ਵਿਨੇ ਹਾਂਡਾ, ਫ਼ਿਰੋਜ਼ਪੁਰ:
ਪੂਰੇ ਹਿੰਦੁਸਤਾਨ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਸਮਾਨ ‘ਤੇ ਪਹੁੰਚ ਗਈਆਂ ਹਨ। ਜਿਸ ਕਾਰਨ ਲੋਕਾਂ ਵਿੱਚ ਕਾਫ਼ੀ ਗ਼ੁੱਸਾ ਹੈ। ਇਸ ਸਭ ਦੇ ਦਰਮਿਆਨ ਦੀਵਾਲੀ ਦੇ ਮੌਕੇ ਕੇਂਦਰ ਸਰਕਾਰ ਪੈਟਰੋਲ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਈ, ਜਿਸ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਕੁੱਝ ਥੱਲੇ ਆਈਆਂ ਅਤੇ ਆਮ ਆਦਮੀ ਨੂੰ ਕੁੱਝ ਰਾਹਤ ਮਿਲੀ, ਪਰ ਹਾਲੇ ਵੀ ਲੋਕਾਂ ਨੂੰ ਪੈਟਰੋਲ ਦੀਆਂ ਕੀਮਤਾਂ ਕਾਫ਼ੀ ਜ਼ਿਆਦਾ ਲੱਗ ਰਹੀਆਂ ਹੈ। ਇਸੇ ਦੇ ਚੱਲਦੇ ਫ਼ਿਰੋਜ਼ਪੁਰ ਦੇ ਲੋਕ ਸੂਬਾ ਸਰਕਾਰ ਤੋਂ ਅਪੀਲ ਕਰ ਰਹੇ ਹਨ ਪੰਜਾਬ ‘ਚ ਵੀ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਕੁੱਝ ਘਟਾਇਆ ਜਾਵੇ। ਤਾਂ ਜੋ ਆਮ ਆਦਮੀ ਨੂੰ ਮਹਿੰਗਾਈ ਤੋਂ ਥੋੜ੍ਹੀ ਰਾਹਤ ਮਿਲੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।