ਫਿਰੋਜ਼ਪੁਰ ਵਿਖੇ ਡੀ.ਸੀ ਦਫਤਰ ਅਤੇ ਐਸ ਐਸ ਪੀ ਦੇ ਦਰਵਾਜ਼ ਅੱਗੇ ਮੁਜ਼ਾਹਰਾ ਕਰਦਿਆਂ ਜਿਥੇ ਕਿਸਾਨਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕੋਸਿਆ ਉਥੇ ਕਿਸਾਨਾਂ ਦੀ ਹਮਾਇਤ `ਤੇ ਆਈਆਂ ਬੀਬੀਆਂ ਨੇ ਵੀ ਰੱਜ ਕੇ ਨਾਅਰੇਬਾਜੀ ਕੀਤੀ।ਡਿਪਟੀ ਕਮਿਸ਼ਨਰ ਦਫਤਰ ਫਿਰੋਜ਼ਪੁਰ ਮੂਹਰੇ ਨਾਹਰੇਬਾਜੀ ਕਰਦਿਆਂ ਬਜ਼ੁਰਗ ਬੀਬੀਆਂ ਨੇ ਕਿਹਾ ਕਿ ਕਿਸਾਨਾਂ ਉਪਰ ਅੱਤਿਆਚਾਰ ਕਰਨ ਵਾਲੇ ਅਕਾਲੀਆਂ ਵਿਰੁੱਧ ਮੁਕੱਦਮਾ ਦਰਜ ਹੋਵੇ ਅਤੇ ਇਨ੍ਹਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਕਿਸਾਨ ਬੀਬੀਆਂ ਨੇ ਕਿਹਾ ਕਿ ਨੇਤਾ ਤੋਂ ਹਰ ਵਿਅਕਤੀ ਨੂੰ ਸਵਾਲ ਕਰਨ ਦਾ ਅਧਿਕਾਰ ਹੈ। ਜਿਸ ਤਹਿਤ ਕਿਸਾਨ ਆਗੂਆਂ ਨੇ ਸਵਾਲ ਕਰਨੇ ਚਾਹੇ, ਪਰ ਇਨ੍ਹਾਂ ਮਾਰ ਦੇਣ ਦੀ ਅਸੰਭਵ ਕੋਸ਼ਿਸ਼ ਕੀਤੀ।ਕਿਸਾਨ ਆਗੂਆਂ ਪਰ ਹੋਏ ਕਾਤਲਾਨਾ ਹਮਲੇ ਦੀ ਗੱਲ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਬਿਨ੍ਹਾਂ ਦੇਰੀ ਅਕਾਲੀ ਆਗੂ ਵਰਦੇਵ ਸਿੰਘ ਮਾਨ ਅਤੇ ਜੋਗਿੰਦਰ ਸਿੰਘ ਜਿੰਦੂ ਵਿਰੁੱਧ ਧਾਰਾ 307 ਦਾ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹੀਂ ਡੱਡੇ।
ਰੋਹ ਜ਼ਾਹਿਰ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਉਕਤ ਅਕਾਲੀ ਆਗੂਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵਿਸਵਾਸ਼ ਦਿਵਾਇਆ ਸੀ ਕਿ ਬੀਬਾ ਬਾਦਲ ਤੁਹਾਡੇ ਸਵਾਲਾਂ ਦੇ ਜਵਾਬ ਦੇ ਕੇ ਜਾਣਗੇ। ਪਰ ਉਹ ਮੌਕਾ ਤਾਣ ਕੇ ਮੌਕੇ ਤੋਂ ਫਰਾਰ ਹੋ ਗਏ। ਜਿਸ ਬਾਬਤ ਕਿਸਾਨ ਆਗੂ ਉਕਤ ਅਕਾਲੀਆਂ ਕੋਲ ਰੋਹ ਜ਼ਾਹਿਰ ਕਰ ਰਹੇ ਸਨ ਕਿ ਉਨ੍ਹਾਂ ਨੇ ਕਿਸਾਨਾਂ ਨੂੰ ਮਾਰ ਦੇਣ ਦੀ ਅਸੰਭਵ ਕੋਸ਼ਿਸ਼ ਕੀਤੀ।ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਤੁਰੰਤ ਉਕਤ ਅਕਾਲੀਆਂ ਵਿਰੁੱਧ ਪਰਚਾ ਦਰਜ ਨਾ ਕੀਤਾ ਤਾਂ ਇਹ ਸੰਘਰਸ਼ ਲੰਬਾ ਵੀ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਕਤ ਸਾਰੇ ਘਟਨਾਕ੍ਰਮ ਤੋਂ ਸੰਯੁਕਤ ਮੋਰਚਾ ਜਾਣੂ ਹੈ। ਜਿਸ ਦੇ ਝੰਡੇ ਹੇਠ ਅੱਜ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।