ਫਿਰੋਜ਼ਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਕਰਵਾਏ ਸਮਾਗਮ ਵਿਚ ਜਿਥੇ ਲੜਕੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਇਆ। ਉਥੇ ਬੱਚਿਆਂ ਰਾਹੀਂ ਇਲਾਕਾ ਨਿਵਾਸੀਆਂ ਨੂੰ ਮੈਸੇਜ ਭੇਜਣ ਦੀ ਕੋਸ਼ਿਸ਼ ਕੀਤੀ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਖਰਾਬ ਹੋਣ ਦੇ ਨਾਲ-ਨਾਲ ਮਨੁੱਖਤਾ ਦਾ ਘਾਣ ਹੋ ਰਿਹੈ।
ਲੜਕੀਆਂ ਦੇ ਸਕੂਲ ਵਿਚ ਹੋਏ ਸਮਾਗਮ ਵਿਚ ਬੋਲਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਸਪੱਸ਼ਟ ਕੀਤਾ ਕਿ ਭਾਵੇਂ ਅਸੀਂ ਆਪਣੇ ਪੱਧਰ `ਤੇ ਲੋਕਾਂ ਨੂੰ ਪਰਾਲੀ ਨਾ ਸਾੜਣ ਲਈ ਪ੍ਰੇਰਿਤ ਕਰ ਰਹੇ ਹਾਂ। ਪਰ ਸਕੂਲੀ ਬੱਚਿਆਂ ਰਾਹੀਂ ਸਮਾਜ ਵਿਚ ਇਸ ਪ੍ਰਤੀ ਜਾਗਰੂਕਤਾ ਫੈਲਾਉਣ ਦਾ ਯਤਨ ਕਰ ਰਹੇ ਹਾਂ।
ਉਨ੍ਹਾਂ ਸਪੱਸ਼ਟ ਕੀਤਾ ਕਿ ਫਿਰੋਜ਼ਪੁਰ ਪਰਾਲੀ ਸਾੜਣ ਵਾਲਿਆਂ ਵਿਚੋਂ ਫਿਰੋਜ਼ਪੁਰ ਤੀਸਰੇ ਨੰਬਰ `ਤੇ ਆਉਂਦਾ ਹੈ। ਜੋ ਗੰਭੀਰ ਵਿਸ਼ਾ ਹੈ।ਉਨ੍ਹਾਂ ਸਪੱਸ਼ਟ ਕੀਤਾ ਕਿ ਪਰਾਲੀ ਸਾੜਨ ਕਰਕੇ ਗੰਧਲੇ ਹੋ ਰਹੇ ਵਾਤਾਵਰਣ ਵਿਚ ਮਨੁੱਖ ਦਾ ਸਾਹ ਲੈਣਾ ਵੀ ਔਖਾ ਹੋਇਆ ਪਿਆ ਹੈ। ਜੋ ਲਗਾਤਾਰ ਮਨੁੱਖਤਾ ਪਰ ਭਾਰੂ ਹੈ ਰਿਹਾ ਹੈ। ਹਾਲ ਹੀ ਵਿਚ ਫੈਲੀ ਕਰੋਨਾ ਮਹਾਂਮਾਰੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਬਿਮਾਰੀਆਂ ਵੀ ਗੰਧਲੇ ਵਾਤਾਵਰਣ ਦੀ ਦੇਣ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਗਰੂਕਤਾ ਦੇ ਚਲਦਿਆਂ ਫਿਰੋਜ਼ਪੁਰ ਵਿਚ 25 ਫੀਸਦੀ ਪਰਾਲੀ ਸਾੜਨ ਦਾ ਕੰਮ ਘਟਿਆ ਹੈ। ਪਰ 100 ਫੀਸਦੀ ਕਰਨਾ ਅਤਿ ਜ਼ਰੂਰੀ ਹੈ। ਜਿਸ ਵਿਚ ਹਰ ਵਿਅਕਤੀ ਦਾ ਸਹਿਯੋਗ ਜ਼ਰੂਰੀ ਹੈ।
ਰੇਤ ਦੀ ਕਾਲਾਬਜ਼ਾਰੀ ਨਾ ਰੁਕਣ ਦੇ ਸਵਾਲ ਦਾ ਜਵਾਬ ਦਿੰਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਸਪੱਸ਼ਟ ਕੀਤਾ ਕਿ ਇਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਹੋ ਗਈ ਹੈ ਅਤੇ ਰੇਤ ਦੇ ਰੇਟ ਸਥਿਰ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਮੁਤਾਬਿਕ ਨਿਰਧਾਰਿਤ ਰੇਟ ਪਰ ਹੀ ਰੇਤ ਵਿਕੇਗਾ ਅਤੇ ਜੇਕਰ ਆਮ ਲੋਕਾਂ ਤੋਂ ਕੋਈ ਵੱਧ ਪੈਸੇ ਵਸੂਲਦਾ ਹੈ ਤਾਂ ਉਹ ਮੇਰੇ ਧਿਆਨ ਵਿਚ ਲਿਆਵੇ, ਮੈਂ ਕਾਨੂੰਨੀ ਕਾਰਵਾਈ ਕਰਾਂਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ferozepur, Paddy Straw Burning, Paddy stubble, Punjab, Punjab farmers, Stubble burning