ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਸਰਕਾਰੀ ਵਿਭਾਗਾਂ ਵਿਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਠੇਕਾ ਮੁਲਾਜ਼ਮਾਂ ਨੇ ਘੇਰਿਆ। ਲੰਬੇ ਸਮੇਂ ਤੋਂ ਸਰਕਾਰ ਕੋਲ ਰੈਗੂਲਰ ਹੋਣ ਦੀ ਗੁਹਾਰ ਲਗਾ ਰਹੇ ਮੁਲਾਜ਼ਮਾਂ ਨੇ ਜਿਥੇ ਸੂਬਾ ਸਰਕਾਰ ਵਿਰੁੱਧ ਰੋਹ ਦਾ ਬਿਗੁਲ ਵਜਾਇਆ ਹੋਇਆ ਹੈ। ਉਥੇ ਸ਼ਹੀਦ ਊਧਮ ਸਿੰਘ ਚੌਂਕ ਵਿਖੇ ਮੁੱਖ ਮੰਤਰੀ ਪੰਜਾਬ, ਉਪ ਮੁੱਖ ਮੰਤਰੀ ਸਮੇਤ ਟਰਾਂਸਪੋਰਟ ਮੰਤਰੀ ਦਾ ਪੂਤਲਾ ਫੂਕਿਆ ਗਿਆ।
ਰੋਸ ਜ਼ਾਹਿਰ ਕਰਦਿਆਂ ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਮੁਲਾਜ਼ਮਾਂ ਨੂੰ ਹੱੱਕਾਂ ਤੋਂ ਵਾਂਝੇ ਕਰਦੇ ਆ ਰਹੇ ਕਾਂਗਰਸੀ ਮੰਤਰੀ ਏਨ੍ਹੇ ਕੁ ਹੰਕਾਰੇ ਪਏ ਹਨ ਕਿ ਹੁਣ ਉਹ ਮੁਲਾਜ਼ਮਾਂ ਨਾਲ ਤਕਰਾਰ ਕਰਨ `ਤੇ ਉਤਾਰੂ ਹੋ ਗਏ ਹਨ। ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਲਗਾਤਾਰ ਮੁਲਾਜ਼ਮਾਂ ਨੂੰ ਲਾਰੇ ਲਾਉਂਦੇ ਆ ਰਹੇ ਮੰਤਰੀਆਂ ਵੱਲੋਂ ਹੁਣ ਜਿਥੇ ਮੁਲਾਜ਼ਮਾਂ ਨਾਲ ਮਾਰਕੁਟਾਈ ਕਰਵਾਈ ਜਾ ਰਹੀ ਹੈ। ਉਥੇ ਧਮਕੀਆਂ ਦੇ ਕੇ ਮੁਲਾਜ਼ਮਾਂ ਨੂੰ ਡਰਾਉਣ ਦਾ ਕੋਝਾ ਯਤਨ ਕੀਤਾ ਜਾ ਰਿਹਾ ਹੈ। ਜਿਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ।ਰੋਹ ਵਿਚ ਆਏ ਠੇਕਾ ਮੁਲਾਜ਼ਮਾਂ ਨੇ ਕਿਹਾ ਕਿ 26 ਨਵੰਬਰ ਨੂੰ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਫੈਸਲੇ ਮੁਤਾਬਿਕ ਸ਼੍ਰੀ ਮੁਕਤਸਰ ਸਾਹਿਬ ਵਿਖੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਫੇਰੀ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਪ੍ਰਤੀ ਪੰਜਾਬ ਸਰਕਾਰ ਨੂੰ ਸਵਾਲ-ਜਵਾਬ ਕਰਨ ਲਈ ਪੂਰਅਮਨ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਪਰ ਪੰਜਾਬੀਆਂ ਵਿਰੁੱਧ ਨਫਰਤ ਨਾਲ ਭਰੇ ਮੰਤਰੀਆਂ ਵਲੋਂ ਮੁਲਾਜ਼ਮ ਆਗੂਆਂ ਦੇ ਸਵਾਲਾਂ ਦਾ ਜਵਾਬ ਦੇਣ ਦੀ ਥਾਂ, ਹੰਕਾਰੀ ਲਹਿਜੇ ’ਚ ਡਰਾਉਣ ਧਮਕਾਉਣ ਦੀਆਂ ਕੋਸ਼ਿਸ਼ ਕੀਤੀ।
ਮੁਲਾਜ਼ਮ ਆਗੂਆਂ ਨੇ ਕਿਹਾ ਕਿ ਅਕਾਲੀ ਸਰਕਾਰ ਨੇ ਵੀ ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨ ਲਈ ਮੁਲਾਜਮ ਭਲਾਈ ਐਕਟ 2016 ਬਣਾਇਆ ਸੀ। ਪਰ ਕਾਂਗਰਸ ਪਾਰਟੀ ਨੇ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਕਿਸਾਨਾਂ ਦੇ ਕਰਜ਼ੇ ਮੁਆਫ ਕਰਕੇ ਘਰ-ਘਰ ਰੋਜ਼ਗਾਰ ਦਿੱਤਾ ਜਾਵੇਗਾ। ਪਰ ਅਜੇ ਤੱਕ ਠੇਕਾ ਮੁਲਾਜ਼ਮਾਂ ਨੂੰ ਹੀ ਰੈਗੂਲਰ ਨਹੀਂ ਕੀਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।