ਵਿਨੇ ਹਾਂਡਾ
ਫਿਰੋਜ਼ਪੁਰ: ਮਯੰਕ ਫ਼ਾਊਂਡੇਸ਼ਨ ਵੱਲੋਂ ਲੜਕੀਆਂ ਦੇ ਕਰਵਾਏ ਗਏ ਮੁਕਾਬਲਿਆਂ ਵਿੱਚ ਪਹਿਲੀਆਂ ਪੁਜੀਸ਼ਨਾਂ ਲੈਣ ਵਾਲਿਆਂ ਨੂੰ ਸਕਾਲਰਸ਼ਿਪ ਦੀ ਰਕਮ ਵੰਡੀ ਗਈ। ਫਿਰੋਜ਼ਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਪਹਿਲੀਆਂ ਪੁਜੀਸ਼ਨਾਂ ਵਾਲੇ ਬੱਚਿਆਂ ਨੂੰ ਸਕਾਲਰਸ਼ਿਪ ਦੀ ਰਕਮ ਦਿੰਦਿਆਂ ਦੀਪਕ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਨੋਰਥ ਹਰ ਲੜਕੀ ਉਚੇਰੀ ਪੜ੍ਹਾਈ ਕਰੇ ਹੈ ਅਤੇ ਇਸਦੇ ਆਧਾਰ 'ਤੇ ਹੀ ਲੌਕਡਾਊਨ ਦੌਰਾਨ ਆਨ-ਲਾਈਨ ਪ੍ਰੀਖਿਆ ਕਰਵਾਈ ਗਈ ਤਾਂ ਜੋ ਘਰੇ ਬੈਠੇ ਬੱਚੇ ਕਿਧਰੇ ਪੜ੍ਹਾਈ ਤੋਂ ਦੂਰ ਨਾ ਹੋ ਸਕਣ।
ਉਨ੍ਹਾਂ ਕਿਹਾ ਕਿ ਬੱਚਿਆਂ ਦੀ ਪ੍ਰਤਿਭਾ ਉਭਾਰਣ ਲਈ ਲਿਖਾਈ ਮੁਕਾਬਲੇ, ਪੇਟਿੰਗ ਮੁਕਾਬਲੇ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮਯੰਕ ਫ਼ਾਊਂਡੇਸ਼ਨ ਵੱਲੋਂ ਅਜਿਹੇ ਸਮਾਜ ਭਲਾਈ ਦੇ ਕਾਰਜ ਇਸੀ ਤਰ੍ਹਾਂ ਜਾਰੀ ਰਹਿਣਗੇ।
ਸਕਾਲਰਸ਼ਿਪ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਨੇ ਕਿਹਾ ਕਿ ਇਸ ਨਾਲ ਜਿਥੇ ਉਨ੍ਹਾਂ ਵਿੱਚ ਮੁਕਾਬਲਾ ਕਰਨ ਦੀ ਸਮਰਥਾ ਵਧਦੀ ਹੈ। ਉਥੇ ਅਜਿਹੀ ਮਿਲਦੀ ਮਾਲੀ ਮਦਦ ਬੱਚੇ ਨੂੰ ਹੋਰ ਕੀਰਤੀਮਾਨ ਸਥਾਪਿਤ ਕਰਨ ਦਾ ਹੌਂਸਲਾ ਬਖਸ਼ਦੀ ਹੈ। ਬੱਚਿਆਂ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਹੈ ਕਿ ਉਹ ਉਚੇਰੀ ਪੜ੍ਹਾਈ ਪ੍ਰਾਪਤ ਕਰਕੇ ਸਮਾਜ ਨੂੰ ਨਵੀਂ ਦਿੱਖ ਦੇਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ferozpur, Lockdown, Scholarship, Women's empowerment