ਵਿਨੇ ਹਾਂਡਾ
ਫ਼ਿਰੋਜ਼ਪੁਰ: ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਲੁਟੇਰਾ ਗਿਰੋਹ ਦੇ 5 ਮੈਂਬਰਾਂ ਨੂੰ ਕੀਤਾ ਕਾਬੂ। ਇਸ ਦੀ ਪੁਸ਼ਟੀ ਕਰਦਿਆਂ ਐਸ.ਐਸ.ਪੀ ਚਰਨਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਉਕਤ ਲੁਟੇਰਾ ਗਿਰੋਹ ਏ.ਟੀ.ਐਮ ਵਿਚ ਸੰਨ ਲਾਉਣ ਦੀ ਫਰਾਕ ਵਿਚ ਸੀ। ਜਿਸ ਦੀ ਭਿਣਕ ਪੈਂਦਿਆਂ ਹੀ ਪੁਲਿਸ ਨੇ ਇਨ੍ਹਾਂ ਕਾਬੂ ਕਰਕੇ ਇਨ੍ਹਾਂ ਤੋਂ ਹਥਿਆਰਾਂ ਸਮੇਤ ਏ.ਟੀ.ਐਮ ਕਟਣ ਵਾਲਾ ਸਮਾਨ ਬਰਾਮਦ ਕੀਤਾ ਹੈ।
ਕਾਬੂ ਕੀਤੇ ਲੁਟੇਰਾ ਗਿਰੋਹ ਦੇ 5 ਮੈਂਬਰਾਂ ਦੀ ਪੁਸ਼ਟੀ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਫਿਰੋਜ਼ਪੁਰ ਚਰਨਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਪੁਲਿਸ ਵੱਲੋਂਂ ਐਂਟੀ ਸੋਸ਼ਲ ਐਲੀਮੈਂਟਸ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ ਅਤੇ ਇਸੀ ਮੁਹਿਮ ਤਹਿਤ ਕਾਰਵਾਈ ਕਰਦਿਆਂ ਉਕਤ ਗਿਰੋਹ ਦੇ ਮੈਂਬਰ ਕੈਂਬਰ ਰਵੀ, ਜ਼ੋਰਾ, ਸਾਗਰ, ਬੌਬੀ ਅਤੇ ਸਤਨਾਮ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਬੂ ਕੀਤੇ ਮੁਲਜ਼ਮਾਂ ਤੋਂ ਇਕ ਇਨੋਵਾ ਕਾਰ, ਗੈਸ ਸਿਲੰਡਰ ਸਮੇਤ ਕਟਾਰ, ਕਾਪਾ, ਕਿਰਪਾਨ, ਦੇਸੀ ਪਿਸਟਲ ਅਤੇ ਜਿੰਦਾ ਰੌਂਕ ਬਰਾਮਦ ਹੋਏ ਹਨ।
ਐਸ.ਐਸ.ਪੀ ਫਿਰੋਜ਼ਪੁਰ ਚਰਨਜੀਤ ਸਿੰਘ ਨੇ ਦੱਸਿਆ ਕਿ ਉਕਤ ਲੁਟੇਰੇ ਜ਼ੀਰਾ, ਮਖੂ ਇਲਾਕੇ ਵਿਚ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਹੁਣ ਵੀ ਏ.ਟੀ.ਐਮ ਤੋੜਨ ਦੀ ਫਰਾਕ ਵਿਚ ਸੀ। ਜਿਸ ਦੀ ਭਿਣਕ ਪੈਂਦਿਆਂ ਹੀ ਉਕਤ ਮੁਲਜ਼ਮਾਂ ਨੂੰ ਕਾਬੂ ਕਰਕੇ ਬਰਾਮਦਗੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਕਾਬੂ ਕੀਤੇ ਮੁਲਜ਼ਮਾਂ ਵਿਰੁੱਧ ਥਾਣਾ ਮੱਲਾਂਵਾਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਜਦੋਂ ਕਿ ਇਨ੍ਹਾਂ ਵਿਰੁੱਧ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ 15 ਤੋਂ ਜਿਆਦਾ ਮੁਕੱਦਮੇ ਦਰਜ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।