ਵਿਨੇ ਹਾਂਡਾ
ਫ਼ਿਰੋਜ਼ਪੁਰ: ਸਤ੍ਹਾ ਗੁਆ ਚੁੱਕੀ ਕਾਂਗਰਸ ਲਗਾਤਾਰ ਕੱਖੋਂ ਹੋਲੀ ਹੁੰਦੀ ਜਾ ਰਹੀ ਹੈ। ਜਿਥੇ ਪਹਿਲਾਂ ਮੁੱਖ ਮੰਤਰੀ ਪੰਜਾਬ ਸਮੇਤ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਛੱਡ ਭਾਜਪਾ ਵਿਚ ਸ਼ਮੂਲੀਅਤ ਕੀਤੀ। ਉਥੇ ਹਾਲ ਹੀ ਵਿਚ ਚਾਰ ਸਾਬਕਾ ਵਿਧਾਇਕਾਂ ਵੱਲੋਂ ਭਾਜਪਾ ਦਾ ਪੱਲਾ ਫੜਿਆ ਗਿਆ ਅਤੇ ਅੱਜ ਫਿਰੋਜ਼ਪੁਰ ਦਿਹਾਂਤੀ ਤੋਂ ਵਿਧਾਇਕਾ ਰਹੀ ਬੀਬਾ ਸਤਿਕਾਰ ਕੌਰ ਗਹਿਰੀ ਨੇ ਵੀ ਭਾਜਪਾ ਵਿਚ ਜਾਣ ਦਾ ਐਲਾਨ ਕਰ ਦਿੱਤਾ ਹੈ।
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਚਲਦਿਆਂ ਜਿਥੇ ਸਿਆਸੀ ਧਿਰਾਂ ਵੱਲੋਂ ਆਪੋ—ਆਪਣੀ ਜਿੱਤ ਲਈ ਯਤਨ ਕੀਤੇ ਜਾ ਰਹੇ ਹਨ। ਉਥੇ ਸੰਗਰੂਰ ਪੁੱਜੀ ਬੀਬਾ ਸਤਿਕਾਰ ਕੌਰ ਗਹਿਰੀ ਨੇ ਕਾਂਗਰਸ ਨੂੰ ਅਲਵਿਦਾ ਆਖਦਿਆਂ ਭਾਜਪਾ ਵਿਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ। ਜਿਸ ਸਬੰਧੀ ਗੱਲਬਾਤ ਕਰਦਿਆਂ ਬੀਬਾ ਸਤਿਕਾਰ ਕੌਰ ਗਹਿਰੀ ਅਤੇ ਜ਼ਸਮੇਲ ਸਿੰਘ ਲਾਡੀ ਗਹਿਰੀ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਦੀ ਨਈਆ ਡੁੱਬ ਰਹੀ ਹੈ। ਕਿਉਂਕਿ ਇਸ ਦੀ ਵਾਂਗਡੋਰ ਸਾਂਭਣ ਵਾਲਾ ਕੋਈ ਨਹੀਂ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਦੇਸ਼ ਅਤੇ ਪੰਜਾਬ ਦੇ ਹਿੱਤ ਵਿਚ ਨਿਰਣੇ ਲੈਂਦੇ ਹੋਏ ਹਰ ਵਰਗ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਹਨ। ਜਿਸ ਤੋਂ ਪ੍ਰਭਾਵਿਤ ਹੋ ਕੇ ਉਹ ਭਾਜਪਾ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਕਿਸੇ ਅਹੁਦੇ ਦੀ ਭੁੱੱਖ ਨਹੀਂ ਹੈ। ਉਹ ਤਾਂ ਸਿਰਫ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਖੈਰ—ਖਵਾਰ ਪਾਰਟੀ ਨਾਲ ਜੁੜੇ ਹਨ ਅਤੇ ਭਾਜਪਾ ਵਿਚ ਜਾ ਕੇ ਉਨ੍ਹਾਂ ਦੇ ਮਨ ਨੂੰ ਪੂਰਾ ਸਕੂਨ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।