈਤਿਕਤਾ ਦੇ ਆਧਾਰ ਪਰ ਹੀ ਤਰੱਕੀਆਂ ਦੇ ਰਾਹੇ ਤੁਰਨਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ferozepur, Indian Constitution, Law, Punjab, School, Students