ਵਿਨੇ ਹਾਂਡਾ, ਫ਼ਿਰੋਜ਼ਪੁਰ:
ਦੇਸ਼ ਦੀ ਆਜ਼ਾਦੀ ਦਾ ਸੰਗਰਾਮ ਰਹੇ ਹੂਸੈਨੀਵਾਲਾ ਬਾਰਡਰ ਜਿਥੇ ਦੇਸ਼, ਕੌਮ ਦੇ ਮਹਾਨ ਸਪੂਤਾਂ ਨੇ ਸ਼ਹਾਦਤਾਂ ਦਿੱਤੀਆਂ, ਹੁਣ ਇਸ ਜਗ੍ਹਾ ਨੂੰ ਟੂਰਿਸਟ ਪਲੇਸ ਯਾਨਿ ਸੈਲਾਨੀ ਸਥਾਨ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਗਰਾਂਟ ਜਾਰੀ ਕਰਵਾਉਣ ਦਾ ਜ਼ਿਕਰ ਕਰਦਿਆਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਜਿਥੇ ਭਾਰਤ ਦਾ ਝੰਡਾ ਊਚਾ ਹੋਣ ਦਾ ਜ਼ਿਕਰ ਕੀਤਾ। ਉਥੇ ਹੂਸੈਨੀਵਾਲਾ ਦੀਆਂ ਇਮਾਰਤਾਂ ਨੂੰ ਗੈਸਟ ਹਾਊਸ ਬਣਾਉਣ ਦਾ ਦਾਅਵਾ ਕੀਤਾ।
ਕੌਮਾਂਤਰੀ ਸਰਹੱਦ ਹੂਸੈਨੀਵਾਲਾ ਵਿਖੇ ਪੁਰਾਣੀਆਂ ਇਮਾਰਤਾਂ ਦਾ ਨਿਰੀਖਣ ਕਰਦਿਆਂ ਵਿਧਾਇਕ ਪਰਮਿੰਦਰ ਪਿੰਕੀ ਨੇ ਸਪੱਸ਼ਟ ਕੀਤਾ ਕਿ ਇਸ ਜਗ੍ਹਾ ‘ਤੇ ਗੈਸਟ ਹਾਊਸ ਬਣਾਉਣ ਦੇ ਨਾਲ-ਨਾਲ ਇਨ੍ਹਾਂ ਇਮਾਰਤਾਂ ਦੀ ਇਤਿਹਾਸਿਕਤਾ ਨੂੰ ਉਜਾਗਰ ਕਰਨ ਲਈ ਯਤਨ ਕੀਤੇ ਜਾਣਗੇ, ਤਾਂ ਜੋ ਇਸ ਪਲੇਸ ਨੂੰ ਟੂਰਿਸਟ ਬਣਾਇਆ ਜਾ ਸਕੇ। ਇਸ ਮੌਕੇ ਕੀ ਕਿਹਾ ਵਿਧਾਇਕ ਨੇ ਤੁਸੀਂ ਵੀ ਸੁਣੋ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ferozepur, Independence, India, Indian history, Punjab